ਜਲੰਧਰ ਜ਼ਿਲ੍ਹੇ 'ਚ ਮੁੜ ਦਿੱਸਣ ਲੱਗਾ ਕੋਰੋਨਾ ਦਾ ਭਿਆਨਕ ਰੂਪ, 60 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

07/25/2022 6:49:32 PM

ਜਲੰਧਰ (ਰੱਤਾ)-ਜਲੰਧਰ ਜ਼ਿਲ੍ਹੇ ’ਚ ਮੁੜ ਤੋਂ ਕੋਰੋਨਾ ਦਾ ਭਿਆਨਕ ਰੂਪ ਸਾਹਮਣੇ ਆਉਣ ਲੱਗਾ ਹੈ। ਕੋਰੋਨਾ ਮਰੀਜ਼ਾਂ 'ਚ ਲਗਾਤਾਰ ਵਾਧਾ ਹੋਣ ਲੱਗਾ ਹੈ। ਸੋਮਵਾਰ ਨੂੰ ਜਲੰਧਰ ਜ਼ਿਲ੍ਹੇ ਵਿਚ 64 ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।  ਇਥੇ ਇਹ ਵੀ ਦੱਸਣਯੋਗ ਹੈ ਕਿ ਐਤਵਾਰ ਨੂੰ ਵੱਖ-ਵੱਖ ਹਸਪਤਾਲਾਂ ’ਚ ਜ਼ੇਰੇ ਇਲਾਜ ਕੋਰੋਨਾ ਪਾਜ਼ੇਟਿਵ 2 ਮਰੀਜ਼ਾਂ ਦੀ ਜਿੱਥੇ ਮੌਤ ਹੋ ਗਈ ਸੀ, ਉਥੇ ਹੀ 75 ਨਵੇਂ ਕੇਸ ਵੀ ਮਿਲੇ ਸਨ, ਜਿਨ੍ਹਾਂ ਵਿਚ ਸਿਵਲ ਹਸਪਤਾਲ ਸਥਿਤ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ, 84 ਸਾਲਾ ਬਜ਼ੁਰਗ ਅਤੇ 2, 7 ਤੇ 8 ਸਾਲ ਦੀਆਂ ਬੱਚੀਆਂ ਸ਼ਾਮਲ ਸਨ। ਇਸ ਦੇ ਨਾਲ ਹੀ ਵਿਭਾਗ ਦੀਆਂ ਟੀਮਾਂ ਨੇ ਐਤਵਾਰ 1388 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ। ਐਕਟਿਵ ਕੇਸਾਂ ’ਚੋਂ 51 ਹੋਰ ਮਰੀਜ਼ ਰਿਕਵਰ ਹੋ ਗਏ। ਜ਼ਿਲ੍ਹੇ ’ਚ ਹੁਣ ਤੱਕ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 79302 ਤੋਂ ਵਧੇਰੇ ਪਹੁੰਚ ਗਈ ਹੈ। 

ਇਹ ਵੀ ਪੜ੍ਹੋ: ਆਦਮਪੁਰ ਵਿਖੇ ਲੰਮਾ ਪਿੰਡ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਛੱਪੜ ਦੇ ਕੰਢੇ ਤੋਂ ਅੱਧ ਸੜੀ ਮਿਲੀ ਲਾਸ਼

26 ਬੱਚਿਆਂ ਸਹਿਤ 1085 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਐਤਵਾਰ ਨੂੰ ਜ਼ਿਲ੍ਹੇ ’ਚ 1085 ਲੋਕਾਂ ਨੂੰ ਵੈਕਸੀਨ ਲਾਈ ਗਈ ਅਤੇ ਇਨ੍ਹਾਂ ’ਚ 12 ਤੋਂ 15 ਸਾਲ ਤੱਕ ਦੇ 26 ਬੱਚੇ ਅਤੇ 29 ਅੱਲ੍ਹੜ ਸ਼ਾਮਲ ਹਨ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲੇ ’ਚ ਐਤਵਾਰ ਨੂੰ 67 ਲੋਕਾਂ ਨੇ ਵੈਕਸੀਨ ਦੀ ਪਹਿਲੀ, 127 ਨੇ ਦੂਜੀ ਅਤੇ 891 ਲੋਕਾਂ ਨੇ ਤੀਜੀ ਡੋਜ਼ ਲਗਵਾਈ।

ਇਹ ਵੀ ਪੜ੍ਹੋ: ਨੰਗਲ ਵਿਖੇ ਭਾਖੜਾ ਨਹਿਰ ’ਚ ਤੈਰਦੀਆਂ ਮਾਂ-ਧੀ ਦੀਆਂ ਲਾਸ਼ਾਂ ਬਰਾਮਦ, ਫ਼ੈਲੀ ਸਨਸਨੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Anuradha

This news is Content Editor Anuradha