ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਨਾਲ 8 ਪੀੜਤਾਂ ਦੀ ਮੌਤ, 500 ਦੇ ਕਰੀਬ ਮਿਲੇ ਪਾਜ਼ੇਟਿਵ ਕੇਸ

Sunday, Mar 28, 2021 - 05:36 PM (IST)

ਜਲੰਧਰ (ਰੱਤਾ)–ਕੋਰੋਨਾ ਨਾਲ ਮਰਨ ਵਾਲਿਆਂ ਅਤੇ ਪਾਜ਼ੇਟਿਵ ਆਉਣ ਵਾਲਿਆਂ ਦੀ ਗਿਣਤੀ ਵਿਚ ਵਾਧਾ ਲਗਾਤਾਰ ਜਾਰੀ ਹੈ। ਐਤਵਾਰ ਨੂੰ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਨਾਲ ਜਿੱਥੇ 8 ਹੋਰ ਮਰੀਜ਼ਾਂ ਦੀ ਜਾਨ ਚਲੀ ਗਈ, ਉਥੇ ਹੀ 500 ਦੇ ਕਰੀਬ ਲੋਕਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਸ਼ਨੀਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕਰੀਬ 500 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ ਕੁਝ ਬਾਕੀ ਜ਼ਿਲ੍ਹਿਆਂ ਨਾਲ ਵੀ ਸਬੰਧਤ ਹਨ। 

ਕੋਵਿਡ ਵੈਕਸੀਨ ਨਾ ਲੁਆਉਣ ਵਾਲੇ ਸਰਕਾਰੀ ਮੁਲਾਜ਼ਮਾਂ ਲਈ ਜਲੰਧਰ ਦੇ ਡੀ. ਸੀ. ਵੱਲੋਂ ਨਵੇਂ ਹੁਕਮ ਜਾਰੀ

6 ਦਿਨਾਂ ’ਚ 346 ਕੋਰੋਨਾ ਪਾਜ਼ੇਟਿਵ ਦੂਜੇ ਜ਼ਿਲਿਆਂ ਦੇ ਮਿਲੇ!
ਸਿਹਤ ਮਹਿਕਮੇ ਨੂੰ ਜ਼ਿਲ੍ਹੇ ਦੇ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਘੱਟ ਕਰਨ ਲਈ ਕੁਲ ਮਰੀਜ਼ਾਂ ਵਿਚੋਂ ਕੁਝ ਨੂੰ ਇਹ ਕਹਿ ਕੇ ਜ਼ਿਲ੍ਹੇ ਦੇ ਪਾਜ਼ੇਟਿਵ ਮਰੀਜ਼ਾਂ ਦੇ ਅੰਕੜੇ ਵਿਚ ਨਹੀਂ ਜੋੜ ਦਾ ਕਿ ਉਹ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸਬੰਧਤ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਸੋਮਵਾਰ ਤੋਂ ਸ਼ਨੀਵਾਰ ਤੱਕ ਸਿਹਤ ਮਹਿਕਮੇ ਨੂੰ ਜਿਹੜੇ 2577 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਉਨ੍ਹਾਂ ਵਿਚੋਂ ਵਿਭਾਗ ਨੇ 346 ਨੂੰ ਦੂਜੇ ਜ਼ਿਲਿਆਂ ਜਾਂ ਸੂਬਿਆਂ ਦੇ ਦੱਸ ਕੇ ਪਾਜ਼ੇਟਿਵ ਮਰੀਜ਼ਾਂ ਦੀ ਲਿਸਟ ਵਿਚੋਂ ਕੱਢ ਦਿੱਤਾ। ਹੁਣ ਸੋਚਣ ਵਾਲੀ ਗੱਲ ਇਹ ਹੈ ਕਿ ਜੇਕਰ 6 ਦਿਨਾਂ ਵਿਚ ਜ਼ਿਲਾ ਜਲੰਧਰ ਵਿਚ 346 ਕੋਰੋਨਾ ਪਾਜ਼ੇਟਿਵ ਦੂਜੇ ਜ਼ਿਲਿਆਂ ਦੇ ਪਾਏ ਗਏ ਤਾਂ ਕੀ ਹੋਰ ਕਿਸੇ ਵੀ ਜ਼ਿਲੇ ਜਾਂ ਸੂਬੇ ਵਿਚ ਜ਼ਿਲਾ ਜਲੰਧਰ ਦਾ ਕੋਈ ਵੀ ਵਿਅਕਤੀ ਪਾਜ਼ੇਟਿਵ ਨਹੀਂ ਆਇਆ।

