ਜਲੰਧਰ ਨਗਰ ਨਿਗਮ ’ਚ ਪੁੱਜਾ ਕੋਰੋਨਾ, ਜੁਆਇੰਟ ਕਮਿਸ਼ਨਰ ਸਣੇ ਜ਼ਿਲ੍ਹੇ ’ਚ 300 ਤੋਂ ਵਧੇਰੇ ਮਿਲੇ ਪਾਜ਼ੇਟਿਵ
Monday, Mar 15, 2021 - 05:34 PM (IST)
ਜਲੰਧਰ (ਰੱਤਾ)— ਜ਼ਿਲ੍ਹਾ ਜਲੰਧਰ ’ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਆਪਣਾ ਭਿਆਨਕ ਰੂਪ ਵਿਖਾਉਣ ਲੱਗ ਗਿਆ ਹੈ। ਕੋਰੋਨਾ ਵਾਇਰਸ ਨੇ ਇਕ ਵਾਰ ਫਿਰ ਤੋਂ ਨਗਰ ਨਿਗਮ ’ਚ ਦਸਤਕ ਦੇ ਦਿੱਤੀ ਹੈ। ਜਲੰਧਰ ਜ਼ਿਲ੍ਹੇ ’ਚ ਅੱਜ ਫਿਰ ਤੋਂ 300 ਤੋਂ ਵਧੇਰੇ ਕੇਸ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ’ਚ ਜਲੰਧਰ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਹਰਚਰਨ ਸਿੰਘ ਵੀ ਸ਼ਾਮਲ ਹਨ। ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਹਰਚਰਨ ਸਿੰਘ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਅੱਜ ਜਲੰਧਰ ਜ਼ਿਲ੍ਹੇ ’ਚ ਇਕ ਵਿਅਕਤੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਦਾ ਐਡੀਸ਼ਨਲ ਮੈਨੇਜਰ ਤੇ ਸੇਵਾਦਾਰ ਮੁਅੱਤਲ, ਜਾਣੋ ਕੀ ਰਿਹਾ ਕਾਰਨ
ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਨੂੰ ਸਿਹਤ ਮਹਿਕਮੇ ਕੁੱਲ 307 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਮਿਲੀ ਹੈ। ਇਨ੍ਹਾਂ ’ਚ ਕੁਝ ਲੋਕ ਦੂਜੇ ਜ਼ਿਲ੍ਹਿਆਂ ਨਾਲ ਵੀ ਸਬੰਧਤ ਹਨ। ਅੱਜ ਦੇ ਪਾਜ਼ੇਟਿਵ ਪਾਏ ਗਏ ਕੇਸਾਂ ’ਚ ਕੁਝ ਲੋਕ ਮਹੇਂਦਰੂ ਮੁਹੱਲਾ, ਸੂਰਿਆ ਇਨਕਲੇਵ, ਚੰਦਨ ਨਗਰ, ਛੋਟੀ ਬਾਰਾਦਰੀ, ਮਾਡਲ ਟਾਊਨ, ਸ਼ਿਵ ਨਗਰ, ਗੁਰੂ ਗੋਬਿੰਦ ਸਿੰਘ ਐਵੇਨਿਊ, ਲਾਜਪਤ ਨਗਰ ਖੇਤਰਾਂ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ : ‘ਚਿੱਟੇ’ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਜਵਾਨੀ ’ਚ ਜਹਾਨੋਂ ਤੁਰ ਗਿਆ ਪੁੱਤ
3170 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 117 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਐਤਵਾਰ 3170 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸੇ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚੋਂ 117 ਹੋਰ ਨੂੰ ਛੁੱਟੀ ਵੀ ਦਿੱਤੀ ਗਈ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 4017 ਹੋਰ ਲੋਕਾਂ ਦੇ ਸੈਂਪਲ ਲਏ ਹਨ।
ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਲਈ ਦਿੱਤੇ ਇਹ ਹੁਕਮ
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-677584
ਨੈਗੇਟਿਵ ਆਏ-626118
ਪਾਜ਼ੇਟਿਵ ਆਏ-23826
ਡਿਸਚਾਰਜ ਹੋਏ-21553
ਮੌਤਾਂ ਹੋਈਆਂ- 768
ਐਕਟਿਵ ਕੇਸ-1505
ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ’ਚ ਗਰਜੇ ਕਿਸਾਨ, ਕਿਹਾ- ਅੰਦੋਲਨ ਨਾਲ ਕੇਂਦਰ ਸਰਕਾਰ ਦਾ ਹੋਵੇਗਾ ਭੁਲੇਖਾ ਦੂਰ
ਨੋਟ- ਜਲੰਧਰ ਦੇ ਵੱਧ ਰਹੇ ਕੋਰੋਨਾ ਦੇ ਮਾਮਿਲਆਂ ਨੂੰ ਕੇ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦੱਸੋ