ਜਲੰਧਰ ਜ਼ਿਲ੍ਹੇ ’ਚ ਮੁੜ ਬੇਕਾਬੂ ਹੋਣ ਲੱਗਾ ਕੋਰੋਨਾ, ਜਾਣੋ ਕੀ ਨੇ ਤਾਜ਼ਾ ਹਾਲਾਤ

01/05/2022 12:58:29 PM

ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਇਕ ਵਾਰ ਫਿਰ ਬੇਕਾਬੂ ਹੁੰਦਾ ਵਿਖਾਈ ਦੇ ਰਿਹਾ ਹੈ। ਮੰਗਲਵਾਰ ਨੂੰ ਕੁਝ ਛੋਟੇ ਬੱਚਿਆਂ ਅਤੇ ਸ਼ਹਿਰ ਦੇ ਇਕ ਵੱਡੇ ਹਸਪਤਾਲ ਦੇ ਡਾਕਟਰਾਂ ਸਮੇਤ 84 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਮੰਗਲਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 86 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ 84 ਮਰੀਜ਼ ਜ਼ਿਲ੍ਹੇ ਨਾਲ ਸਬੰਧਤ ਪਾਏ ਗਏ। ਪਾਜ਼ੇਟਿਵ ਆਉਣ ਵਾਲਿਆਂ ਵਿਚ ਜਿੱਥੇ 1,4, 7 ਅਤੇ 10 ਸਾਲ ਦੇ ਬੱਚੇ ਅਤੇ ਇਕ ਮਲਟੀ ਸਪੈਸ਼ਲਿਸਟੀ ਹਸਪਤਾਲ ਦੇ ਕੁਝ ਡਾਕਟਰ ਵੀ ਹਨ, ਉਥੇ ਹੀ ਕਈ ਪਰਿਵਾਰਾਂ ਦੇ 3-4 ਮੈਂਬਰ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ: ਸਿੱਧੂ ਦੇ ਐਲਾਨਾਂ ਮਗਰੋਂ ਪੰਜਾਬ 'ਚ ਗਰਮਾਈ ਸਿਆਸਤ, ਜਸਵੀਰ ਗੜ੍ਹੀ ਬੋਲੇ, 'ਚੰਨੀ ਵਾਂਗ ਕਰਨ ਲੱਗੇ ਲੋਕਾਂ ਨੂੰ ਗੁੰਮਰਾਹ'

ਪਤਾ ਲੱਗਾ ਹੈ ਕਿ ਇਹ ਮਰੀਜ਼ ਪੁਰਾਣੀ ਬਾਰਾਦਰੀ, ਲਿੰਕ ਰੋਡ ਲਾਜਪਤ ਨਗਰ, ਮਾਸਟਰ ਤਾਰਾ ਸਿੰਘ ਨਗਰ, ਅਰਬਨ ਅਸਟੇਟ, ਜਲੰਧਰ ਹਾਈਟਸ, ਗੁਰੂ ਤੇਗ ਬਹਾਦਰ ਨਗਰ, ਮੋਤਾ ਸਿੰਘ ਨਗਰ, ਲਾਜਪਤ ਨਗਰ, ਛੋਟੀ ਬਾਰਾਦਰੀ, ਸ਼ਕਤੀ ਨਗਰ, ਮਾਡਲ ਹਾਊਸ, ਗੀਤਾ ਕਾਲੋਨੀ, ਸੂਰਿਆ ਐਨਕਲੇਵ ਅਤੇ ਜ਼ਿਲ੍ਹੇ ਦੇ ਕਈ ਹੋਰ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ।
ਇਸ ਦੇ ਨਾਲ ਹੀ ਮਹਿਕਮੇ ਨੂੰ 694 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਪ੍ਰਾਪਤ ਹੋਈ ਅਤੇ ਐਕਟਿਵ ਕੇਸਾਂ ਵਿਚੋਂ 2 ਹੋਰ ਮਰੀਜ਼ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ 2445 ਹੋਰ ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ।

