ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨੇ ਲਈ 7 ਮਰੀਜ਼ਾਂ ਦੀ ਜਾਨ, 156 ਦੀ ਰਿਪੋਰਟ ਪਾਜ਼ੇਟਿਵ

Saturday, Nov 21, 2020 - 06:38 PM (IST)

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨੇ ਲਈ 7 ਮਰੀਜ਼ਾਂ ਦੀ ਜਾਨ, 156 ਦੀ ਰਿਪੋਰਟ ਪਾਜ਼ੇਟਿਵ

ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਇਕ ਵਾਰ ਫਿਰ ਤੇਜ਼ੀ ਫੜ ਚੁੱਕੇ ਕੋਰੋਨਾ ਵਾਇਰਸ ਨੇ ਅੱਜ ਜਲੰਧਰ ਜ਼ਿਲ੍ਹੇ 'ਚੋਂ 7 ਕੋਰੋਨਾ ਪੀੜਤਾਂ ਦੀ ਜਾਨ ਲੈ ਗਈ। ਇਸ ਦੇ ਨਾਲ ਹੀ ਸਿਹਤ ਮਹਿਕਮੇ ਨੂੰ ਕੋਰੋਨਾ ਵਾਇਰਸ ਦੇ 156 ਲੋਕਾਂ ਦੀ ਰਿਪੋਰਟ ਵੀ ਪਾਜ਼ੇਟਿਵ ਮਿਲੀ ਹੈ।

ਜ਼ਿਲ੍ਹੇ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਸ਼ਨੀਵਾਰ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਲੈਬਾਰਟਰੀਆਂ ਤੋਂ ਕੁੱਲ 172 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ 'ਚੋਂ 156 ਜ਼ਿਲ੍ਹੇ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਵਿਅਕਤੀਆਂ 'ਚ ਦੁਰਗਾ ਕਾਲੋਨੀ ਸਥਿਤ ਇਕ ਹੀ ਪਰਿਵਾਰ ਦੇ 6 ਮੈਂਬਰ, ਕਾਲਜ ਅਤੇ ਯੂਨੀਵਰਸਿਟੀ ਦਾ ਸਟਾਫ ਅਤੇ ਸੀ. ਆਰ. ਪੀ. ਐੱਫ. ਤੇ ਬੀ. ਐੱਸ. ਐੱਫ. ਦੇ ਮੁਲਾਜ਼ਮ ਸ਼ਾਮਲ ਹਨ।
ਇਹ ਵੀ ਪੜ੍ਹੋ: ਲਗਜ਼ਰੀ ਗੱਡੀਆਂ ਦੇ ਸ਼ੌਕੀਨ 'ਡਰੱਗ ਕਿੰਗ' ਗੁਰਦੀਪ ਰਾਣੋ ਦੀ ਪਾਰਟਨਰ ਬੀਬੀ ਹਿਮਾਚਲ ਤੋਂ ਗ੍ਰਿਫ਼ਤਾਰ

ਇਥੇ ਦੱਸ ਦੇਈਏ ਕਿ ਇਧਰ-ਉਧਰ ਘੁੰਮ ਰਹੇ ਲੋਕਾਂ 'ਚ ਕਿਹੜਾ ਕੋਰੋਨਾ ਪਾਜ਼ੇਟਿਵ ਹੈ ਅਤੇ ਕਿਹੜਾ ਨਹੀਂ, ਇਸ ਗੱਲ ਦਾ ਉਦੋਂ ਤੱਕ ਪਤਾ ਨਹੀਂ ਲੱਗ ਸਕਦਾ, ਜਦੋਂ ਤੱਕ ਲੋਕਾਂ ਦਾ ਕੋਰੋਨਾ ਟੈਸਟ ਨਾ ਕੀਤਾ ਜਾਵੇ।

ਇਨ੍ਹਾਂ ਨੇ ਤੋੜਿਆ ਦਮ
1. ਉਮਾ ਸ਼ੰਕਰ (47) ਨਿਜਾਤਮ ਨਗਰ
2. ਅਸ਼ੋਕ ਸ਼ਰਮਾ (76) ਸੁਭਾਸ਼ ਨਗਰ
3. ਕੰਵਲ ਕਪੂਰ (84) ਸ਼ੰਕਰ ਗਾਰਡਨ
4. ਸੋਹਣ ਸਿੰਘ (65) ਨਿਊ ਦਸਮੇਸ਼ ਨਗਰ
5. ਅਵਿਨਾਸ਼ ਸ਼ੁਕਲਾ (75) ਮਾਈ ਹੀਰਾਂ ਗੇਟ
6. ਅਜੀਤ ਰਾਮ (67) ਰਸੀਲਾ ਨਗਰ
7. ਤਰਸੇਮ ਲਾਲ (80) ਨਜ਼ਦੀਕ ਗੁਰੂ ਰਵਿਦਾਸ ਚੌਕ

ਇਹ ਵੀ ਪੜ੍ਹੋ: ਵੱਡੀ ਵਾਰਦਾਤ: ਜਲੰਧਰ ਦੇ ਸ਼ਿਵ ਵਿਹਾਰ 'ਚ ਦਿਨ-ਦਿਹਾੜੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਸ਼ੁੱਕਰਵਾਰ 4456 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 48 ਨੂੰ ਮਿਲੀ ਸੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 4456 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਸੀ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 48 ਨੂੰ ਛੁੱਟੀ ਦੇ ਦਿੱਤੀ ਗਈ ਅਤੇ ਮਹਿਕਮੇ ਨੇ 3750 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

ਇਹ ਵੀ ਪੜ੍ਹੋ:  ਇਹ ਵੀ ਪੜ੍ਹੋ​​​​​​​: ਰਾਜੋਆਣਾ ਦੀ ਫ਼ਾਂਸੀ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਹੱਥ ਖਿੱਚੇ

ਜਾਣੋ ਜਲੰਧਰ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-345269
ਨੈਗੇਟਿਵ ਆਏ-309379
ਪਾਜ਼ੇਟਿਵ ਆਏ 16670
ਡਿਸਚਾਰਜ ਹੋਏ-15266
ਮੌਤਾਂ ਹੋਈਆਂ-521
ਨੈਗੇਟਿਵ ਕੇਸ-883
ਇਹ ਵੀ ਪੜ੍ਹੋ​​​​​​​:   ਕਤਲ ਕੀਤੇ ਡੇਰਾ ਪ੍ਰੇਮੀ ਦਾ ਪਰਿਵਾਰ ਵੱਲੋਂ ਸਸਕਾਰ ਕਰਨ ਤੋਂ ਇਨਕਾਰ, ਲਾਸ਼ ਸੜਕ 'ਤੇ ਰੱਖ ਲਾਇਆ ਜਾਮ


author

shivani attri

Content Editor

Related News