ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਪੁੱਜਾ 25 ਹਜ਼ਾਰ ਤੋਂ ਪਾਰ
Saturday, Mar 20, 2021 - 11:13 AM (IST)
ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਇਕ ਵਾਰ ਫਿਰ ਸ਼ੁਰੂ ਹੋਇਆ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ੁੱਕਰਵਾਰ ਨੂੰ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਜਿਥੇ 7 ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ, ਉਥੇ ਹੀ 244 ਲੋਕਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ। ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਸ਼ੁੱਕਰਵਾਰ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁਲ 288 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 44 ਲੋਕ ਦੂਜੇ ਜ਼ਿਲਿਆਂ ਜਾਂ ਸੂਬਿਆਂ ਨਾਲ ਸਬੰਧਤ ਪਾਏ ਗਏ ਅਤੇ ਜ਼ਿਲੇ ਦੇ ਪਾਜ਼ੇਟਿਵ ਆਉਣ ਵਾਲੇ 244 ਮਰੀਜ਼ਾਂ ਵਿਚ 1 ਅਤੇ 2 ਸਾਲ ਦੇ ਬੱਚੇ ਅਤੇ ਕੁਝ ਪਰਿਵਾਰਾਂ ਦੇ 2 ਜਾਂ 3 ਮੈਂਬਰ ਵੀ ਸ਼ਾਮਲ ਹਨ।
ਕੋਰੋਨਾ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ
ਉਨ੍ਹਾਂ ਦੱਸਿਆ ਕਿ ਬਾਕੀ ਦੇ ਮਰੀਜ਼ਾਂ ਵਿਚੋਂ ਕੁਝ ਚੰਦਨ ਨਗਰ, ਕੋਟ ਰਾਮ ਦਾਸ, ਕਿਸ਼ਨਪੁਰਾ, ਟਾਵਰ ਐਨਕਲੇਵ, ਦੀਪ ਨਗਰ, ਮੁਸਲਿਮ ਕਾਲੋਨੀ, ਜਸਵੰਤ ਨਗਰ, ਮਾਡਲ ਟਾਊਨ, ਦਾਦਾ ਨਗਰ, ਜੇ. ਪੀ. ਨਗਰ, ਦਾਤਾਰ ਨਗਰ, ਪ੍ਰੇਮ ਨਗਰ, ਲਾਜਪਤ ਨਗਰ, ਸ਼ਿਵ ਨਗਰ, ਸਿਲਵਰ ਰੈਜ਼ੀਡੈਂਸੀ ਅਪਾਰਟਮੈਂਟਸ, ਸ਼ੰਕਰ ਗਾਰਡਨ, ਕਾਲੀਆ ਕਾਲੋਨੀ, ਗੁਰੂ ਨਾਨਕਪੁਰਾ, ਅਰਬਨ ਅਸਟੇਟ, ਮੋਤਾ ਸਿੰਘ ਨਗਰ, ਮਾਸਟਰ ਤਾਰਾ ਸਿੰਘ ਨਗਰ, ਗੁਰੂ ਗੋਬਿੰਦ ਸਿੰਘ ਐਵੇਨਿਊ, ਰੇਲਵੇ ਕਾਲੋਨੀ, ਹਰਗੋਬਿੰਦ ਨਗਰ, ਫਿਲੌਰ, ਗੋਰਾਇਆ, ਨਕੋਦਰ, ਕਰਤਾਰਪੁਰ ਅਤੇ ਇਨ੍ਹਾਂ ਦੇ ਨੇੜਲੇ ਪਿੰਡਾਂ ਦੇ ਰਹਿਣ ਵਾਲੇ ਹਨ।
ਇਨ੍ਹਾਂ ਨੇ ਤੋੜਿਆ ਦਮ
1. ਬਲਜਿੰਦਰ ਕੌਰ (60) ਗੋਰਾਇਆ
2. ਬੂਟਾ ਰਾਮ (63) ਮਾਡਲ ਹਾਊਸ
3. ਮਦਨ ਲਾਲ (63) ਬਸਤੀ ਦਾਨਿਸ਼ਮੰਦਾਂ
