ਜਲੰਧਰ ਜ਼ਿਲ੍ਹੇ ’ਚ ਕੋੋਰੋਨਾ ਨੇ ਲਈ ਡਾਕਟਰ ਦੀ ਜਾਨ, 407 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
Saturday, Apr 10, 2021 - 06:48 PM (IST)
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਇਕ ਵਾਰ ਫਿਰ ਤੋਂ ਬੇਕਾਬੂ ਹੁੰਦਾ ਵਿਖਾਈ ਦੇ ਰਿਹਾ ਹੈ। ਸ਼ਨੀਵਾਰ ਨੂੰ ਜਲੰਧਰ ਜ਼ਿਲ੍ਹੇ ’ਚ ਜਿੱਥੇ ਕੋਰੋਨਾ ਦੇ ਕਾਰਨ ਇਕ ਡਾਕਟਰ ਸਣੇ 6 ਲੋਕਾਂ ਦੀ ਜਾਨ ਚਲੀ ਗਈ, ਉਥੇ ਹੀ 407 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਵੀ ਮਿਲੀ ਹੈ। ਸਿਹਤ ਮਹਿਕਮੇ ਨੂੰ ਵੱਖ-ਵੱਖ ਮਹਿਕਮਿਆਂ ਤੋਂ ਅੱਜ 437 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ ਸੀ, ਜਿਨ੍ਹਾਂ ’ਚੋਂ 30 ਲੋਕ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਜ਼ਿੰਦਗੀ ਹਾਰਨ ਵਾਲਾ ਡਾਕਟਰ ਭੀਮ ਅਵਤਾਰ (55) ਵਾਸੀ ਨੂਰਮਹਿਲ ਦਾ ਰਹਿਣ ਵਾਲਾ ਸੀ, ਜੋਕਿ ਜਲੰਧਰ ਦੇ ਸਿਵਲ ਹਸਪਤਾਲ ’ਚ ਦਾਖ਼ਲ ਸੀ।
ਇਹ ਵੀ ਪੜ੍ਹੋ : ਜਲੰਧਰ: ਵਿਆਹ ਦੀ ਵਰ੍ਹੇਗੰਢ ਤੋਂ ਅਗਲੇ ਹੀ ਦਿਨ ਘਰ ’ਚ ਵਿਛੇ ਸੱਥਰ, ਵਿਆਹੁਤਾ ਨੇ ਹੱਥੀਂ ਤਬਾਹ ਕਰ ਲਈਆਂ ਖ਼ੁਸ਼ੀਆਂ
ਪਹਿਲੇ 88 ਦਿਨਾਂ ’ਚ ਆਏ ਸਨ 497 ਪਾਜ਼ੇਟਿਵ ਅਤੇ ਹੁਣ ਇਕ ਦਿਨ ਵਿਚ 502
ਕੋਰੋਨਾ ਕਿੰਨਾ ਖਤਰਨਾਕ ਹੁੰਦਾ ਜਾ ਰਿਹਾ ਹੈ। ਇਸ ਦਾ ਅੰਦਾਜ਼ਾ ਹਰ ਕੋਈ ਇਨ੍ਹਾਂ ਅੰਕੜਿਆਂ ਨੂੰ ਦੇਖ ਕੇ ਆਸਾਨੀ ਨਾਲ ਲਾ ਸਕਦਾ ਹੈ ਕਿ ਪਹਿਲਾਂ ਜਿੱਥੇ ਲਗਭਗ 3 ਮਹੀਨਿਆਂ ਵਿਚ 500 ਦੇ ਲਗਭਗ ਪਾਜ਼ੇਟਿਵ ਮਰੀਜ਼ ਮਿਲਦੇ ਸਨ। ਹੁਣ ਸਿਰਫ਼ ਇਕ ਹੀ ਦਿਨ ਵਿਚ 502 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਵਿਚ 24 ਮਾਰਚ 2020 ਨੂੰ ਜਦੋਂ ਕੋਰੋਨਾ ਦਾ ਪਹਿਲਾ ਪਾਜ਼ੇਟਿਵ ਮਰੀਜ਼ ਮਿਲਿਆ ਸੀ ਤਾਂ ਉਸ ਤੋਂ ਬਾਅਦ 19 ਜੂਨ 2020 ਤੱਕ (88 ਦਿਨਾਂ ਵਿਚ) ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 497 ਸੀ ਅਤੇ ਹੁਣ ਇਕ ਹੀ ਦਿਨ ਵਿਚ 502 ਨਵੇਂ ਪਾਜ਼ੇਟਿਵ ਮਰੀਜ਼ ਮਿਲਣਾ ਨਾ ਸਿਰਫ਼ ਚਿੰਤਾ ਦਾ ਵਿਸ਼ਾ ਹੈ, ਸਗੋਂ ਕੋਰੋਨਾ ਦੇ ਮਾਮਲੇ ਵਿਚ ਸਾਵਧਾਨ ਰਹਿਣ ਦਾ ਸੰਕੇਤ ਵੀ ਹੈ।
ਇਹ ਵੀ ਪੜ੍ਹੋ : ਜਲੰਧਰ: ਮੌਤ ਤੋਂ ਪਹਿਲਾਂ ਧੀ ਦੀ ਮਾਂ ਨੂੰ ਆਖ਼ਰੀ ਕਾਲ, ਜਾਨ ਬਚਾਉਣ ਲਈ ਕੀਤੀ ਫ਼ਰਿਆਦ ਪਰ ਹੋਇਆ ਉਹ ਜੋ ਸੋਚਿਆ ਨਾ ਸੀ
6468 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 314 ਹੋਰ ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਸ਼ੁੱਕਰਵਾਰ 6468 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 314 ਹੋਰ ਨੂੰ ਛੁੱਟੀ ਵੀ ਦੇ ਦਿੱਤੀ ਗਈ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5367 ਹੋਰ ਲੋਕਾਂ ਦੇ ਸੈਂਪਲ ਲਏ ਹਨ।
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-803506
ਨੈਗੇਟਿਵ ਆਏ-729290
ਪਾਜ਼ੇਟਿਵ ਆਏ-33361
ਡਿਸਚਾਰਜ ਹੋਏ-29073
ਮੌਤਾਂ ਹੋਈਆਂ-973
ਐਕਟਿਵ ਕੇਸ-3315
ਇਹ ਵੀ ਪੜ੍ਹੋ : 45 ਸਾਲ ਤੋਂ ਘੱਟ ਉਮਰ ਵਾਲੇ ਇਨ੍ਹਾਂ ਲੋਕਾਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ
ਕੋਰੋਨਾ ਵੈਕਸੀਨੇਸ਼ਨ : 13907 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਅਤੇ ਮੋਬਾਇਲ ਵੈਨਜ਼ ਵੱਲੋਂ ਕੈਂਪ ਲਾ ਕੇ 13907 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜਿਹੜੇ 13907 ਲੋਕਾਂ ਨੇ ਵੈਕਸੀਨ ਲੁਆਈ ਹੈ, ਉਨ੍ਹਾਂ ਵਿਚੋਂ 13470 ਨੇ ਪਹਿਲੀ ਅਤੇ 437 ਨੇ ਦੂਜੀ ਡੋਜ਼ ਲੁਆਈ।
ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਮਾਮਲਿਆਂ ਸਬੰਧੀ ਜਲੰਧਰ ਦੇ ਡੀ. ਸੀ. ਹੋਏ ਸਖ਼ਤ, ਜਾਰੀ ਕੀਤੀਆਂ ਇਹ ਹਦਾਇਤਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?