ਫਿਰ ਵੱਧਣ ਲੱਗੀ ਜਲੰਧਰ ਜ਼ਿਲ੍ਹੇ ''ਚ ਕੋਰੋਨਾ ਮਰੀਜ਼ਾਂ ਦੀ ਗਿਣਤੀ, ਜਾਣੋ ਤਾਜ਼ਾ ਹਾਲਾਤ

07/04/2022 12:13:15 PM

ਜਲੰਧਰ (ਰੱਤਾ)- ਜਲੰਧਰ ਜ਼ਿਲ੍ਹੇ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਪੀੜਤਾਂ ਦੀ ਗਿਣਤੀ ਵਧਦੀ ਨਜ਼ਰ ਆ ਰਹੀ ਹੈ। ਐਤਵਾਰ ਨੂੰ ਜ਼ਿਲ੍ਹੇ ਵਿਚ 14 ਲੋਕਾਂ ਦੀ ਰਿਪਰੋਟ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 18 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ 14 ਮਰੀਜ਼ ਜ਼ਿਲ੍ਹੇ ਨਾਲ ਸਬੰਧਤ ਪਾਏ ਗਏ।
ਇਸ ਦੇ ਨਾਲ ਹੀ ਮਹਿਕਮੇ ਦੀਆਂ ਟੀਮਾਂ ਨੇ 1,771 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ। ਐਕਟਿਵ ਕੇਸਾਂ ਵਿਚੋਂ 12 ਹੋਰ ਮਰੀਜ਼ ਰਿਕਵਰ ਹੋ ਗਏ।

ਇਹ ਵੀ ਪੜ੍ਹੋ: ਮਾਤਾ ਚਿੰਤਪੂਰਨੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਕੀਤਾ ਇਹ ਐਲਾਨ

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ ਹਾਲਾਤ
ਹੁਣ ਤਕ ਕੁੱਲ ਸੈਂਪਲ-23,06,212
ਪਾਜ਼ੇਟਿਵ ਆਏ-78,614
ਡਿਸਚਾਰਜ ਹੋਏ-76,948
ਮੌਤਾਂ ਹੋਈਆਂ-1,581
ਐਕਟਿਵ ਕੇਸ-85

ਇਹ ਵੀ ਪੜ੍ਹੋ: ਪਰਿਵਾਰ 'ਚ ਮਚਿਆ ਚੀਕ-ਚਿਹਾੜਾ, ਬਿਸਤ ਦੋਆਬ ਨਹਿਰ ’ਚ ਡੁੱਬੀਆਂ ਦੋਵੇਂ ਭੈਣਾਂ ਦੀਆਂ ਲਾਸ਼ਾਂ ਮਿਲੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

shivani attri

This news is Content Editor shivani attri