4. ਗੁਰਮੀਤ ਕੌਰ (70) ਪਿੰਡ ਨੰਗਲ ਫੀਦਾ
5. ਕੁੰਦਨ ਸਿੰਘ (73) ਪਿੰਡ ਫਰਵਾਲਾ
6. ਗਿਆਨ ਚੰਦ (80) ਪਿੰਡ ਅਸਮਾਨਪੁਰ
7. ਮਨੋਹਰ ਲਾਲ (84) ਪਿੰਡ ਖੁਸਰੋਪੁਰ
ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਡੇਰਾ ਬਿਆਸ ਨੇ ਸਾਰੇ ਸਤਿਸੰਗ ਪ੍ਰੋਗਰਾਮ ਇੰਨੀ ਤਾਰੀਖ਼ ਤੱਕ ਕੀਤੇ ਰੱਦ
3689 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 277 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਸ਼ੁੱਕਰਵਾਰ 3689 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 277 ਨੂੰ ਛੁੱਟੀ ਵੀ ਦੇ ਦਿੱਤੀ ਗਈ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 4747 ਹੋਰ ਲੋਕਾਂ ਦੇ ਸੈਂਪਲ ਲਏ।
ਕੁਲ ਸੈਂਪਲ-697232
ਨੈਗੇਟਿਵ ਆਏ-641762
ਪਾਜ਼ੇਟਿਵ ਆਏ-25191
ਡਿਸਚਾਰਜ ਹੋਏ-22370
ਮੌਤਾਂ ਹੋਈਆਂ-798
ਐਕਟਿਵ ਕੇਸ-2023
ਇਹ ਵੀ ਪੜ੍ਹੋ : ਸੁਰੱਖਿਆ ਕਰਮਚਾਰੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਖਹਿਰਾ ਨੇ ਭੇਜਿਆ ਈ. ਡੀ. ਨੂੰ ਪੱਤਰ
ਕੋਰੋਨਾ ਵੈਕਸੀਨੇਸ਼ਨ : 1916 ਸੀਨੀਅਰ ਨਾਗਰਿਕਾਂ ਸਮੇਤ 4104 ਨੇ ਲੁਆਇਆ ਟੀਕਾ
ਕੋਰੋਨਾ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ 4104 ਲੋਕਾਂ ਨੇ ਟੀਕਾ ਲੁਆਇਆ।
ਇਹ ਵੀ ਪੜ੍ਹੋ : ਜਲੰਧਰ ਆਉਣ ਵਾਲੇ ਸੈਲਾਨੀ ਜ਼ਰੂਰ ਘੁੰਮਣ ਇਹ ਮਸ਼ਹੂਰ ਸਥਾਨ, ਜੋ ਰੱਖਦੇ ਨੇ ਆਪਣੀ ਵਿਸ਼ੇਸ਼ ਮਹੱਤਤਾ
ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਜ਼ਿਲਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜਿਹੜੇ 4104 ਲੋਕਾਂ ਨੇ ਟੀਕਾ ਲੁਆਇਆ ਹੈ, ਉਨ੍ਹਾਂ ਵਿਚ 1916 ਸੀਨੀਅਰ ਨਾਗਰਿਕ, 429 ਹੈਲਥ ਕੇਅਰ ਵਰਕਰਜ਼, 1192 ਫਰੰਟਲਾਈਨ ਵਰਕਰਜ਼ ਅਤੇ 45 ਤੋਂ 59 ਸਾਲ ਦੀ ਉਮਰ ਦੇ 567 ਉਹ ਲੋਕ ਸਨ, ਜਿਹੜੇ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਵਰਗੀ ਕਿਸੇ ਹੋਰ ਬੀਮਾਰੀ ਤੋਂ ਪੀੜਤ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 313 ਲੋਕਾਂ ਨੇ ਵੈਕਸੀਨ ਦੀ ਦੂਜੀ ਡੋਜ਼ ਲੁਆਈ।