ਜਾਣੋ ਕੀ ਨੇ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੇ ਹਾਲਾਤ
ਹੁਣ ਤੱਕ ਕੁੱਲ ਸੈਂਪਲ-19,03,821
ਨੈਗੇਟਿਵ ਆਏ-17,66,329
ਪਾਜ਼ੇਟਿਵ ਆਏ-63,829
ਡਿਸਚਾਰਜ ਹੋਏ-62,088
ਮੌਤਾਂ ਹੋਈਆਂ-1,501
ਐਕਟਿਵ ਕੇਸ-240

ਇਹ ਵੀ ਪੜ੍ਹੋ: ਸ਼ਾਹਕੋਟ ਵਿਖੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

ਜ਼ਿਲ੍ਹੇ ’ਚ 400 ਤੋਂ ਵੱਧ ਅੱਲ੍ਹੜਾਂ ਸਮੇਤ 6986 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲੇ ਵਿਚ 400 ਤੋਂ ਵੱਧ ਅੱਲ੍ਹੜਾਂ ਸਮੇਤ 6986 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ ਅਤੇ ਕੁਝ ਥਾਵਾਂ ’ਤੇ ਲਾਏ ਕੈਂਪਾਂ ਵਿਚ ਮੰਗਲਵਾਰ ਨੂੰ ਜਿਹੜੇ 6986 ਲੋਕਾਂ ਨੂੰ ਵੈਕਸੀਨ ਲਾਈ ਗਈ, ਉਨ੍ਹਾਂ ਵਿਚੋਂ ਵਧੇਰੇ ਨੂੰ ਦੂਜੀ ਅਤੇ ਕੁਝ ਨੂੰ ਪਹਿਲੀ ਡੋਜ਼ ਲੱਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 15,11,157 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 9,89,436 ਲੋਕਾਂ ਨੂੰ ਦੋਵੇਂ ਡੋਜ਼ ਲੱਗ ਚੁੱਕੀਆਂ ਹਨ।

ਇਹ ਵੀ ਪੜ੍ਹੋ: ਭੋਗਪੁਰ ਵਿਖੇ ਸ਼ਰਮਸਾਰ ਕਰਦੀ ਘਟਨਾ, ਨਾਬਾਲਗ ਕੁੜੀ ਨੂੰ ਅਗਵਾ ਕਰਕੇ ਰੋਲੀ ਪੱਤ

ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਦਾ ਕਹਿਰ ਵੱਧਣ ਲੱਗਾ ਹੈ। ਰੋਜ਼ਾਨਾ ਵੱਡੀ ਗਿਣਤੀ ਵਿਚ ਕੋਰੋਨਾ ਦਾ ਮਾਮਲੇ ਸਾਹਮਣੇ ਆ ਰਹੇ ਹਨ। ਜੇਕਰ ਗੱਲ ਕੀਤੀ ਜਾਵੇ ਪਿਛਲੇ 24 ਘੰਟਿਆਂ ਦੀ ਤਾਂ 24 ਘੰਟਿਆਂ ਦੇ ਵਿਚ ਪੰਜਾਬ ਵਿਚ ਕੋਰੋਨਾ ਦੇ 1027 ਮਾਮਲੇ ਰਿਕਾਰਡ ਕੀਤੇ ਗਏ ਹਨ। ਇਸ ਦੇ ਨਾਲ ਹੀ ਦੋ ਲੋਕਾਂ ਦੀ ਕੋਰੋਨਾ ਦੇ ਕਾਰਨ ਦੋ ਲੋਕਾਂ ਦੀ ਮੌਤ ਹੋਈ ਹੈ। ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦਾ 15 ਜਨਵਰੀ ਤੱਕ ਨਾਈਟ ਕਰਫ਼ਿਊ ਲਗਾਇਆ ਗਿਆ ਹੈ। ਇਸ ਦੇ ਇਲਾਵਾ ਸਕੂਲ-ਕਾਲਜ ਵੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri