ਜਲੰਧਰ ਜ਼ਿਲ੍ਹੇ ’ਚ ਡਾਕਟਰ ਤੇ ਇਸ ਥਾਣੇ ਦੇ ਪੁਲਸ ਮੁਲਾਜ਼ਮ ਸਣੇ ਇੰਨੇ ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ
Monday, Mar 01, 2021 - 04:45 PM (IST)
ਜਲੰਧਰ (ਰੱਤਾ)— ਜ਼ਿਲ੍ਹਾ ਜਲੰਧਰ ਵਿਚ ਸੋਮਵਾਰ ਨੂੰ ਕੋਰੋਨਾ ਦੇ ਕੇਸਾਂ ਵਿਚ ਗਿਰਾਵਟ ਆਈ ਹੈ। ਸੋਮਵਾਰ ਨੂੰ ਜ਼ਿਲ੍ਹੇ ’ਚ 39 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿਹਤ ਮਹਿਕਮੇ ਨੂੰ ਅੱਜ ਕੁੱਲ 57 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ ਸੀ, ਜਿਨ੍ਹਾਂ ’ਚ ਕੁਝ ਹੋਰ ਜ਼ਿਲ੍ਹਿਆਂ ਨਾਲ ਸਬੰਧਤ ਵੀ ਹਨ। ਉਥੇ ਹੀ ਜਲੰਦਰ ਦੇ ਕੁਝ ਡਾਕਟਰ ਅਤੇ ਮਕਸੂਦਾਂ ਪੁਲਸ ਸਟੇਸ਼ਨ ਦੇ ਇਕ ਕਰਮਚਾਰੀ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ
5178 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 58 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਐਤਵਾਰ 5178 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਸੀ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚੋਂ 58 ਹੋਰ ਨੂੰ ਛੁੱਟੀ ਵੀ ਦੇ ਦਿੱਤੀ ਗਈ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 1263 ਹੋਰ ਲੋਕਾਂ ਦੇ ਸੈਂਪਲ ਲਏ।
ਇਹ ਵੀ ਪੜ੍ਹੋ: ਜਦੋਂ ਵਿਆਹ ਦੇ ਮੰਡਪ ’ਤੇ ਪੁੱਜੀ ਮੁੰਡੇ ਦੀ ਪ੍ਰੇਮਿਕਾ, ਫਿਰ ਹੋਇਆ ਉਹ, ਜਿਸ ਨੂੰ ਵੇਖ ਲਾੜੀ ਦੇ ਵੀ ਉੱਡੇ ਹੋਸ਼
ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-633424
ਨੈਗੇਟਿਵ ਆਏ-588272
ਪਾਜ਼ੇਟਿਵ ਆਏ-21697
ਡਿਸਚਾਰਜ ਹੋਏ-20466
ਮੌਤਾਂ ਹੋਈਆਂ-705
ਐਕਟਿਵ ਕੇਸ-526
ਇਹ ਵੀ ਪੜ੍ਹੋ: ਪਤੀ ਦਾ ਖ਼ੌਫ਼ਨਾਕ ਕਾਰਾ, ਰਾਤ ਨੂੰ ਸੁੱਤੀ ਪਈ ਪਤਨੀ ’ਤੇ ਸੁੱਟ ਦਿੱਤਾ ਗਰਮਾ-ਗਰਮ ਤੇਲ