ਰਿਟਾਇਰਡ ਸਰਕਾਰੀ ਡਾਕਟਰ ਸਣੇ 4 ਨੇ ਹਾਰੀ ਕੋਰੋਨਾ ਨਾਲ ਜੰਗ, 134 ਦੀ ਰਿਪੋਰਟ ਆਈ ਪਾਜ਼ੇਟਿਵ
Friday, Dec 11, 2020 - 11:38 AM (IST)
ਜਲੰਧਰ (ਰੱਤਾ)— ਕੋਰੋਨਾ ਨੂੰ ਲੈ ਕੇ ਇਕ ਵਾਰ ਫਿਰ ਸਥਿਤੀ ਗੰਭੀਰ ਹੁੰਦੀ ਵਿਖਾਈ ਦੇ ਰਹੀ ਹੈ। ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਜਿੱਥੇ ਅਜੇ ਵੀ ਸਥਿਰ ਨਹੀਂ ਹੋ ਰਹੀ, ਉਥੇ ਹੀ ਪਾਜ਼ੇਟਿਵ ਆਉਣ ਵਾਲਿਆਂ ਦਾ ਅੰਕੜਾ ਵੀ ਨਹੀਂ ਰੁਕ ਰਿਹਾ। ਵੀਰਵਾਰ ਨੂੰ ਇਕ ਰਿਟਾਇਰਡ ਸਰਕਾਰੀ ਡਾਕਟਰ ਸਮੇਤ ਜਿੱਥੇ 4 ਮਰੀਜ਼ਾਂ ਨੇ ਕੋਰੋਨਾ ਕਾਰਨ ਦਮ ਤੋੜ ਦਿੱਤਾ, ਉਥੇ ਹੀ 134 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ।
ਇਹ ਵੀ ਪੜ੍ਹੋ: ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ ਦੇ ਮਾਮਲੇ 'ਚ ਵੱਡਾ ਖੁਲਾਸਾ, ਪਿਓ ਨੇ ਹੀ ਦਿੱਤੀ ਭਿਆਨਕ ਮੌਤ
ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਵੀਰਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 144 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ 'ਚੋਂ 10 ਦੂਜੇ ਜ਼ਿਲ੍ਹਿਆਂ ਜਾਂ ਸੂਬੇ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਜਿਨ੍ਹਾਂ 134 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਉਨ੍ਹਾਂ 'ਚ ਕੁਝ ਪਰਿਵਾਰਾਂ ਦੇ 3 ਜਾਂ 4 ਮੈਂਬਰ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਜਿਸ ਹਾਲ 'ਚ ਫੜੇ ਮੁੰਡੇ-ਕੁੜੀਆਂ ਵੇਖ ਪੁਲਸ ਦੇ ਉੱਡੇ ਹੋਸ਼
ਓਧਰ ਇਹ ਵੀ ਪਤਾ ਲੱਗਾ ਹੈ ਕਿ ਵੀਰਵਾਰ ਨੂੰ ਕੋਰੋਨਾ ਕਾਰਣ ਜਿਹੜੇ 4 ਮਰੀਜ਼ਾਂ ਨੇ ਦਮ ਤੋੜਿਆ, ਉਨ੍ਹਾਂ ਵਿਚ ਸਿਹਤ ਵਿਭਾਗ ਤੋਂ ਕੁਝ ਸਮਾਂ ਪਹਿਲਾਂ ਰਿਟਾਇਰ ਹੋਏ ਕੰਨ, ਨੱਕ ਤੇ ਗਲੇ ਦੀਆਂ ਬੀਮਾਰੀਆਂ ਦੇ ਮਾਹਿਰ ਡਾ. ਰਮੇਸ਼ ਅਰੋੜਾ ਵੀ ਸ਼ਾਮਲ ਹਨ।
ਇਨ੍ਹਾਂ ਨੇ ਤੋੜਿਆ ਦਮ
1. ਡਾ. ਰਮੇਸ਼ ਅਰੋੜਾ (62) ਵਿਜੇ ਨਗਰ
2. ਜੋਗਿੰਦਰ ਪਾਲ (75) ਮਾਡਲ ਟਾਊਨ
3. ਮਨਜੀਤ ਕੁਮਾਰੀ (61) ਗੋਲਡਨ ਐਵੇਨਿਊ
4. ਮੰਜੂ ਬਾਲਾ (56) ਪਿੰਡ ਲੜੋਈ ਭੋਗਪੁਰ
ਇਹ ਵੀ ਪੜ੍ਹੋ: ਸ਼ਾਹਕੋਟ ਨੇੜੇ ਸਤਲੁਜ ਦਰਿਆ 'ਚੋਂ ਮਿਲੀ ਫ਼ੌਜੀ ਦੀ ਵਰਦੀ ਪਾਈ ਮਾਸੂਮ ਬੱਚੀ ਦੀ ਲਾਸ਼, ਫੈਲੀ ਸਨਸਨੀ
2398 ਦੀ ਰਿਪੋਰਟ ਆਈ ਨੈਗੇਟਿਵ, 99 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਵੀਰਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ 2398 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 99 ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 4253 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।\
ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਸ਼ਰੇਆਮ ਵੱਢਿਆ ਵਕੀਲ
ਜਾਣੋ ਜਲੰਧਰ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-411297
ਨੈਗੇਟਿਵ ਆਏ-371931
ਪਾਜ਼ੇਟਿਵ ਆਏ-18812
ਡਿਸਚਾਰਜ ਹੋਏ-17345
ਮੌਤਾਂ ਹੋਈਆਂ-595
ਐਕਟਿਵ ਕੇਸ-872
ਇਹ ਵੀ ਪੜ੍ਹੋ: ਜਲੰਧਰ: ਵਿਆਹ ਸਮਾਗਮ 'ਚ ਸ਼ਰੇਆਮ ਦਾਗੇ ਫਾਇਰ, ਵਾਇਰਲ ਹੋਈ ਵੀਡੀਓ ਨੇ ਸਾਹਮਣੇ ਲਿਆਂਦਾ ਸੱਚ