ਜਲੰਧਰ ਜ਼ਿਲ੍ਹੇ ''ਚ ਕੋਰੋਨਾ ਮੁੜ ਧਾਰਨ ਲੱਗਾ ਭਿਆਨਕ ਰੂਪ, 42 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

Sunday, Jan 02, 2022 - 05:31 PM (IST)

ਜਲੰਧਰ ਜ਼ਿਲ੍ਹੇ ''ਚ ਕੋਰੋਨਾ ਮੁੜ ਧਾਰਨ ਲੱਗਾ ਭਿਆਨਕ ਰੂਪ, 42 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਜਲੰਧਰ (ਰੱਤਾ)- ਕੋਰੋਨਾ ਨੂੰ ਲੈ ਕੇ ਇਕ ਵਾਰ ਫਿਰ ਸਥਿਤੀ ਭਿਆਨਕ ਹੁੰਦੀ ਜਾ ਰਹੀ ਹੈ। ਐਤਵਾਰ ਨੂੰ 42 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਐਤਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 42 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ। ਇਥੇ ਦੱਸ ਦੇਈਏ ਕਿ ਕੱਲ੍ਹ ਜ਼ਿਲ੍ਹੇ ਵਿਚ 34 ਮਰੀਜ਼ਾਂ ਆਏ ਸਨ। ਜਿਨ੍ਹਾਂ ਵਿਚੋਂ ਵਧੇਰਿਆਂ ਦੀ ਉਮਰ 50 ਸਾਲ ਤੋਂ ਘੱਟ ਸੀ ਅਤੇ ਇਨ੍ਹਾਂ ਵਿਚ ਕੁਝ ਪਰਿਵਾਰਾਂ ਦੇ 2-2 ਮੈਂਬਰ ਵੀ ਸ਼ਾਮਲ ਸਨ। 

ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਹੁਣ ਤਕ ਕੁੱਲ ਸੈਂਪਲ-18,99,200
ਨੈਗੇਟਿਵ ਆਏ-17,62,272
ਪਾਜ਼ੇਟਿਵ ਆਏ-63,680
ਡਿਸਚਾਰਜ ਹੋਏ-62,069
ਮੌਤਾਂ ਹੋਈਆਂ-1,501
ਐਕਟਿਵ ਕੇਸ-110

ਇਹ ਵੀ ਪੜ੍ਹੋ: ਭੋਗਪੁਰ ਵਿਖੇ ਸ਼ਰਮਸਾਰ ਕਰਦੀ ਘਟਨਾ, ਨਾਬਾਲਗ ਕੁੜੀ ਨੂੰ ਅਗਵਾ ਕਰਕੇ ਰੋਲੀ ਪੱਤ

ਜ਼ਿਲ੍ਹੇ ’ਚ 4,283 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਸ਼ਨੀਵਾਰ ਨੂੰ ਜ਼ਿਲੇ ਵਿਚ 4,283 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਾਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ ਅਤੇ ਕੁਝ ਥਾਵਾਂ ’ਤੇ ਲਾਏ ਕੈਂਪਾਂ ਵਿਚ ਸ਼ਨੀਵਾਰ ਨੂੰ ਜਿਹੜੇ 4,283 ਲੋਕਾਂ ਨੂੰ ਵੈਕਸੀਨ ਲਾਈ ਗਈ, ਉਨ੍ਹਾਂ ਵਿਚੋਂ ਵਧੇਰੇ ਨੂੰ ਦੂਜੀ ਅਤੇ ਕੁਝ ਨੂੰ ਪਹਿਲੀ ਡੋਜ਼ ਲੱਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ 15,04,726 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਇ ਨ੍ਹਾਂ ਵਿਚੋਂ 9,77,272 ਲੋਕਾਂ ਨੂੰ ਦੋਵੇਂ ਡੋਜ਼ ਲੱਗ ਚੁੱਕੀਆਂ ਹਨ।

ਇਹ ਵੀ ਪੜ੍ਹੋ: ਫਗਵਾੜਾ ’ਚ ਗਰਜੇ ਨਵਜੋਤ ਸਿੱਧੂ, ਕਿਹਾ-ਕੈਪਟਨ ਤੇ ਬਾਦਲ ਖੇਡਦੇ ਰਹੇ ‘ਫਰੈਂਡਲੀ ਮੈਚ’

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News