ਜਲੰਧਰ ਜ਼ਿਲ੍ਹੇ ''ਚ ਕੋਰੋਨਾ ਆਫ਼ਤ, 5 ਪੀੜਤਾਂ ਨੇ ਤੋੜਿਆ ਦਮ, 143 ਦੀ ਰਿਪੋਰਟ ਪਾਜ਼ੇਟਿਵ

Sunday, Nov 29, 2020 - 04:13 PM (IST)

ਜਲੰਧਰ ਜ਼ਿਲ੍ਹੇ ''ਚ ਕੋਰੋਨਾ ਆਫ਼ਤ, 5 ਪੀੜਤਾਂ ਨੇ ਤੋੜਿਆ ਦਮ, 143 ਦੀ ਰਿਪੋਰਟ ਪਾਜ਼ੇਟਿਵ

ਜਲੰਧਰ (ਰੱਤਾ)— ਜਲੰਧਲ ਜ਼ਿਲ੍ਹੇ 'ਚ ਇਕ ਵਾਰ ਫਿਰ ਤੋਂ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਐਤਵਾਰ ਨੂੰ ਵੀ ਜਿੱਥੇ ਇਲਾਜ ਅਧੀਨ ਚੱਲ ਰਹੇ 5 ਕੋਰੋਨਾ ਪੀੜਤਾਂ ਨੇ ਦਮ ਤੋੜ ਦਿੱਤਾ, ਉਥੇ ਹੀ 143 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਵੀ ਪਾਈ ਗਈ। ਜਲੰਧਰ ਜ਼ਿਲ੍ਹੇ 'ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲੇ ਸਿਹਤ ਮਹਿਕਮੇ ਲਈ ਇਕ ਚਿੰਤਾ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ: 'ਬਾਬੇ ਨਾਨਕ' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ 'ਚ ਲੱਗੀਆਂ ਰੌਣਕਾਂ, ਕੱਢਿਆ ਗਿਆ ਨਗਰ ਕੀਰਤਨ

ਸ਼ਨੀਵਾਰ ਨੂੰ 3965 ਦੀ ਰਿਪੋਰਟ ਆਈ ਸੀ ਨੈਗੇਟਿਵ ਅਤੇ 62 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ 3965 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 62 ਨੂੰ ਛੁੱਟੀ ਦੇ ਦਿੱਤੀ ਗਈ ਅਤੇ ਮਹਿਕਮੇ ਨੇ 3573 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

ਇਹ ਵੀ ਪੜ੍ਹੋ: ਸ਼ੂਟਿੰਗ ਕਰਦੇ ਸਮੇਂ ਪੁਲਸ ਦੀ AK-47 'ਚੋਂ ਨਿਕਲੀ ਗੋਲੀ ਡੇਢ ਕਿੱਲੋਮੀਟਰ ਦੂਰ ਕਿਸਾਨ ਦੀ ਛਾਤੀ ਤੋਂ ਹੋਈ ਆਰ-ਪਾਰ

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-373295
ਨੈਗੇਟਿਵ ਆਏ-335865
ਪਾਜ਼ੇਟਿਵ ਆਏ-17726
ਡਿਸਚਾਰਜ ਹੋਏ-15882
ਮੌਤਾਂ ਹੋਈਆਂ-550
ਐਕਟਿਵ ਕੇਸ-1294

ਇਹ ਵੀ ਪੜ੍ਹੋ: ਵਿਆਹ ਵਾਲੇ ਘਰ 'ਚ ਮਾਤਮ ਦਾ ਮਾਹੌਲ, ਦਰਦਨਾਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ


author

shivani attri

Content Editor

Related News