ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, 80 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

Wednesday, Jul 27, 2022 - 05:48 PM (IST)

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, 80 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਦਾ ਭਿਆਨਕ ਰੂਪ ਸਾਹਮਣੇ ਆਉਣ ਲੱਗਾ। ਬੁੱਧਵਾਰ ਨੂੰ ਮੁੜ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਬੁੱਧਵਾਰ ਨੂੰ 84 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ। ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 89 ਲੋਕਾਂ ਦੀਆਂ ਰਿਪੋਰਟਾਂ ਮਿਲੀਆਂ ਸਨ, ਜਿਨ੍ਹਾਂ ਵਿਚੋਂ ਜ਼ਿਲ੍ਹੇ ਨਾਲ ਸਬੰਧਤ 84 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਬੀਤੇ ਦਿਨ ਵਿਭਾਗ ਦੀਆਂ ਟੀਮਾਂ ਨੇ 1557 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਸਨ। 

ਇਹ ਵੀ ਪੜ੍ਹੋ: ਪਾਵਰਕਾਮ ਦੇ ਮੁਲਾਜ਼ਮਾਂ ਨੂੰ ਨਹੀਂ ਮਿਲੇਗਾ 600 ਯੂਨਿਟ ਮੁਫ਼ਤ ਬਿਜਲੀ ਤੋਂ ਉਪਰ ਦਾ ਲਾਭ, ਜਾਣੋ ਹੋਰ ਸ਼ਰਤਾਂ ਬਾਰੇ

ਜ਼ਿਲ੍ਹੇ ’ਚ 133489 ਲੋਕ ਲੁਆ ਚੁੱਕੇ ਹਨ ਵੈਕਸੀਨ ਦੀਆਂ ਤਿੰਨੋਂ ਡੋਜ਼
ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਸਿਰਫ਼ ਜ਼ਿਲ੍ਹੇ ਵਿਚ ਹੁਣ ਤੱਕ 133489 ਲੋਕ ਵੈਕਸੀਨ ਦੀਆਂ ਤਿੰਨੋਂ ਡੋਜ਼ ਲੁਆ ਚੁੱਕੇ ਹਨ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਮੰਗਲਵਾਰ ਨੂੰ ਜ਼ਿਲ੍ਹੇ ਵਿਚ 3715 ਲੋਕਾਂ ਨੂੰ ਵੈਕਸੀਨ ਲਾਈ ਗਈ ਅਤੇ ਇਨ੍ਹਾਂ ਵਿਚ 12 ਤੋਂ 15 ਸਾਲ ਤੱਕ ਦੇ 191 ਬੱਚੇ, 93 ਅੱਲ੍ਹੜ ਅਤੇ ਤੀਜੀ ਡੋਜ਼ ਲੁਆਉਣ ਵਾਲੇ 2595 ਲਾਭਪਾਤਰੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 1948248 ਲੋਕਾਂ ਨੂੰ ਵੈਕਸੀਨ ਦੀ ਪਹਿਲੀ, 1864954 ਨੂੰ ਦੋਵੇਂ ਡੋਜ਼ ਲਾਈਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ: ਨੰਗਲ ਵਿਖੇ ਭਾਖੜਾ ਨਹਿਰ ’ਚ ਤਰਦੀਆਂ ਮਾਂ-ਧੀ ਦੀਆਂ ਲਾਸ਼ਾਂ ਬਰਾਮਦ, ਫ਼ੈਲੀ ਸਨਸਨੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News