ਇਹ ਵੀ ਪੜ੍ਹੋ : ਪਲਾਂ ’ਚ ਉਜੜਿਆ ਹੱਸਦਾ-ਵੱਸਦਾ ਪਰਿਵਾਰ, ਦੋ ਸਕੇ ਭਰਾਵਾਂ ਦੀ ਮੌਤ ਨਾਲ ਘਰ ’ਚ ਪੈ ਗਿਆ ਚੀਕ-ਚਿਹਾੜਾ 

6713 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 404 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਸ਼ਨੀਵਾਰ 6713 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 404 ਨੂੰ ਛੁੱਟੀ ਵੀ ਦੇ ਦਿੱਤੀ ਗਈ। ਿਵਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 3847 ਹੋਰ ਲੋਕਾਂ ਦੇ ਸੈਂਪਲ ਲਏ ਹਨ।

ਇਹ ਵੀ ਪੜ੍ਹੋ : ਬੈਡਮਿੰਟਨ ਖੇਡਦੇ-ਖੇਡਦੇ ਕਲੱਬ ’ਚ ਵਿਅਕਤੀ ਨੂੰ ਇੰਝ ਆਈ ਮੌਤ, ਵੇਖ ਲੋਕ ਵੀ ਹੋਏ ਹੈਰਾਨ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-738057
ਨੈਗੇਟਿਵ ਆਏ-677960
ਪਾਜ਼ੇਟਿਵ ਆਏ-28205
ਡਿਸਚਾਰਜ ਹੋਏ-24278
ਮੌਤਾਂ ਹੋਈਆਂ-878
ਐਕਟਿਵ ਕੇਸ-3049

ਇਹ ਵੀ ਪੜ੍ਹੋ : ਜਲੰਧਰ ਵਿਖੇ ਭਾਜਪਾ ਆਗੂ ਦੇ ਮੁੰਡੇ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
 

ਕੋਰੋਨਾ ਵੈਕਸੀਨੇਸ਼ਨ : 1574 ਸੀਨੀਅਰ ਨਾਗਰਿਕਾਂ ਸਮੇਤ 3742 ਨੇ ਲੁਆਇਆ ਟੀਕਾ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਸ਼ਨੀਵਾਰ ਨੂੰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ 3742 ਲੋਕਾਂ ਨੇ ਟੀਕਾ ਲੁਆਇਆ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜਿਹੜੇ 3742 ਲੋਕਾਂ ਨੇ ਵੈਕਸੀਨ ਲੁਆਈ ਹੈ, ਉਨ੍ਹਾਂ ਵਿਚ 1574 ਸੀਨੀਅਰ ਨਾਗਰਿਕ, 244 ਹੈਲਥ ਕੇਅਰ ਵਰਕਰਜ਼, 1451 ਫਰੰਟਲਾਈਨ ਵਰਕਰਜ਼ ਅਤੇ 45 ਤੋਂ 59 ਸਾਲ ਦੀ ਉਮਰ ਦੇ 473 ਉਹ ਲੋਕ ਸਨ, ਜਿਹੜੇ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਵਰਗੀ ਕਿਸੇ ਹੋਰ ਬੀਮਾਰੀ ਤੋਂ ਪੀੜਤ ਹਨ।

ਇਹ ਵੀ ਪੜ੍ਹੋ : ਜਲੰਧਰ ’ਚ ਫਤਿਹ ਗਰੁੱਪ ਦੀ ਦਹਿਸ਼ਤ, ਸ਼ਰੇਆਮ ਪੁਲਸ ਨੂੰ ਇੰਝ ਦਿੱਤੀ ਚੁਣੌਤੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News