ਜਲੰਧਰ ਜ਼ਿਲ੍ਹੇ ਵਿਚ 5 ਸਾਲ ਦੇ ਬੱਚੇ ਸਣੇ 141 ਮਰੀਜ਼ਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

Sunday, Mar 07, 2021 - 08:29 PM (IST)

ਜਲੰਧਰ ਜ਼ਿਲ੍ਹੇ ਵਿਚ 5 ਸਾਲ ਦੇ ਬੱਚੇ ਸਣੇ 141 ਮਰੀਜ਼ਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

ਜਲੰਧਰ (ਰੱਤਾ)– ਕੋਰੋਨਾ ਨੇ ਜ਼ਿਲ੍ਹੇ ਵਿਚ ਇਕ ਵਾਰ ਫਿਰ ਪੂਰੀ ਰਫ਼ਤਾਰ ਫੜ ਲਈ ਹੈ, ਜਿਸ ਨਾਲ ਐਕਟਿਵ ਕੇਸਾਂ ਦਾ ਅੰਕੜਾ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ। ਐਤਵਾਰ ਨੂੰ ਵੀ ਜਿੱਥੇ 141 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ, ਉਥੇ ਹੀ 5 ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ। ਪਾਜ਼ੇਟਿਵ ਆਏ ਕੇਸਾਂ ਵਿਚ ਸਰਕਾਰੀ ਸਕੂਲਾਂ ਦੇ ਬੱਚੇ, ਮਾਡਲ ਟਾਊਨ ਦੇ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਸਣੇ 5 ਸਾਲ ਦਾ ਬੱਚਾ ਵੀ ਸ਼ਾਮਲ ਹੈ।  ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਐਤਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁਲ 141 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ ਕੁਝ ਲੋਕ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਵੀ ਸੰਬੰਧਤ ਹਨ। 

ਇਹ ਵੀ ਪੜ੍ਹੋ: ਜਲੰਧਰ ’ਚ ਹੋਏ ਟਿੰਕੂ ਕਤਲ ਮਾਮਲੇ ’ਚ ਸਾਹਮਣੇ ਆਈਆਂ ਵੱਡੀਆਂ ਗੱਲਾਂ, ਬੇਖ਼ੌਫ ਹਮਲਾਵਰ ਬੋਲੇ ‘ਲੈ ਲਿਆ ਬਦਲਾ’

3515 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 66 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਸ਼ਨੀਵਾਰ 3515 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 66 ਹੋਰਨਾਂ ਨੂੰ ਛੁੱਟੀ ਵੀ ਦੇ ਦਿੱਤੀ ਗਈ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 3284 ਹੋਰ ਲੋਕਾਂ ਦੇ ਸੈਂਪਲ ਲਏ ਹਨ।

ਇਹ ਵੀ ਪੜ੍ਹੋ: ਅਗਵਾ ਮਗਰੋਂ 6 ਸਾਲਾ ਬੱਚੀ ਦਾ ਕਤਲ, ਜੰਗਲ ’ਚ ਲਹੂ-ਲੁਹਾਨ ਹਾਲਤ ’ਚ ਮਿਲੀ ਲਾਸ਼

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-654421
ਨੈਗੇਟਿਵ ਆਏ-606049
ਪਾਜ਼ੇਟਿਵ ਆਏ-22410
ਡਿਸਚਾਰਜ ਹੋਏ-20762
ਮੌਤਾਂ ਹੋਈਆਂ-722
ਐਕਟਿਵ ਕੇਸ-926

