ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਜਾਰੀ, 19 ਹਜ਼ਾਰ ਦੇ ਪਾਰ ਪੁੱਜਾ ਪਾਜ਼ੇਟਿਵ ਕੇਸਾਂ ਦਾ ਅੰਕੜਾ

12/20/2020 10:54:34 AM

ਜਲੰਧਰ (ਰੱਤਾ)— ਕੋਰੋਨਾ ਪਾਜ਼ੇਟਿਵ 4 ਹੋਰ ਮਰੀਜ਼ਾਂ ਨੇ ਜਿੱਥੇ ਸ਼ਨੀਵਾਰ ਨੂੰ ਦਮ ਤੋੜ ਦਿੱਤਾ, ਉਥੇ ਹੀ ਇਸ ਵਾਇਰਸ ਦੀ ਲਪੇਟ ’ਚ ਆਉਣ ਵਾਲੇ 33 ਹੋਰ ਨਵੇਂ ਕੇਸ ਮਿਲੇ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ ਸ਼ਨੀਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 42 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 33 ਜ਼ਿਲੇ ਨਾਲ ਸਬੰਧਤ ਪਾਏ ਗਏ।

ਇਹ ਵੀ ਪੜ੍ਹੋ: ਜੱਜ ਸਾਹਮਣੇ ਬੋਲਿਆ ਲਾੜਾ, 'ਕਿਡਨੈਪਰ ਨਹੀਂ ਹਾਂ, ਵਿਆਹ ਕੀਤਾ ਹੈ', ਮੈਡੀਕਲ ਕਰਵਾਉਣ 'ਤੇ ਲਾੜੀ ਦਾ ਖੁੱਲ੍ਹਿਆ ਭੇਤ

ਇਨ੍ਹਾਂ ਨੇ ਤੋੜਿਆ ਦਮ
1. ਹਰਜਿੰਦਰ ਸਿੰਘ (51) ਪਿੰਡ ਕਿਸ਼ਨਪੁਰ
2. ਅਸ਼ੋਕ ਕੁਮਾਰ (56) ਗੁਰਾਇਆ
3. ਮਹਿੰਦਰਪਾਲ (75) ਸ਼ਹੀਦ ਬਾਬੂ ਲਾਭ ਸਿੰਘ ਨਗਰ
4. ਜਗਨ ਨਾਥ (76) ਮੁਹੱਲਾ ਨੰਬਰ 4 ਜਲੰਧਰ ਕੈਂਟ

ਇਹ ਵੀ ਪੜ੍ਹੋ: ਸਹੁਰੇ ਨੇ ਨਹਾਉਂਦੀ ਨੂੰਹ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੀਤੀਆਂ ਵਾਇਰਲ, NRI ਪਤੀ ਨੇ ਵੀ ਕੀਤਾ ਰੂਹ ਕੰਬਾਊ ਕਾਂਡ

3991 ਦੀ ਰਿਪੋਰਟ ਆਈ ਨੈਗੇਟਿਵ ਅਤੇ 111 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਸ਼ਨੀਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ 3991 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚੋਂ 111 ਨੂੰ ਛੁੱਟੀ ਦੇ ਿਦੱਤੀ ਗਈ। ਮਹਿਕਮੇ ਨੇ 3431 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੀ ਸਥਿਤੀ 
ਕੁੱਲ ਸੈਂਪਲ-441538
ਨੈਗੇਟਿਵ ਆਏ-401061
ਪਾਜ਼ੇਟਿਵ ਆਏ-19444
ਡਿਸਚਾਰਜ ਹੋਏ-18180
ਮੌਤਾਂ ਹੋਈਆਂ-620
ਐਕਟਿਵ ਕੇਸ-644

ਇਹ ਵੀ ਪੜ੍ਹੋ: ਫੇਸਬੁੱਕ ’ਤੇ ਭੋਲ਼ੇ-ਭਾਲ਼ੇ ਲੋਕਾਂ ਨੂੰ ਸਰਗਰਮ ਗਿਰੋਹ ਬਣਾ ਰਿਹੈ ਆਪਣਾ ਸ਼ਿਕਾਰ, ਇੰਝ ਕਰੋ ਬਚਾਅ


shivani attri

Content Editor

Related News