ਜਲੰਧਰ ਜ਼ਿਲ੍ਹੇ ’ਚ 6 ਹੋਰ ਲੋਕਾਂ ਦੀ ਮੌਤ ਦਾ ਕਾਰਨ ਬਣਿਆ ਕੋਰੋਨਾ, 193 ਦੀ ਰਿਪੋਰਟ ਆਈ ਪਾਜ਼ੇਟਿਵ
Saturday, Mar 13, 2021 - 04:44 PM (IST)
ਜਲੰਧਰ (ਰੱਤਾ)– ਹੁਣ ਤੱਕ ਕਈ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਚੁੱਕਾ ਕੋਰੋਨਾ ਵਾਇਰਸ ਸ਼ਨੀਵਾਰ ਨੂੰ ਵੀ ਜਲੰਧਰ ਜ਼ਿਲ੍ਹੇ ਦੇ 5 ਹੋਰ ਲੋਕਾਂ ਦੀ ਮੌਤ ਦਾ ਕਾਰਨ ਬਣ ਗਿਆ। ਇਸ ਦੇ ਨਾਲ ਹੀ 193 ਹੋਰ ਲੋਕਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ। ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਸ਼ਨੀਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁਲ 193 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ ਕੁਝ ਲੋਕ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸਬੰਧਤ ਵੀ ਹਨ।
ਇਹ ਵੀ ਪੜ੍ਹੋ : ਕਿਸਾਨੀ ਰੰਗ ’ਚ ਰੰਗਿਆ ਟਾਂਡਾ ਦਾ ਇਹ ਸਾਦਾ ਵਿਆਹ, ਚਾਰੇ ਪਾਸੇ ਹੋਈ ਵਡਿਆਈ
ਸ਼ੁੱਕਰਵਾਰ 3083 ਲੋਕਾਂ ਦੀ ਰਿਪੋਰਟ ਆਈ ਸੀ ਨੈਗੇਟਿਵ ਅਤੇ 93 ਨੂੰ ਮਿਲੀ ਸੀ ਛੁੱਟੀ
ਸਿਹਤ ਮਹਿਕਮੇ ਨੂੰ ਸ਼ੁੱਕਰਵਾਰ 3083 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 93 ਨੂੰ ਛੁੱਟੀ ਵੀ ਦੇ ਦਿੱਤੀ ਗਈ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 1271 ਹੋਰ ਲੋਕਾਂ ਦੇ ਸੈਂਪਲ ਲਏ ਹਨ।
ਇਹ ਵੀ ਪੜ੍ਹੋ : ਫਿਲੌਰ ਪਹੁੰਚੀ NIA ਦੀ ਟੀਮ: ਹਿਜਬੁਲ ਮੁਜ਼ਾਹੀਦੀਨ ਦੇ ਅੱਤਵਾਦੀ ਨੂੰ ਫੰਡਿੰਗ ਦੇ ਰਹੇ ਨਸ਼ਾ ਤਸਕਰ ਨਿਸ਼ਾਨੇ ’ਤੇ
ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-670102
ਨੈਗੇਟਿਵ ਆਏ-621942
ਪਾਜ਼ੇਟਿਵ ਆਏ-23356
ਡਿਸਚਾਰਜ ਹੋਏ-21245
ਮੌਤਾਂ ਹੋਈਆਂ-755
ਐਕਟਿਵ ਕੇਸ-1356
ਇਹ ਵੀ ਪੜ੍ਹੋ : ਜਲੰਧਰ: ਮਰੀਜ਼ ਦੀ ਮੌਤ ਤੋਂ ਬਾਅਦ ਨਿੱਜੀ ਹਸਪਤਾਲ ਦੇ ਬਾਹਰ ਹੰਗਾਮਾ, ਕੀਤੀ ਭੰਨਤੋੜ
ਕੋਰੋਨਾ ਵੈਕਸੀਨੇਸ਼ਨ : 961 ਸੀਨੀਅਰ ਨਾਗਰਿਕਾਂ ਸਣੇ 1952 ਨੇ ਲੁਆਇਆ ਟੀਕਾ
ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿਚ ਕੁਲ 1952 ਲੋਕਾਂ ਨੇ ਟੀਕਾ ਲੁਆਇਆ। ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਜ਼ਿਲ੍ਹ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਚ ਜਿਹੜੇ 1952 ਲੋਕਾਂ ਨੇ ਟੀਕਾ ਲੁਆਇਆ, ਉਨ੍ਹਾਂ ਵਿਚ 961 ਸੀਨੀਅਰ ਨਾਗਰਿਕ, 156 ਹੈਲਥ ਕੇਅਰ ਵਰਕਰਜ਼, 679 ਫਰੰਟਲਾਈਨ ਵਰਕਰਜ਼ ਅਤੇ 45 ਤੋਂ 59 ਸਾਲ ਦੀ ਉਮਰ ਦੇ 156 ਲੋਕ ਉਹ ਸਨ, ਜਿਨ੍ਹਾਂ ਨੂੰ ਸ਼ੂਗਰ, ਬਲੱਡ ਪ੍ਰੈਸ਼ਰ ਵਰਗੀ ਕੋਈ ਬੀਮਾਰੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 593 ਲੋਕਾਂ ਨੇ ਦੂਜੀ ਡੋਜ਼ ਲੁਆਈ।
ਇਹ ਵੀ ਪੜ੍ਹੋ : ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ
ਨੋਟ- ਜਲੰਧਰ ਵਿਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