ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, 75 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
Thursday, Jul 21, 2022 - 06:15 PM (IST)

ਜਲੰਧਰ (ਰੱਤਾ)- ਜਲੰਧਰ ਜ਼ਿਲ੍ਹੇ ’ਚ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਇਕ ਵਾਰ ਫਿਰ ਲਗਾਤਾਰ ਵਾਧਾ ਹੋ ਰਿਹਾ ਹੈ, ਜੋਚਿੰਤਾ ਦਾ ਵਿਸ਼ਾ ਹੈ। ਵੀਰਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 75 ਪਾਜ਼ੇਟਿਵ ਮਰੀਜ਼ ਮਿਲੇ। ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਜ਼ ਤੋਂ ਕੁੱਲ 82 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ 75 ਨਵੇਂ ਮਰੀਜ਼ ਜ਼ਿਲ੍ਹੇ ਨਾਲ ਸਬੰਧਤ ਪਾਏ ਗਏ।
ਇਥੇ ਦੱਸਣਯੋਗ ਹੈ ਕਿ ਬੁੱਧਵਾਰ ਨੂੰ ਵਿਭਾਗ ਦੀਆਂ ਟੀਮਾਂ ਨੇ 1,753 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ। ਐਕਟਿਵ ਕੇਸਾਂ ਵਿਚੋਂ 18 ਹੋਰ ਮਰੀਜ਼ ਰਿਕਵਰ ਹੋ ਗਏ। ਜ਼ਿਲ੍ਹੇ ਵਿਚ ਹੁਣ ਤੱਕ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 79,037 ’ਤੇ ਪਹੁੰਚ ਗਈ ਅਤੇ ਐਕਟਿਵ ਕੇਸ 254 ਹਨ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਕਾਤਲ ਗੈਂਗਸਟਰ ਮਨੂੰ ਤੇ ਜਗਰੂਪ ਰੂਪਾ ਦਾ ਪੰਜਾਬ ਪੁਲਸ ਵੱਲੋਂ ਐਨਕਾਊਂਟਰ, ਜਾਣੋ ਕਦੋਂ ਕੀ-ਕੀ ਹੋਇਆ
129 ਬੱਚਿਆਂ ਸਮੇਤ 2772 ਲੋਕਾਂ ਨੇ ਲੁਆਈ ਵੈਕਸੀਨ
ਸਰਕਾਰ ਵੱਲੋਂ ਚਲਾਈ ਜਾ ਰਹੀ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲੇ ਵਿਚ 2772 ਲੋਕਾਂ ਨੂੰ ਵੈਕਸੀਨ ਲਗਾਈ ਗਈ ਅਤੇ ਇਨ੍ਹਾਂ ਵਿਚ 12 ਤੋਂ 15 ਸਾਲ ਤੱਕ ਦੇ 129 ਬੱਚੇ, 79 ਅੱਲ੍ਹੜ ਅਤੇ ਬੂਸਟਰ ਡੋਜ਼ ਲਗਾਉਣ ਵਾਲੇ 2286 ਲਾਭਪਾਤਰੀ ਸ਼ਾਮਲ ਹਨ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 19,47,119 ਲੋਕਾਂ ਨੂੰ ਵੈਕਸੀਨ ਦੀ ਪਹਿਲੀ, 18,62,222 ਨੂੰ ਦੋਵੇਂ ਅਤੇ 1,18,092 ਲੋਕਾਂ ਨੂੰ ਤਿੰਨੋਂ ਡੋਜ਼ ਲਗਾਈ ਜਾ ਚੁੱਕੀ ਹੈ।
ਇਹ ਵੀ ਪੜ੍ਹੋ: ਮੂਸੇਵਾਲਾ ਦੇ ਕਾਤਲਾਂ ਨੂੰ ਪੁਲਸ ਨੇ ਇੰਝ ਪਾਇਆ ਸੀ ਘੇਰਾ, ਚਸ਼ਮਦੀਦਾਂ ਨੇ ਬਿਆਨ ਕੀਤਾ ਐਨਕਾਊਂਟਰ ਦਾ ਮੰਜ਼ਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