ਜਲੰਧਰ ਜ਼ਿਲ੍ਹੇ ’ਚ 12 ਤੋਂ 14 ਸਾਲ ਤੱਕ ਦੇ 220 ਬੱਚਿਆਂ ਸਣੇ 5,234 ਲੋਕਾਂ ਨੇ ਲਗਵਾਈ ਕੋਰੋਨਾ ਵੈਕਸੀਨ

03/17/2022 5:05:37 PM

ਜਲੰਧਰ (ਰੱਤਾ)– ਕੋਰੋਨਾ ਦੀ ਰਫ਼ਤਾਰ ਹੌਲੀ-ਹੌਲੀ ਘੱਟਣੀ ਸ਼ੁਰੂ ਹੋ ਗਈ ਹੈ। ਜਿੱਥੇ ਬੁੱਧਵਾਰ ਨੂੰ ਜ਼ਿਲ੍ਹੇ ਦੇ 3 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਉਥੇ ਹੀ ਵੀਰਵਾਰ ਜ਼ਿਲ੍ਹੇ ਵਿਚ ਕੋਰੋਨਾ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ ਬੁੱਧਵਾਰ ਵੱਖ-ਵੱਖ ਲੈਬਾਰਟਰੀਜ਼ ਤੋਂ 3 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਸੀ ਅਤੇ ਉਹ ਸਾਰੇ ਜ਼ਿਲ੍ਹੇ ਦੇ ਰਹਿਣ ਵਾਲੇ ਪਾਏ ਗਏ ਸਨ। ਇਸ ਦੇ ਨਾਲ ਹੀ ਮਹਿਕਮੇ ਨੂੰ 2714 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਐਕਟਿਵ ਕੇਸਾਂ ਵਿਚੋਂ ਇਕ ਹੋਰ ਮਰੀਜ਼ ਰਿਕਵਰ ਹੋ ਗਿਆ। ਮਹਿਕਮੇ ਦੀਆਂ ਟੀਮਾਂ ਨੇ 2620 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ’ਚ ਬੱਸਾਂ ਭੇਜਣ ਨਾਲ ਵਿਭਾਗ ਨੂੰ 45 ਲੱਖ ਤੋਂ ਵੱਧ ਦਾ ਸ਼ੁੱਧ ਲਾਭ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-21,18,893
ਨੈਗੇਟਿਵ ਆਏ-19,55,575
ਪਾਜ਼ੇਟਿਵ ਆਏ-78,261
ਡਿਸਚਾਰਜ ਹੋਏ ਮਰੀਜ਼-76,658
ਮੌਤਾਂ ਹੋਈਆਂ-1,578
ਐਕਟਿਵ ਕੇਸ-25

ਇਹ ਵੀ ਪੜ੍ਹੋ: ਇਕੱਠਿਆਂ ਬਲੀਆਂ ਸੜਕ ਹਾਦਸੇ 'ਚ ਮਰੇ ਦੋ ਭਰਾਵਾਂ ਸਣੇ 3 ਦੋਸਤਾਂ ਦੀਆਂ ਚਿਖ਼ਾਵਾਂ, ਰੋ-ਰੋ ਹਾਲੋ ਬੇਹਾਲ ਹੋਈਆਂ ਮਾਂਵਾਂ

ਜ਼ਿਲ੍ਹੇ ’ਚ 12 ਤੋਂ 14 ਸਾਲ ਤੱਕ ਦੇ 220 ਬੱਚਿਆਂ ਸਮੇਤ 5,234 ਲੋਕਾਂ ਨੇ ਲਗਵਾਈ ਵੈਕਸੀਨ
ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ 12 ਤੋਂ 14 ਸਾਲ ਤੱਕ ਦੇ ਬੱਚਿਆਂ ਨੂੰ ਵੈਕਸੀਨ ਲਗਾਉਣ ਦੇ ਕੰਮ ਦਾ ਰਸਮੀ ਉਦਘਾਟਨ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਸਰਕਾਰੀ ਸਿਹਤ ਕੇਂਦਰ ਬਸਤੀ ਗੁਜ਼ਾਂ ਵਿਚ ਕੀਤਾ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਕੁੱਲ 5,234 ਲੋਕਾਂ ਨੂੰ ਵੈਕਸੀਨ ਲਗਾਈ ਗਈ ਅਤੇ ਇਨ੍ਹਾਂ ਵਿਚੋਂ 12 ਤੋਂ 14 ਸਾਲ ਤੱਕ ਦੇ 220 ਬੱਚੇ ਅਤੇ 3899 ਅੱਲ੍ਹੜ ਅਤੇ ਬੂਸਟਰ ਡੋਜ਼ ਲਗਵਾਉਣ ਵਾਲੇ 151 ਲਾਭਪਾਤਰੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ 18,44,595 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 15,99,218 ਨੇ ਦੋਵੇਂ ਡੋਜ਼ ਅਤੇ 70,575 ਲਾਭਪਾਤਰੀਆਂ ਨੇ ਤਿੰਨੋਂ ਡੋਜ਼ ਲਗਵਾ ਲਈ ਹੈ।

ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਹੋਲੇ-ਮਹੱਲੇ 'ਤੇ ਜਾ ਰਹੇ 2 ਸਕੇ ਭਰਾਵਾਂ ਸਣੇ 3 ਮੁੰਡਿਆਂ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News