ਇਹ ਵੀ ਪੜ੍ਹੋ:  ਨਸ਼ੇ ਨੇ ਨਿਗਲਿਆ ਮਾਂ ਦਾ ਜਵਾਨ ਪੁੱਤ, ਪਰਿਵਾਰ ਦਾ ਹੋਇਆ ਰੋ-ਰੋ ਬੁਰਾ ਹਾਲ

ਹਫ਼ਤੇ ’ਚ ਕੋਰੋਨਾ ਪਾਜ਼ੇਟਿਵ ਆਏ ਕੁਲ ਮਰੀਜ਼ਾਂ ’ਚੋਂ 33 ਫ਼ੀਸਦੀ ਵਿਦਿਆਰਥੀ
ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਕੁਲ ਮਰੀਜ਼ਾਂ ਵਿਚ 33 ਫ਼ੀਸਦੀ ਵਿਦਿਆਰਥੀ ਪਾਏ ਗਏ। ਵਰਣਨਯੋਗ ਹੈ ਕਿ ਇਸ ਹਫ਼ਤੇ ਦੌਰਾਨ ਕੁਲ 761 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਅਤੇ ਇਨ੍ਹਾਂ ਵਿਚ ਲਗਭਗ 250 ਵਿਦਿਆਰਥੀ ਸਨ। ਹੁਣ ਤੱਕ ਸਭ ਤੋਂ ਜ਼ਿਆਦਾ ਸਰਕਾਰੀ ਸਕੂਲ ਫਿਲੌਰ ਦੇ ਵਿਦਿਆਰਥੀ ਪਾਜ਼ੇਟਿਵ ਪਾਏ ਗਏ ਹਨ। ਪਾਜ਼ੇਟਿਵ ਆਉਣ ਵਾਲੇ ਵਿਦਿਆਰਥੀਆਂ ਦੇ ਇਨ੍ਹਾਂ ਅੰਕੜਿਆਂ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਸਖ਼ਤ ਕਦਮ ਚੁੱਕਣ ਦੀ ਲੋੜ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ: ਦਿਨ-ਦਿਹਾੜੇ ਸ਼ੋਅਰੂਮ ’ਚ ਚੱਲੀਆਂ ਗੋਲੀਆਂ

ਕੋਰੋਨਾ ਵੈਕਸੀਨੇਸ਼ਨ : 778 ਸੀਨੀਅਰ ਨਾਗਰਿਕਾਂ ਸਮੇਤ 1760 ਨੇ ਲੁਆਇਆ ਟੀਕਾ
ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ ਅਤੇ ਨਿੱਜੀ ਹਸਪਤਾਲਾਂ ਵਿਚ ਕੁਲ 1760 ਲੋਕਾਂ ਨੇ ਟੀਕਾ ਲੁਆਇਆ। ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਜ਼ਿਲਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ ਨੇ ਦੱਿਸਆ ਕਿ ਸ਼ਨੀਵਾਰ ਨੂੰ ਜ਼ਿਲੇ ਦੇ ਵੱਖ-ਵੱਖ ਹਸਪਤਾਲਾਂ ਵਿਚ ਜਿਹੜੇ 1760 ਲੋਕਾਂ ਨੇ ਟੀਕਾ ਲੁਆਇਆ, ਉਨ੍ਹਾਂ ਵਿਚ 778 ਸੀਨੀਅਰ ਨਾਗਰਿਕ, 336 ਹੈਲਥ ਕੇਅਰ ਵਰਕਰ, 475 ਫਰੰਟਲਾਈਨ ਵਰਕਰ ਅਤੇ 45 ਤੋਂ 59 ਸਾਲ ਦੀ ਉਮਰ ਦੇ 171 ਉਹ ਲੋਕ ਸਨ, ਜਿਨ੍ਹਾਂ ਨੂੰ ਸ਼ੂਗਰ, ਬਲੱਡ ਪ੍ਰੈਸ਼ਰ ਵਰਗੀ ਕੋਈ ਹੋਰ ਬੀਮਾਰੀ ਹੈ।

ਇਹ ਵੀ ਪੜ੍ਹੋ: ਮਜੀਠੀਆ ਦੇ ਕਾਂਗਰਸ ’ਤੇ ਵੱਡੇ ਇਲਜ਼ਾਮ, ਕਿਹਾ-ਕੈਪਟਨ ਦੇ ਇਸ਼ਾਰੇ ਤੋਂ ਬਾਅਦ ਸਾਨੂੰ ਸਦਨ ’ਚੋਂ ਕੱਢਿਆ ਬਾਹਰ

ਇਹ ਵੀ ਪੜ੍ਹੋ:ਵੱਡੀ ਖ਼ਬਰ: ਕੋਰੋਨਾ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ’ਚ ਲੱਗਾ ਰਾਤ ਦਾ ਕਰਫ਼ਿਊ


author

shivani attri

Content Editor

Related News