ਕੋਰੋਨਾ ਦੇ ਵੱਧਦੇ ਮਾਮਲਿਆਂ ਸਬੰਧੀ ਜਲੰਧਰ ਦੇ ਡੀ. ਸੀ. ਹੋਏ ਸਖ਼ਤ, ਜਾਰੀ ਕੀਤੀਆਂ ਇਹ ਹਦਾਇਤਾਂ

04/09/2021 6:45:14 PM

ਜਲੰਧਰ— ਮਹਾਨਗਰ ਜ਼ਿਲ੍ਹਾ ਜਲੰਧਰ ’ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਜਲੰਧਰ ਡਿਪਟੀ ਕਮਿਸ਼ਨਰ ਨੇ ਹੋਰ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਕ ਵਾਰ ਫਿਰ ਤੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹੈ, ਇਨ੍ਹਾਂ ਹਦਾਇਤਾਂ ’ਚ ਵੀ ਕਈ ਪਾਬੰਦੀਆਂ ਲਾਉਣ ਦੇ ਹੁਕਮ ਦਿੱਤੇ ਗਏ ਹਨ। ਡੀ. ਸੀ. ਵੱਲੋਂ ਜਾਰੀ ਕਈ ਗਏ ਪ੍ਰੈੱਸ ਨੋਟ ’ਚ ਪਹਿਲਾਂ ਵਾਂਗ ਹੀ ਸਾਰੇ ਸਕੂਲ ਅਤੇ ਵਿੱਦਿਅਕ ਅਦਾਰੇ 30 ਅਪ੍ਰੈਲ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਸਕੂਲਾਂ ’ਚ ਸਿਰਫ਼ ਪਹਿਲਾਂ ਵਾਂਗ ਹੀ ਅਧਿਆਪਕਾਂ ਨੂੰ ਆਉਣ ਲਈ ਕਿਹਾ ਗਿਆ ਹੈ। ਉਥੇ ਹੀ ਮੈਡੀਕਲ ਅਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ। 

ਇਹ ਵੀ ਪੜ੍ਹੋ : ਜਬਰ-ਜ਼ਿਨਾਹ ਦੀ ਸ਼ਿਕਾਰ 7 ਸਾਲਾ ਬੱਚੀ ਲੜ ਰਹੀ ਹੈ ਜ਼ਿੰਦਗੀ ਤੇ ਮੌਤ ਦੀ ਲੜਾਈ, PGI ਚੰਡੀਗੜ੍ਹ ਕੀਤਾ ਗਿਆ ਰੈਫਰ

ਪੂਰੇ ਜ਼ਿਲ੍ਹੇ ’ਚ ਸਿਆਸੀ ਇਕੱਠ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਸ ਦੇ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਇਕੱਠ ਕਰਦਾ ਹੈ ਕਿ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਐੱਫ.ਆਈ. ਆਰ. ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਇਕੱਠੇ ਵਾਲੇ ਸਥਾਨ ਦੇ ਪ੍ਰਬੰਧਕ ਅਤੇ ਜਿਹੜਾ ਵੀ ਟੈਂਟ ਮੁਹੱਈਆ ਕਰਵਾਏਗਾ, ਉਸ ਦੇ ਖ਼ਿਲਾਫ਼ ਵੀ ਐੱਫ.ਆਈ.ਆਰ. ਦਰਜ ਕੀਤੀ ਜਾਵੇਗੀ। 30 ਅਪ੍ਰੈਲ ਤੱਕ ਸਮਾਜਿਕ, ਸੱਭਿਆਚਾਰਕ, ਖੇਡਾਂ ਆਦਿ ਨਾਲ ਸਬੰਧਤ ਇਕੱਠ ’ਤੇ ਵੀ ਰਹੇਗੀ ਪੂਰਨ ਪਾਬੰਦੀ ਰਹੇਗੀ। ਇਸ ਦੇ ਨਾਲ ਹੀ ਡੀ. ਸੀ. ਵੱਲੋਂ ਦੁਕਾਨਾਂ ’ਚ ਸਿਰਫ 10 ਬੰਦਿਆਂ ਦੇ ਸ਼ਾਮਲ ਹੋਣ ਦੀ ਹਦਾਇਤ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਮਾਹਿਲਪੁਰ ਵਿਖੇ ਨਵੀਂ ਵਿਆਹੀ ਕੁੜੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, ਖਿਲਰੀਆਂ ਮਿਲੀਆਂ ਚੂੜੀਆਂ

