ਕੋਰੋਨਾ ਨੂੰ ਲੈ ਕੇ ਜਲੰਧਰ ਪੁਲਸ ਦੀ ਸਖ਼ਤੀ, ਲੋਕਾਂ ਨੂੰ ਇੰਝ ਕੀਤਾ ਜਾ ਰਿਹੈ ਜਾਗਰੂਕ

Saturday, Mar 20, 2021 - 09:57 AM (IST)

ਜਲੰਧਰ (ਸੁਧੀਰ)– ਕੋਵਿਡ-19 ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ’ਤੇ ਸ਼ਨੀਵਾਰ ਟਰੈਫਿਕ ਪੁਲਸ ਦੇ ਡੀ. ਸੀ. ਪੀ. ਨਰੇਸ਼ ਡੋਗਰਾ ਦੀ ਅਗਵਾਈ ਵਿਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਕੋਵਿਡ-19 ਦੇ ਨਿਯਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ।

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਡੇਰਾ ਬਿਆਸ ਨੇ ਸਾਰੇ ਸਤਿਸੰਗ ਪ੍ਰੋਗਰਾਮ ਇੰਨੀ ਤਾਰੀਖ਼ ਤੱਕ ਕੀਤੇ ਰੱਦ

PunjabKesari

ਇਸ ਮੁਹਿੰਮ ਵਿਚ ਡੀ. ਸੀ. ਪੀ. ਨਰੇਸ਼ ਡੋਗਰਾ, ਏ. ਸੀ. ਪੀ. ਟਰੈਫਿਕ ਹਰਬਿੰਦਰ ਸਿੰਘ ਭੱਲਾ ਪੁਲਸ ਮੁਲਾਜ਼ਮਾਂ ਨਾਲ ਬੀ. ਐੱਸ. ਐੱਫ. ਚੌਕ ਪਹੁੰਚੇ, ਜਿੱਥੇ ਉਨ੍ਹਾਂ ਸੜਕ ਦੇ ਦੋਵੇਂ ਪਾਸੇ ਨਾਕਾਬੰਦੀ ਕਰਕੇ ਬਿਨਾਂ ਮਾਸਕ ਵਾਹਨ ਚਾਲਕਾਂ ਅਤੇ ਹੋਰ ਲੋਕਾਂ ਨੂੰ ਕੋਵਿਡ-19 ਦੇ ਨਿਯਮਾਂ ਦੀ ਪਾਲਣ ਕਰਨ ਸਬੰਧੀ ਜਾਗਰੂਕ ਕੀਤਾ।

ਇਹ ਵੀ ਪੜ੍ਹੋ : ਸੁਰੱਖਿਆ ਕਰਮਚਾਰੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਖਹਿਰਾ ਨੇ ਭੇਜਿਆ ਈ. ਡੀ. ਨੂੰ ਪੱਤਰ

PunjabKesari

ਉਨ੍ਹਾਂ ਬਿਨਾਂ ਮਾਸਕ ਘੁੰਮ ਰਹੇ ਵਾਹਨ ਚਾਲਕਾਂ ਨੂੰ ਮਾਸਕ ਵੰਡੇ ਅਤੇ ਬਿਨਾਂ ਮਾਸਕ ਵਾਹਨ ਨਾ ਚਲਾਉਣ ਦੇ ਨਿਰਦੇਸ਼ ਦਿੱਤੇ। ਡੀ. ਸੀ. ਪੀ. ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਕੋਰੋਨਾ ਦੇ ਮਾਮਲਿਆਂ ਵਿਚ ਇਕ ਵਾਰ ਫਿਰ ਵਾਧਾ ਹੋ ਰਿਹਾ ਹੈ ਅਤੇ ਕਈ ਲੋਕ ਕੋਵਿਡ-19 ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਘਰਾਂ ਵਿਚੋਂ ਬਾਹਰ ਨਿਕਲਣ ਸਮੇਂ ਜਾਂ ਵਾਹਨ ਚਲਾਉਣ ਸਮੇਂ ਮਾਸਕ ਜ਼ਰੂਰ ਪਹਿਨਣ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ’ਚ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਜ਼ਰੂਰ ਕਰਨ।

ਇਹ ਵੀ ਪੜ੍ਹੋ : ਸਿਹਤ ਮਹਿਕਮੇ ਦਾ ਕਾਰਨਾਮਾ, ਕੌਂਸਲਰ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਪਰ ਮੈਸੇਜ ਨੈਗੇਟਿਵ ਦਾ ਭੇਜਿਆ

