ਜਲੰਧਰ ਜ਼ਿਲ੍ਹੇ 'ਚ ਮੁੜ ਫਟਿਆ 'ਕੋਰੋਨਾ' ਬੰਬ, 50 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

Friday, Jul 15, 2022 - 06:26 PM (IST)

ਜਲੰਧਰ ਜ਼ਿਲ੍ਹੇ 'ਚ ਮੁੜ ਫਟਿਆ 'ਕੋਰੋਨਾ' ਬੰਬ, 50 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਦਾ ਕਹਿਰ ਵਧਣ ਲੱਗਾ ਹੈ। ਜਲੰਧਰ ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ 57 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 67 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ 57 ਨਵੇਂ ਮਰੀਜ਼ ਜ਼ਿਲ੍ਹੇ ਨਾਲ ਸਬੰਧਤ ਪਾਏ ਗਏ ਹਨ।  ਇਥੇ ਇਹ ਵੀ ਦੱਸ ਦੇਈਏ ਕਿ ਵੀਰਵਾਰ ਨੂੰ ਟੀਮਾਂ ਨੇ 636 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਸਨ ਅਤੇ ਐਕਟਿਵ ਕੇਸਾਂ ਵਿਚੋਂ 12 ਹੋਰ ਮਰੀਜ਼ ਰਿਕਵਰ ਹੋ ਗਏ।

ਇਹ ਵੀ ਪੜ੍ਹੋ:ਸ਼ਰਾਬ ਦੇ ਨਸ਼ੇ 'ਚ ਪਤਨੀ ਦੇ ਢਿੱਡ 'ਚ ਮਾਰੀ ਲੱਤ, ਗੁੱਸੇ 'ਚ ਆ ਕੇ ਪਤਨੀ ਨੇ ਕਤਲ ਕੀਤਾ ਪਤੀ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੇ ਹਾਲਾਤ
ਹੁਣ ਤੱਕ ਕੁੱਲ ਸੈਂਪਲ-23,24,444
ਪਾਜ਼ੇਟਿਵ ਆਏ-78,783
ਡਿਸਚਾਰਜ ਹੋਏ-77,102
ਮੌਤਾਂ ਹੋਈਆਂ-1,581
ਐਕਟਿਵ ਕੇਸ-100

601 ਬੱਚਿਆਂ ਸਮੇਤ 1,424 ਲੋਕਾਂ ਨੇ ਲੁਆਈ ਵੈਕਸੀਨ
ਸਰਕਾਰ ਵੱਲੋਂ ਚਲਾਈ ਜਾ ਰਹੀ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹੇ ਵਿਚ 1,424 ਲੋਕਾਂ ਨੂੰ ਵੈਕਸੀਨ ਲਾਈ ਗਈ ਅਤੇ ਇਨ੍ਹਾਂ ਵਿਚ 12 ਤੋਂ 15 ਸਾਲ ਤੱਕ ਦੇ 601 ਬੱਚੇ, 230 ਅੱਲ੍ਹੜ ਅਤੇ ਬੂਸਟਰ ਡੋਜ਼ ਲੁਆਉਣ ਵਾਲੇ 180 ਲਾਭਪਾਤਰੀ ਸ਼ਾਮਲ ਹਨ।
ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 19,45,027 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 18,58,051 ਨੇ ਦੋਵੇਂ ਡੋਜ਼ ਅਤੇ 1,03,654 ਲੋਕਾਂ ਨੇ ਤਿੰਨੋਂ ਡੋਜ਼ ਲੁਆ ਲਈਆਂ ਹਨ।

ਇਹ ਵੀ ਪੜ੍ਹੋ: ਰਾਜਪਾਲ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ, ਸੁਖਬੀਰ ਬਾਦਲ ਨੇ ਮੂਸੇਵਾਲਾ ਕਤਲ ਕੇਸ ’ਚ ਮੰਗੀ CBI ਜਾਂਚ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News