ਪ੍ਰਸ਼ਾਸਨ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਰੈਲੀਆਂ ਲਈ ਟੈਂਟ ਦੇਣ ਵਾਲੇ ਮਾਲਕਾਂ ਅਤੇ ਬੁਕਿੰਗ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਦਮ ਚੁੱਕੇ ਜਾਣਗੇ। ਆਯੋਜਨ ਸਥਾਨ ਦੇ ਮਾਲਕ, ਜੋ ਇਸ ਤਰ੍ਹਾਂ ਦੇ ਆਯੋਜਨਾਂ ਲਈ ਜਗ੍ਹਾ ਦੇਣਗੇ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਹੀ ਉਨ੍ਹਾਂ ਦੇ ਸਥਾਨਾਂ ਨੂੰ ਤਿੰਨ ਮਹੀਨਿਆਂ ਲਈ ਸੀਲ ਕਰ ਦਿੱਤਾ ਜਾਵੇਗਾ। 
ਰਾਤ 9 ਤੋਂ ਸਵੇਰੇ 5 ਵਜੇ ਤੱਕ ਰਾਤ ਦੇ ਕਰਫ਼ਿਊ ਨੂੰ ਵੀ 30 ਅਪ੍ਰੈਲ ਤੱਕ ਜਾਰੀ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਮੈਡੀਕਲ, ਪੈਟਰੋਲ ਪੰਪ ਦੇ ਇਲਾਵਾ ਹਵਾਈ, ਰੇਲ, ਬੱਸ ਆਦਿ ਤੋਂ ਯਾਤਰਾ ਕਰਨ ਵਾਲੇ ਯਾਤਰੀਆਂ ਦੀ ਆਵਾਜਾਈ ਨੂੰ ਕਰਫ਼ਿਊ ਤੋਂ ਛੋਟ ਮਿਲੇਗੀ। 

ਇਹ ਵੀ ਪੜ੍ਹੋ : ਵਿਆਹ ਦਾ ਲਾਰਾ ਲਾ ਰੋਲਦਾ ਰਿਹਾ ਕੁੜੀ ਦੀ ਪੱਤ, ਡਾਕਟਰ ਕੋਲ ਪੁੱਜੀ ਤਾਂ ਸਾਹਮਣੇ ਆਏ ਸੱਚ ਨੇ ਉਡਾਏ ਪਰਿਵਾਰ ਦੇ ਹੋਸ਼

ਵਿਆਹ ਜਾਂ ਹੋਰ ਸਮਾਰੋਹਾਂ ਲਈ ਇੰਡੋਰ ’ਚ 50 ਅਤੇ ਆਊਟਡੋਰ ’ਚ 100 ਵਿਅਕਤੀਆਂ ਨੂੰ ਹੀ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਿਨੇਮਾ ਹਾਲ, ਮਲਟੀਪਲੈਕਸ ’ਚ 50 ਫ਼ੀਸਦੀ ਸਮਰਥਾ ’ਚ ਲੋਕਾਂ ਦੇ ਬੈਠਣ ਦੇ ਨਿਰਦੇਸ਼ ਹਨ, ਉਥੇ ਹੀ ਮਾਲ ਦੀ ਇਕ ਦੁਕਾਨ ’ਚ 10 ਲੋਕ ਹੀ ਪ੍ਰਵੇਸ਼ ਕਰ ਸਕਣਗੇ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਲੁਧਿਆਣਾ ’ਚ ਦਿਨ-ਦਿਹਾੜੇ ਪਤੀ ਨੇ ਵੱਢੀ ਪਤਨੀ, ਚਾਕੂ ਮਾਰ-ਮਾਰ ਕੱਢੀਆਂ ਅੰਤੜੀਆਂ

ਇਸ ਦੇ ਨਾਲ ਹੀ ਦਫ਼ਤਰਾਂ ’ਚ ਪਬਲਿਕ ਡੀਲਿੰਗ ’ਤੇ ਪਾਬੰਦੀ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਆਈਨਲਾਈਨ ਅਤੇ ਵਰਚੁਅਲ ਮੋਡ ਨੂੰ ਉਤਸ਼ਾਹਤ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਹੋਏ ਹਨ। 
ਦਿਸ਼ਾ-ਨਿਰਦੇਸ਼ਾਂ ’ਚ ਇਹ ਸਾਫ਼ ਲਿਖਿਆ ਗਿਆ ਹੈ ਕਿ ਜੇਕਰ ਕੋਈ ਵੀ ਉਕਤ ਵਿਅਕਤੀ ਨਿਯਮਾਂ ਫੈਸਲਿਆਂ ਦੀ ਉਲੰਘਣਾ ਕਰਦਾ ਨਜ਼ਰ ਆਇਆ ਤਾਂ ਉਨ੍ਹਾਂ ਦੇ ਖ਼ਿਲਾਫ਼ ਮਹਾਮਾਰੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ। ਰੋਜ਼ਾਨਾ ਜ਼ਿਲ੍ਹੇ ’ਚ 400 ਤੋਂ ਵਧੇਰੇ ਕੇਸ ਸਾਹਮਣੇ ਆ ਰਹੇ ਹਨ। 

ਇਹ ਵੀ ਪੜ੍ਹੋ : ਗੋਰਾਇਆ ਮੇਨ ਹਾਈਵੇਅ ’ਤੇ ਵਾਪਰੇ ਦਰਦਨਾਕ ਹਾਦਸੇ ਵਿਚ ਕਬੱਡੀ ਖਿਡਾਰੀ ਦੀ ਮੌਤ

ਇਹ ਵੀ ਪੜ੍ਹੋ : ਜਲੰਧਰ: ਮੌਤ ਤੋਂ ਪਹਿਲਾਂ ਧੀ ਦੀ ਮਾਂ ਨੂੰ ਆਖ਼ਰੀ ਕਾਲ, ਜਾਨ ਬਚਾਉਣ ਲਈ ਕੀਤੀ ਫ਼ਰਿਆਦ ਪਰ ਹੋਇਆ ਉਹ ਜੋ ਸੋਚਿਆ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News