PunjabKesari

ਇਸ ਦੇ ਨਾਲ ਹੀ ਪੀ. ਏ. ਪੀ. ਚੌਕ ਨੇੜੇ ਕੁਝ ਬੱਸਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਰੋਕਿਆ ਗਿਆ, ਜਿਨ੍ਹਾਂ ਵਿਚ ਬਿਨਾਂ ਮਾਸਕ ਦੇ ਸਵਾਰੀਆਂ ਬੈਠੀਆਂ ਹੋਈਆਂ ਸਨ। ਡੀ. ਸੀ. ਪੀ. ਡੋਗਰਾ ਨੇ ਦੱਸਿਆ ਕਿ ਟਰੈਫਿਕ ਪੁਲਸ ਵੱਲੋਂ ਬੱਸਾਂ ਨੂੰ ਰੋਕ ਕੇ ਸਵਾਰੀਆਂ ਨੂੰ ਜਾਗਰੂਕ ਕਰਦਿਆਂ ਮਾਸਕ ਵੀ ਵੰਡੇ ਗਏ ਅਤੇ ਕੋਵਿਡ-19 ਦੇ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।

ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਹੁਣ ਸਿਰਫ਼ ਇਨ੍ਹਾਂ ਸ਼ਰਧਾਲੂਆਂ ਲਈ ਲਾਜ਼ਮੀ ਹੋਵੇਗੀ ਕੋਰੋਨਾ ਨੈਗੇਟਿਵ ਰਿਪੋਰਟ

PunjabKesari

ਇਸ ਤੋਂ ਬਾਅਦ ਟਰੈਫਿਕ ਪੁਲਸ ਨੇ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਬਿਨਾਂ ਮਾਸਕ ਘੁੰਮ ਰਹੇ ਲੋਕਾਂ ਦੇ ਚਲਾਨ ਕੱਟ ਕੇ ਉਨ੍ਹਾਂ ਕੋਲੋਂ ਮੌਕੇ ’ਤੇ ਹੀ ਜੁਰਮਾਨਾ ਵਸੂਲਿਆ। ਡੀ. ਸੀ. ਪੀ. ਨਰੇਸ਼ ਡੋਗਰਾ ਅਤੇ ਏ. ਸੀ. ਪੀ. ਹਰਬਿੰਦਰ ਸਿੰਘ ਭੱਲਾ ਨੇ ਕੋਵਿਡ-19 ਕਾਰਣ ਓਵਰਲੋਡ ਆਟੋਜ਼ ’ਤੇ ਵਿਸ਼ੇਸ਼ ਰੂਪ ਵਿਚ ਸ਼ਿਕੰਜਾ ਕੱਸਦਿਆਂ ਸਵਾਰੀਆਂ ਨੂੰ ਉਤਾਰ ਕੇ ਓਵਰਲੋਡ ਆਟੋਜ਼ ਦੇ ਚਲਾਨ ਕੱਟੇ।

ਇਹ ਵੀ ਪੜ੍ਹੋ :ਅੰਧ ਵਿਸ਼ਵਾਸ ਨੇ ਟੱਪੀਆਂ ਹੱਦਾਂ, ਜਲੰਧਰ ’ਚ ਮੰਗਲੀਕ ਅਧਿਆਪਕਾ ਨੇ ਰਚਾਇਆ 13 ਸਾਲਾ ਮੁੰਡੇ ਨਾਲ ਵਿਆਹ

PunjabKesari

ਡੀ. ਸੀ. ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਟਰੈਫਿਕ ਪੁਲਸ ਵੱਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਚੌਕਾਂ-ਚੌਰਾਹਿਆਂ ਵਿਚ ਨਾਕਾਬੰਦੀ ਕਰ ਕੇ ਚਲਾਨ ਕੱਟ ਕੇ ਉਨ੍ਹਾਂ ਕੋਲੋਂ ਭਾਰੀ ਜੁਰਮਾਨਾ ਵਸੂਲਿਆ ਜਾ ਰਿਹਾ ਹੈ।

PunjabKesari

ਓਵਰਲੋਡ ਆਟੋਜ਼, ਬੱਸਾਂ ਅਤੇ ਪ੍ਰੈਸ਼ਰ ਹਾਰਨ ਦੀ ਵਰਤੋਂ ਕਰਨ ਵਾਲੇ ਵਾਹਨ ਚਾਲਕਾਂ ’ਤੇ ਵੀ ਟਰੈਫਿਕ ਪੁਲਸ ਵੱਲੋਂ ਸ਼ਿਕੰਜਾ ਕੱਸਿਆ ਜਾ ਿਰਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਨ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ :  ਕੈਪਟਨ ਵੱਲੋਂ ਖੇਤਰੀਕਰਨ ਦੀ ਨੀਤੀ ਦਾ ਸਖ਼ਤ ਵਿਰੋਧ, ਕਿਹਾ-‘ਅਮਰਿੰਦਰ ਭਾਰਤੀਆਂ ਦੇ ਹੱਕ ’ਚ ਖੜ੍ਹਾ’

PunjabKesari

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

 


shivani attri

Content Editor

Related News