ਇਹ ਵੀ ਪੜ੍ਹੋ : ਸਿਹਤ ਮਹਿਕਮੇ ਦਾ ਕਾਰਨਾਮਾ, ਕੌਂਸਲਰ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਪਰ ਮੈਸੇਜ ਨੈਗੇਟਿਵ ਦਾ ਭੇਜਿਆ
ਪਾਜ਼ੇਟਿਵ ਕੇਸ ਘੱਟ ਆਉਣ ਦੀ ਇਹ ਹੈ ਵਜ੍ਹਾ
ਸ਼ੁੱਕਰਵਾਰ ਨੂੰ ਵੀਰਵਾਰ ਦੇ ਮੁਕਾਬਲੇ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਘੱਟ ਆਉਣ ਪਿੱਛੇ ਇਕ ਬਹੁਤ ਵੱਡੀ ਵਜ੍ਹਾ ਇਹ ਹੈ ਕਿ ਸਿਹਤ ਮਹਿਕਮੇ ਨੂੰ ਐੱਨ. ਆਰ. ਡੀ. ਡੀ. ਐੱਲ. ਤੋਂ ਰਿਪੋਰਟ ਪ੍ਰਾਪਤ ਨਹੀਂ ਹੋਈ। ਵਰਣਨਯੋਗ ਹੈ ਕਿ ਸਿਹਤ ਮਹਿਕਮੇ ਵੱਲੋਂ ਕੋਰੋਨਾ ਦੀ ਪੁਸ਼ਟੀ ਲਈ ਲੋਕਾਂ ਦੇ ਜਿਹੜੇ ਸੈਂਪਲ ਲਏ ਜਾਂਦੇ ਹਨ, ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਲੈਬਾਰਟਰੀਆਂ ਵਿਚ ਭੇਜਿਆ ਜਾਂਦਾ ਹੈ ਅਤੇ ਜਦੋਂ ਉਥੋਂ ਪਾਜ਼ੇਟਿਵ ਜਾਂ ਨੈਗੇਟਿਵ ਦੀ ਰਿਪੋਰਟ ਆਉਂਦੀ ਹੈ ਤਾਂ ਉਸ ਨੂੰ ਪਾਜ਼ੇਟਿਵ ਜਾਂ ਨੈਗੇਟਿਵ ਮਰੀਜ਼ਾਂ ਦੀ ਗਿਣਤੀ ਵਿਚ ਜੋੜਿਆ ਜਾਂਦਾ ਹੈ।
ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਹੁਣ ਸਿਰਫ਼ ਇਨ੍ਹਾਂ ਸ਼ਰਧਾਲੂਆਂ ਲਈ ਲਾਜ਼ਮੀ ਹੋਵੇਗੀ ਕੋਰੋਨਾ ਨੈਗੇਟਿਵ ਰਿਪੋਰਟ
ਜ਼ਿਕਰਯੋਗ ਹੈ ਕਿ ਸਿਹਤ ਮਹਿਕਮੇ ਨੇ ਵੀਰਵਾਰ ਨੂੰ ਜਿਹੜੇ ਸੈਂਪਲ ਜਲੰਧਰ ਸਥਿਤ ਐੱਨ. ਆਰ. ਡੀ. ਡੀ. ਐੱਲ. ਵਿਚ ਭੇਜੇ ਸਨ, ਉਨ੍ਹਾਂ ਦੀ ਰਿਪੋਰਟ ਵਿਭਾਗ ਨੂੰ ਸ਼ੁੱਕਰਵਾਰ ਸ਼ਾਮ ਤੱਕ ਪ੍ਰਾਪਤ ਨਹੀਂ ਹੋਈ। ਇਸ ਲਈ ਉਨ੍ਹਾਂ ਸੈਂਪਲਾਂ ਵਿਚੋਂ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਨੂੰ ਕੁਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਿਚ ਨਹੀਂ ਜੋੜਿਆ ਗਿਆ ਅਤੇ ਇਹੀ ਵਜ੍ਹਾ ਹੈ ਕਿ ਸ਼ੁੱਕਰਵਾਰ ਨੂੰ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਬਹੁਤ ਘੱਟ ਆਈ। ਇਸ ਨਾਲ ਸ਼ਨੀਵਾਰ ਨੂੰ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਕਾਫੀ ਵਾਧਾ ਦੇਖਣ ਨੂੰ ਮਿਲ ਸਕਦਾ ਹੈ।
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