ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੀ ਆਫ਼ਤ, 12 ਪੀੜਤਾਂ ਦੀ ਮੌਤ, 390 ਦੀ ਰਿਪੋਰਟ ਆਈ ਪਾਜ਼ੇਟਿਵ

03/20/2021 5:07:44 PM

ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਫਿਰ ਤੋਂ ਆਪਣੀ ਭਿਆਨਕ ਰੂਪ ਵਿਖਾਉਣ ਲੱਗ ਗਿਆ ਹੈ। ਸ਼ਨੀਵਾਰ ਨੂੰ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਜਿੱਥੇ 12 ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ, ਉਥੇ ਹੀ 390 ਲੋਕਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ। ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਸ਼ੁੱਕਰਵਾਰ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 415 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 25 ਲੋਕ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸਬੰਧਤ ਪਾਏ ਗਏ ਹਨ। ਜ਼ਿਲ੍ਹੇ ਦੇ ਅੱਜ ਪਾਏ ਗਏ ਪਾਜ਼ੇਟਿਵ ਕੇਸਾਂ ਵਿਚ ਸਰਕਾਰੀ ਸਕੂਲਾਂ ਦੇ ਕੁਝ ਅਧਿਆਪਕ ਅਤੇ ਕਰਮਚਾਰੀਆਂ ਸਮੇਤ ਕੁਝ ਪਰਿਵਾਰਾਂ ਦੇ ਦੋ-ਤਿੰਨ ਤੋਂ ਵੱਧ ਮੈਂਬਰ ਵੀ ਸ਼ਾਮਲ ਹਨ। 

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ

3689 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 277 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਸ਼ੁੱਕਰਵਾਰ 3689 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 277 ਨੂੰ ਛੁੱਟੀ ਵੀ ਦੇ ਦਿੱਤੀ ਗਈ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 4747 ਹੋਰ ਲੋਕਾਂ ਦੇ ਸੈਂਪਲ ਲਏ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਦਾ ਵੱਡਾ ਧਮਾਕਾ, 5ਵੀਂ ਜਮਾਤ ਦੇ 10 ਵਿਦਿਆਰਥੀਆਂ ਸਣੇ 415 ਨਵੇਂ ਮਾਮਲੇ ਮਿਲੇ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-697232
ਨੈਗੇਟਿਵ ਆਏ-641762
ਪਾਜ਼ੇਟਿਵ ਆਏ-25191
ਡਿਸਚਾਰਜ ਹੋਏ-22370
ਮੌਤਾਂ ਹੋਈਆਂ-798
ਐਕਟਿਵ ਕੇਸ-2023

ਇਹ ਵੀ ਪੜ੍ਹੋ : ਸਿਹਤ ਮਹਿਕਮੇ ਦਾ ਕਾਰਨਾਮਾ, ਕੌਂਸਲਰ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਪਰ ਮੈਸੇਜ ਨੈਗੇਟਿਵ ਦਾ ਭੇਜਿਆ

ਕੋਰੋਨਾ ਵੈਕਸੀਨੇਸ਼ਨ : 1916 ਸੀਨੀਅਰ ਨਾਗਰਿਕਾਂ ਸਮੇਤ 4104 ਨੇ ਲੁਆਇਆ ਟੀਕਾ
ਕੋਰੋਨਾ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ 4104 ਲੋਕਾਂ ਨੇ ਟੀਕਾ ਲੁਆਇਆ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੁਲਸ ਮਹਿਕਮੇ ’ਚ 10 ਹਜ਼ਾਰ ਮੁਲਾਜ਼ਮਾਂ ਦੀ ਕਰੇਗੀ ਨਵੀਂ ਭਰਤੀ

ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਜ਼ਿਲਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜਿਹੜੇ 4104 ਲੋਕਾਂ ਨੇ ਟੀਕਾ ਲੁਆਇਆ ਹੈ, ਉਨ੍ਹਾਂ ਵਿਚ 1916 ਸੀਨੀਅਰ ਨਾਗਰਿਕ, 429 ਹੈਲਥ ਕੇਅਰ ਵਰਕਰਜ਼, 1192 ਫਰੰਟਲਾਈਨ ਵਰਕਰਜ਼ ਅਤੇ 45 ਤੋਂ 59 ਸਾਲ ਦੀ ਉਮਰ ਦੇ 567 ਉਹ ਲੋਕ ਸਨ, ਜਿਹੜੇ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਵਰਗੀ ਕਿਸੇ ਹੋਰ ਬੀਮਾਰੀ ਤੋਂ ਪੀੜਤ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 313 ਲੋਕਾਂ ਨੇ ਵੈਕਸੀਨ ਦੀ ਦੂਜੀ ਡੋਜ਼ ਲੁਆਈ।

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri