ਜਲੰਧਰ ਜ਼ਿਲ੍ਹੇ ’ਚ ਕੋਰੋਨਾ ਨੇ ਲਈ 11 ਹੋਰ ਪੀੜਤਾਂ ਦੀ ਜਾਨ, 300 ਤੋਂ ਵਧੇਰੇ ਮਿਲੇ ਪਾਜ਼ੇਟਿਵ ਮਾਮਲੇ

Wednesday, Mar 24, 2021 - 05:06 PM (IST)

ਜਲੰਧਰ ਜ਼ਿਲ੍ਹੇ ’ਚ ਕੋਰੋਨਾ ਨੇ ਲਈ 11 ਹੋਰ ਪੀੜਤਾਂ ਦੀ ਜਾਨ, 300 ਤੋਂ ਵਧੇਰੇ ਮਿਲੇ ਪਾਜ਼ੇਟਿਵ ਮਾਮਲੇ

ਜਲੰਧਰ (ਰੱਤਾ)– ਹੁਣ ਫਿਰ ਲੋਕ ਭਾਵੇਂ ਕੋਰੋਨਾ ਵਾਇਰਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਪਰ ਅਸਲੀਅਤ ਵਿਚ ਇਸ ਵਾਇਰਸ ਨੇ ਹਰ ਪਾਸੇ ਕਹਿਰ ਵਰ੍ਹਾਇਆ ਹੋਇਆ ਹੈ, ਜਿਹੜਾ ਕਿ ਰੁਕਣ ਦਾ ਨਾਂ ਨਹੀਂ ਲੈ ਰਿਹਾ। ਬੁੱਧਵਾਰ ਨੂੰ ਜ਼ਿਲ੍ਹੇ ਵਿਚ ਜਿੱਥੇ 11 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ, ਉੱਥੇ ਹੀ 350 ਤੋਂ ਵੱਧ ਲੋਕਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ।
ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਸਿਹਤ ਮਹਿਕਮੇ ਨੂੰ ਬੁੱਧਵਾਰ ਨੂੰ ਵੱਖ-ਵੱਖ ਲੈਬਾਰਟਰੀਆਂ ਤੋਂ 350 ਤੋਂ ਵੱਧ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ ਕੁਝ ਸੂਬਿਆਂ ਜਾਂ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ।

ਇਹ ਵੀ ਪੜ੍ਹੋ :  ਕੋਰੋਨਾ ਦੇ ਵੱਧਦੇ ਕਹਿਰ ਨੂੰ ਵੇਖਦਿਆਂ ਜਲੰਧਰ ਡੀ. ਸੀ. ਵੱਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨਜ਼ ਦੀ ਨਵੀਂ ਸੂਚੀ ਜਾਰੀ

3952 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 258 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਮੰਗਲਵਾਰ 3952 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 258 ਨੂੰ ਛੁੱਟੀ ਵੀ ਦੇ ਦਿੱਤੀ ਗਈ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5773 ਹੋਰ ਲੋਕਾਂ ਦੇ ਸੈਂਪਲ ਲਏ ਹਨ।

ਇਹ ਵੀ ਪੜ੍ਹੋ : ਨੰਗਲ ’ਚ ਖ਼ੌਫ਼ਨਾਕ ਵਾਰਦਾਤ, ਜਾਦੂ-ਟੂਣੇ ਦੇ ਸ਼ੱਕ ’ਚ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਗੁਆਂਢੀ ਦੁਕਾਨਦਾਰ

ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-717611
ਨੈਗੇਟਿਵ ਆਏ-658366
ਪਾਜ਼ੇਟਿਵ ਆਏ-26605
ਡਿਸਚਾਰਜ ਹੋਏ-23138
ਮੌਤਾਂ ਹੋਈਆਂ-838
ਐਕਟਿਵ ਕੇਸ-2629

ਇਹ ਵੀ ਪੜ੍ਹੋ : ਹੁਸ਼ਿਆਰਪੁਰ ਤੋਂ ਵੱਡੀ ਖ਼ਬਰ: ਭੱਠੇ ’ਤੇ ਮਜ਼ਦੂਰੀ ਕਰਨ ਵਾਲੀ ਬੀਬੀ 6 ਬੱਚਿਆਂ ਸਣੇ ਸ਼ੱਕੀ ਹਾਲਾਤ ’ਚ ਲਾਪਤਾ

ਕੋਰੋਨਾ ਵੈਕਸੀਨੇਸ਼ਨ : 1813 ਸੀਨੀਅਰ ਨਾਗਰਿਕਾਂ ਸਮੇਤ 4252 ਨੇ ਲੁਆਇਆ ਟੀਕਾ
ਕੋਰੋਨਾ ਵਾਇਰਸ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ 4252 ਲੋਕਾਂ ਨੇ ਟੀਕਾ ਲੁਆਇਆ। ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜਿਹੜੇ 4252 ਲੋਕਾਂ ਨੇ ਵੈਕਸੀਨ ਲੁਆਈ ਹੈ, ਉਨ੍ਹਾਂ ਵਿਚ 1813 ਸੀਨੀਅਰ ਨਾਗਰਿਕ, 346 ਹੈਲਥ ਕੇਅਰ ਵਰਕਰਜ਼, 1556 ਫਰੰਟਲਾਈਨ ਵਰਕਰਜ਼ ਅਤੇ 45 ਤੋਂ 59 ਸਾਲ ਦੀ ਉਮਰ ਦੇ 537 ਉਹ ਲੋਕ ਸਨ, ਜਿਹੜੇ ਸ਼ੂਗਰ ਤੇ ਬਲੱਡ ਪ੍ਰੈਸ਼ਰ ਵਰਗੀ ਕਿਸੇ ਹੋਰ ਬੀਮਾਰੀ ਤੋਂ ਪੀੜਤ ਹਨ।

ਇਹ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਹੋਈ ਸ਼ੁਰੂਆਤ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News