ਜਲੰਧਰ ਜ਼ਿਲ੍ਹੇ ''ਚ 9 ਨੇ ਹਾਰੀ ਕੋਰੋਨਾ ਤੋਂ ਜੰਗ, 400 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
Friday, Apr 02, 2021 - 04:42 PM (IST)
ਜਲੰਧਰ (ਰੱਤਾ)–ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਸ ਦੀ ਲਪੇਟ ਵਿਚ ਆਉਣ ਵਾਲਿਆਂ ਤੇ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਸ਼ੁੱਕਰਵਾਰ ਜ਼ਿਲ੍ਹੇ ਵਿਚ ਜਿੱਥੇ 9 ਇਲਾਜ ਅਧੀਨ ਮਰੀਜ਼ ਕੋਰੋਨਾ ਤੋਂ ਜੰਗ ਹਾਰ ਗਏ, ਉਥੇ ਹੀ 400 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ।
ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਸ਼ੁੱਕਰਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ 400 ਤੋਂ ਵਧੇਰੇ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ ਕੁਝ ਲੋਕ ਜ਼ਿਲ੍ਹਾ ਜਲੰਧਰ ਨਾਲ ਸਬੰਧਤ ਨਹੀਂ ਸਨ।
ਇਹ ਵੀ ਪੜ੍ਹੋ : ਅਟਾਰੀ ਹਲਕੇ ’ਚ ਗਰਜੇ ਸੁਖਬੀਰ ਬਾਦਲ, ਨਸ਼ੇ ਸਣੇ ਕਈ ਮੁੱਦਿਆਂ ’ਤੇ ਘੇਰੀ ਕੈਪਟਨ ਸਰਕਾਰ
3415 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 332 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਵੀਰਵਾਰ 3415 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 332 ਨੂੰ ਛੁੱਟੀ ਵੀ ਦੇ ਦਿੱਤੀ ਗਈ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5308 ਹੋਰ ਲੋਕਾਂ ਦੇ ਸੈਂਪਲ ਲਏ ਹਨ।
ਇਹ ਵੀ ਪੜ੍ਹੋ : 2022 ਦੀਆਂ ਚੋਣਾਂ ਲਈ ਅਟਾਰੀ ਹਲਕੇ ਤੋਂ ਸੁਖਬੀਰ ਬਾਦਲ ਨੇ ਗੁਲਜ਼ਾਰ ਰਣੀਕੇ ਨੂੰ ਉਮੀਦਵਾਰ ਐਲਾਨਿਆ
ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-765052
ਨੈਗੇਟਿਵ ਆਏ-698060
ਪਾਜ਼ੇਟਿਵ ਆਏ-30123
ਡਿਸਚਾਰਜ ਹੋਏ-26055
ਮੌਤਾਂ ਹੋਈਆਂ-924
ਐਕਟਿਵ ਕੇਸ-3144
ਇਹ ਵੀ ਪੜ੍ਹੋ : ਦੁਬਈ 'ਚ ਨੌਜਵਾਨ ਨੂੰ ਗੋਲੀ ਮਾਰਨ ਦੇ ਮਿਲੇ ਹੁਕਮ ਤੋਂ ਦੁਖੀ ਮਾਪਿਆਂ ਨੇ ਕੇਂਦਰੀ ਮੰਤਰੀ ਨੂੰ ਕੀਤੀ ਫਰਿਆਦ
ਕੋਰੋਨਾ ਵੈਕਸੀਨੇਸ਼ਨ ਦਾ ਰਿਕਾਰਡ : 3473 ਸੀਨੀਅਰ ਨਾਗਰਿਕਾਂ ਸਮੇਤ 11866 ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ 11866 ਲੋਕਾਂ ਨੇ ਵੈਕਸੀਨ ਲੁਆਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜਿਹੜੇ 11866 ਲੋਕਾਂ ਨੇ ਵੈਕਸੀਨ ਲੁਆਈ ਹੈ, ਉਨ੍ਹਾਂ ਵਿਚ 3473 ਸੀਨੀਅਰ ਨਾਗਰਿਕ, 1451 ਹੈਲਥ ਕੇਅਰ ਵਰਕਰਜ਼, 3317 ਫਰੰਟਲਾਈਨ ਵਰਕਰਜ਼ ਅਤੇ 45 ਤੋਂ 60 ਸਾਲ ਦੀ ਉਮਰ ਦੇ 3625 ਉਹ ਲੋਕ ਸਨ, ਜਿਹੜੇ ਸ਼ੂਗਰ, ਬਲੱਡ ਪ੍ਰੈਸ਼ਰ ਵਰਗੀ ਕਿਸੇ ਹੋਰ ਬੀਮਾਰੀ ਤੋਂ ਪੀੜਤ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 1136 ਨੇ ਦੂਜੀ ਡੋਜ਼ ਲੁਆਈ।
ਇਹ ਵੀ ਪੜ੍ਹੋ : ਸ੍ਰੀ ਆਨੰਦਪੁਰ ਸਾਹਿਬ ਦੀ ਕੁੜੀ ਨੇ ਚਮਕਾਇਆ ਨਾਂ, ਭਾਰਤੀ ਫੌਜ ’ਚ ਬਣੀ ਲੈਫਟੀਨੈਂਟ
ਨੋਟ- ਜਲੰਧਰ ਜ਼ਿਲ੍ਹੇ ਵਿਚ ਵੱਧ ਰਹੇ ਕੋਰੋਨਾ ਦੇ ਕੇਸਾਂ ਬਾਰੇ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦੱਸੋ