ਜਲੰਧਰ ਦੇ ਸੈਨਿਕ ਖੇਤਰ ’ਚ ਪਹੁੰਚਿਆ ਕੋਰੋਨਾ, ਜ਼ਿਲ੍ਹੇ ’ਚ 4 ਦੀ ਮੌਤ ਤੇ 198 ਨਵੇਂ ਮਾਮਲੇ ਮਿਲੇ
Wednesday, Mar 10, 2021 - 05:29 PM (IST)
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ ’ਚ ਮੁੜ ਤੋਂ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਜਲੰਧਰ ਜ਼ਿਲ੍ਹੇ ’ਚ ਜਿੱਥੇ 48 ਸਾਲਾ ਪੁਰਸ਼ ਸਣੇ 4 ਕੋਰੋਨਾ ਪੀੜਤਾਂ ਨੇ ਦਮ ਤੋੜ ਦਿੱਤਾ, ਉਥੇ ਹੀ 198 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਸਿਹਤ ਮਹਿਕਮੇ ਨੂੰ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਲੈਬੋਰਾਟਰੀ ’ਚੋਂ ਜਿਹੜੇ ਲੋਕਾਂ ਦੀ ਕੋਰੋਨਾ ਪਾਜ਼ੇਟਿਵ ਰਿਪੋਰਟ ਮਿਲੀ ਹੈ, ਉਨ੍ਹਾਂ ’ਚੋਂ ਕੁਝ ਦੂਜੇ ਜ਼ਿਲ੍ਹਿਆਂ ਨਾਲ ਵੀ ਸਬੰਧਤ ਹਨ।
ਇਹ ਵੀ ਪੜ੍ਹੋ : ਕਾਂਗਰਸੀ ਆਗੂ ਰਿੰਕੂ ਸੇਠੀ ਦੀ ਸਫ਼ਾਈ, ਕਿਹਾ-ਸ਼ਰਾਬ ਪੀ ਕੇ ਹੋਈ ਗਲਤੀ, ਕੈਪਟਨ ਤੇ ਮਨੀਸ਼ ਤਿਵਾੜੀ ਤੋਂ ਵੀ ਮੰਗੀ ਮੁਆਫ਼ੀ
ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ ਰੋਗੀਆਂ ’ਚੋਂ ਕੁਝ ਡਿਫੈਂਸ ਕਾਲੋਨੀ, ਬੀ.ਐੱਸ.ਐੱਫ. ਕਾਲੋਨੀ, ਅਰਬਨ ਅਸਟੇਟ, ਗੋਲਡਨ ਐਵੇਨਿਊ, ਗੁਰੂ ਤੇਗ ਬਹਾਦੁਰ ਨਗਰ, ਦੁਰਗਾ ਕਾਲੋਨੀ, ਚੀਮਾ ਨਗਰ, ਗੁਰੂ ਨਾਨਕਪੁਰਾ , ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ, ਵਜਰਾ ਕੈਂਟੀਨ, ਨਿਊ ਜਵਾਹਰ ਨਗਰ ਆਦਿ ਖੇਤਰਾਂ ਦੇ ਰਹਿਣ ਵਾਲੇ ਹਨ।
1276 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 106 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਮੰਗਲਵਾਰ 1276 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 106 ਹੋਰਨਾਂ ਨੂੰ ਛੁੱਟੀ ਵੀ ਦੇ ਦਿੱਤੀ ਗਈ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 3967 ਹੋਰ ਲੋਕਾਂ ਦੇ ਸੈਂਪਲ ਲਏ ਹਨ।
ਇਹ ਵੀ ਪੜ੍ਹੋ : ਸਿੰਘੂ ਬਾਰਡਰ ਤੋਂ ਆਈ ਇਕ ਹੋਰ ਬੁਰੀ ਖ਼ਬਰ, ਸੁਲਤਾਨਪੁਰ ਲੋਧੀ ਦੇ ਗ਼ਰੀਬ ਮਜ਼ਦੂਰ ਦੀ ਹੋਈ ਮੌਤ
ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-662195
ਨੈਗੇਟਿਵ ਆਏ-612429
ਪਾਜ਼ੇਟਿਵ ਆਏ-22843
ਡਿਸਚਾਰਜ ਹੋਏ-21016
ਮੌਤਾਂ ਹੋਈਆਂ-740
ਐਕਟਿਵ ਕੇਸ-1087
ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਮੈਡੀਕਲ ਸਟੋਰ ਮਾਲਕ ਦਾ ਬੇਰਹਿਮੀ ਨਾਲ ਕੀਤਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਕੋਰੋਨਾ ਵੈਕਸੀਨੇਸ਼ਨ : 881 ਸੀਨੀਅਰ ਨਾਗਰਿਕਾਂ ਸਮੇਤ 1786 ਨੇ ਲੁਆਇਆ ਟੀਕਾ
ਕੋਰੋਨਾ ਵੈਕਸੀਨੇਸ਼ਨ ਮਹਾ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲੇ ਦੇ ਵੱਖ-ਵੱਖ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿਚ 1786 ਲੋਕਾਂ ਨੇ ਟੀਕਾ ਲੁਆਇਆ। ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਜ਼ਿਲਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ ਨੇ ਦੱਸਿਆ ਕਿ ਮੰਗਲਵਾਰ ਨੂੰ ਜ਼ਿਲੇ ਦੇ ਵੱਖ-ਵੱਖ ਹਸਪਤਾਲਾਂ ਵਿਚ ਜਿਹੜੇ 1786 ਲੋਕਾਂ ਨੇ ਟੀਕਾ ਲੁਆਇਆ, ਉਨ੍ਹਾਂ ਵਿਚ 881 ਸੀਨੀਅਰ ਨਾਗਰਿਕ, 204 ਹੈਲਥ ਕੇਅਰ ਵਰਕਰਜ਼, 602 ਫਰੰਟਲਾਈਨ ਵਰਕਰਜ਼ ਅਤੇ 45 ਤੋਂ 59 ਸਾਲ ਦੀ ਉਮਰ ਦੇ 99 ਉਹ ਲੋਕ ਸਨ, ਜਿਨ੍ਹਾਂ ਨੂੰ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਵਰਗੀ ਕੋਈ ਹੋਰ ਬੀਮਾਰੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 434 ਨੇ ਦੂਜੀ ਡੋਜ਼ ਲੁਆਈ।
ਇਹ ਵੀ ਪੜ੍ਹੋ : ਜਲੰਧਰ ਦੇ ਠੱਗ ਦਾ ਹੈਰਾਨੀਜਨਕ ਕਾਰਾ, ਜਾਅਲੀ ਬਿੱਲਾਂ ਨਾਲ ਇੰਝ ਮਾਰੀ ਕਰੀਬ 200 ਕਰੋੜ ਦੀ ਠੱਗੀ