ਜਲੰਧਰ ਜ਼ਿਲ੍ਹੇ ’ਚ ਕੋਰੋਨਾ ਨੇ ਲਈ 3 ਮਰੀਜ਼ਾਂ ਦੀ ਜਾਨ, 57 ਦੀ ਰਿਪੋਰਟ ਆਈ ਪਾਜ਼ੇਟਿਵ

12/24/2020 4:59:43 PM

ਜਲੰਧਰ (ਰੱਤਾ)— ਹੁਣ ਤੱਕ ਕਈ ਲੋਕਾਂ ਨੂੰ ਆਪਣੀ ਲਪੇਟ ’ਚ ਲੈ ਚੁੱਕੇ ਕੋਰੋਨਾ ਵਾਇਰਸ ਦਾ ਪ੍ਰਕੋਪ ਹਾਲੇ ਵੀ ਜਾਰੀ ਹੈ। ਵੀਰਵਾਰ ਨੂੰ ਜ਼ਿਲ੍ਹੇ ਦੇ 57 ਲੋਕਾਂ ਦੀ ਜਿੱਥੇ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਉਥੇ ਹੀ ਤਿੰਨ ਹੋਰ ਮਰੀਜ਼ਾਂ ਨੇ ਇਸ ਵਾਇਰਸ ਨਾਲ ਲੜਦੇ ਹੋਏ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : UAE ਤੋਂ ਆਏ ਮੁੰਡੇ ’ਤੇ ਚੜਿ੍ਹਆ ਕਿਸਾਨੀ ਰੰਗ, ਧਰਨੇ ’ਚ ਸ਼ਾਮਲ ਹੋਣ ਲਈ ਰੱਦ ਕੀਤਾ ਆਪਣਾ ਵਿਆਹ

ਬੁੱਧਵਾਰ 2739 ਦੀ ਰਿਪੋਰਟ ਆਈ ਸੀ ਨੈਗੇਟਿਵ ਅਤੇ 102 ਨੂੰ ਮਿਲੀ ਛੁੱਟੀ
ਸਿਹਤ ਵਿਭਾਗ ਤੋਂ ਬੁੱਧਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ 2739 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚੋਂ 102 ਹੋਰਾਂ ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 3628 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ।

ਇਹ ਵੀ ਪੜ੍ਹੋ : ਸ਼ੌਕ ਲਈ ਖ਼ਰੀਦੀ ਜਿਪਸੀ ਦਿੱਲੀ ਵਿਖੇ ਕਿਸਾਨ ਅੰਦੋਲਨ ’ਚ ਬਣੀ ਆਸ਼ੀਆਨਾ

ਜਾਣੋ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੀ ਸਥਿਤੀ 
ਕੁੱਲ ਸੈਂਪਲ-452411
ਨੈਗੇਟਿਵ ਆਏ-411821
ਪਾਜ਼ੇਟਿਵ ਆਏ-19612
ਡਿਸਚਾਰਜ ਹੋਏ ਮਰੀਜ਼-18503
ਮੌਤਾਂ ਹੋਈਆਂ-625
ਐਕਟਿਵ ਕੇਸ-484

ਇਹ ਵੀ ਪੜ੍ਹੋ : ਕਲਯੁੱਗੀ ਪੁੱਤ ਦਾ ਖ਼ੌਫ਼ਨਾਕ ਕਾਰਾ: ਬਜ਼ੁਰਗ ਮਾਂ ਦਾ ਕੀਤਾ ਅਜਿਹਾ ਹਾਲ ਕਿ ਪੜ੍ਹ ਖੌਲ ਉੱਠੇਗਾ ਤੁਹਾਡਾ ਵੀ ਖ਼ੂਨ


shivani attri

Content Editor

Related News