ਜਲੰਧਰ: ਕੋਰੋਨਾ ਨੇ ਲਈ 2 ਹੋਰ ਪੀੜਤਾਂ ਦੀ ਜਾਨ, 42 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

Thursday, Dec 31, 2020 - 04:44 PM (IST)

ਜਲੰਧਰ: ਕੋਰੋਨਾ ਨੇ ਲਈ 2 ਹੋਰ ਪੀੜਤਾਂ ਦੀ ਜਾਨ, 42 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਜਲੰਧਰ (ਰੱਤਾ)— ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਅਜੇ ਵੀ ਰੁਕਦੀ ਵਿਖਾਈ ਨਹੀਂ ਦੇ ਰਹੀ। ਵੀਰਵਾਰ ਨੂੰ ਜ਼ਿਲੇ੍ਹ ਦੇ 42 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਹੈ।ਇਸ ਦੇ ਨਾਲ ਹੀ ਕੋਰੋਨਾ ਦੇ ਕਾਰਨ ਦੋ ਰੋਗੀਆਂ ਨੇ ਇਲਾਜ ਅਧੀਨ ਦਮ ਤੋੜ ਦਿੱਤਾ। 

ਜ਼ਿਲੇ੍ਹ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇਨੂੰ ਵੀਰਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁੱਲ 55 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 13 ਲੋਕ ਦੂਜੇ ਜ਼ਿਲਿ੍ਹਆਂ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਪਾਜ਼ੇਟਿਵ ਆਉਣ ਵਾਲੇ 42 ਲੋਕਾਂ ’ਚ 4 ਸਾਲ ਦਾ ਇਕ ਬੱਚਾ ਵੀ ਸ਼ਾਮਲ ਹੈ।

ਇਨ੍ਹਾਂ ਨੇ ਤੋੜਿਆ ਦਮ
1. ਆਸ਼ਾ ਰਾਣੀ (69) ਮੁਹੱਲਾ ਰਾਜਪੂਤਾਨਾ ਨਕੋਦਰ
2. ਲਸ਼ਕਰ ਸਿੰਘ (75) ਪਿੰਡ ਢੱਡਾ

ਇਹ ਵੀ ਪੜ੍ਹੋ :  ਇਸ ਪਰਿਵਾਰ ’ਤੇ ਕਾਲ ਬਣ ਕੇ ਆਇਆ ਸਾਲ ਦਾ ਆਖ਼ਰੀ ਦਿਨ, 10 ਸਾਲਾ ਬੱਚੇ ਸਾਹਮਣੇ ਮਾਂ ਦੀ ਦਰਦਨਾਕ ਮੌਤ

2788 ਦੀਆਂ ਰਿਪੋਰਟਾਂ ਆਈਆਂ ਨੈਗੇਟਿਵ, 29 ਹੋਰਾਂ ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਬੁੱਧਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ 2788 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ। ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 29 ਹੋਰਾਂ ਨੂੰ ਛੁੱਟੀ ਦੇ ਦਿੱਤੀ ਗਈ। ਵਿਭਾਗ ਨੇ 3305 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।

ਇਹ ਵੀ ਪੜ੍ਹੋ : ਖੰਡੇ ਅਤੇ ੧ਓ ਵਾਲੀ ਲੋਈ ਵਾਲੇ ਵਿਵਾਦ ’ਤੇ ਨਵਜੋਤ ਸਿੱਧੂ ਨੇ ਮੰਗੀ ਮੁਆਫ਼ੀ

ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੀ ਸਥਿਤੀ 
ਕੁੱਲ ਸੈਂਪਲ-4,72,035
ਨੈਗੇਟਿਵ ਆਏ-4,31,215
ਪਾਜ਼ੇਟਿਵ ਆਏ-19,884
ਡਿਸਚਾਰਜ ਹੋਏ-18,848
ਮੌਤਾਂ ਹੋਈਆਂ-640
ਐਕਟਿਵ ਕੇਸ-396

ਇਹ ਵੀ ਪੜ੍ਹੋ : ਆਦਮਪੁਰ ਤੋਂ ਮੁੰਬਈ ਦੀ ਫਲਾਈਟ 10 ਜਨਵਰੀ ਤੋਂ ਬਾਅਦ ਨਹੀਂ ਭਰੇਗੀ ਉਡਾਣ, ਜਾਣੋ ਕਿਉਂ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News