ਜਲੰਧਰ ਜ਼ਿਲ੍ਹੇ ’ਚ ਕੋਰੋਨਾ ਨੇ ਲਈ 2 ਦੀ ਜਾਨ, 6 ਮਹੀਨੇ ਦੇ ਬੱਚੇ ਸਣੇ 399 ਦੀ ਰਿਪੋਰਟ ਆਈ ਪਾਜ਼ੇਟਿਵ

04/15/2021 6:40:03 PM

ਜਲੰਧਰ (ਰੱਤਾ)— ਜ਼ਿਲ੍ਹਾ ਜਲੰਧਰ ’ਚ ਕੋਰੋਨਾ ਰੋਗੀਆਂ ਦਾ ਅੰਕੜਾ ਵੱਧਦਾ ਜਾ ਰਿਹਾ ਹੈ। ਵੀਰਵਾਰ ਨੂੰ ਕੋਰੋਨਾ ਨਾਲ 2 ਲੋਕਾਂ ਦੀ ਮੌਤ ਹੋ ਗਈ ਜਦਕਿ 399 ਰੋਗੀਆਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਵੀਰਵਾਰ 439 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ ਸੀ, ਜਿਨ੍ਹਾਂ ’ਚੋਂ 40 ਦੂਜੇ ਸੂਬਿਆਂ ਨਾਲ ਸੰਬੰਧਤ ਦੱਸੇ ਜਾ ਰਹੇ ਹਨ। ਉਥੇ ਹੀ ਪਾਜ਼ੇਟਿਵ ਆਉਣ ਵਾਲੇ ਰੋਗੀਆਂ ’ਚ ਮਾਸਟਰ ਤਾਰਾ ਸਿੰਘ ਨਗਰ ਦੇ ਇਕ ਪਰਿਵਾਰ ਦੇ 5 ਮੈਂਬਰ, ਨਿਊ ਜਵਾਹਰ ਨਗਰ ਅਤੇ ਅਰਬਨ ਅਸਟੇਟ ਦੇ ਪਰਿਵਾਰਾਂ ਦੇ 4-4 ਮੈਂਬਰ ਅਤੇ 6 ਮਹੀਨਿਆਂ ਦਾ ਬੱਚਾ ਵੀ ਸ਼ਾਮਲ ਹੈ। 

4130 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 361 ਨੂੰ ਮਿਲੀ ਛੁੱਟੀ
ਓਧਰ ਸਿਹਤ ਮਹਿਕਮੇ ਨੂੰ ਬੁੱਧਵਾਰ 4130 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 361 ਨੂੰ ਛੁੱਟੀ ਦੇ ਦਿੱਤੀ ਗਈ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5068 ਹੋਰ ਲੋਕਾਂ ਦੇ ਸੈਂਪਲ ਲਏ।

ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ, ਫਿਲੌਰ ’ਚ ਪ੍ਰੇਮੀ ਜੋੜੇ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-827619
ਨੈਗੇਟਿਵ ਆਏ-748635
ਪਾਜ਼ੇਟਿਵ ਆਏ-35027
ਡਿਸਚਾਰਜ ਹੋਏ ਮਰੀਜ਼-31009
ਮੌਤਾਂ ਹੋਈਆਂ-1001
ਐਕਟਿਵ ਕੇਸ-3017

ਇਹ ਵੀ ਪੜ੍ਹੋ : ਜਲੰਧਰ: ਨਾਈਟ ਕਰਫ਼ਿਊ ਦੌਰਾਨ ਰੋਕਣ ’ਤੇ ਨੌਜਵਾਨਾਂ ਨੇ SHO ਦਾ ਚਾੜ੍ਹਿਆ ਕੁਟਾਪਾ, AK-47 ਖੋਹਣ ਦੀ ਕੀਤੀ ਕੋਸ਼ਿਸ਼

ਕੋਰੋਨਾ ਵੈਕਸੀਨੇਸ਼ਨ : 9846 ਲੋਕਾਂ ਨੇ ਲੁਆਇਆ ਟੀਕਾ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਅਤੇ ਮੋਬਾਇਲ ਵੈਨਜ਼ ਦੁਆਰਾ ਕੈਂਪ ਲਗਾ ਕੇ 9846 ਲੋਕਾਂ ਨੂੰ ਟੀਕਾ ਲੁਆਇਆ ਗਿਆ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜਿਨ੍ਹਾਂ 9846 ਲੋਕਾਂ ਨੇ ਵੈਕਸੀਨ ਲੁਆਈ ਹੈ, ਉਨ੍ਹਾਂ ਵਿਚੋਂ 9223 ਨੇ ਪਹਿਲੀ ਅਤੇ 623 ਨੇ ਦੂਜੀ ਡੋਜ਼ ਲੁਆਈ।

ਇਹ ਵੀ ਪੜ੍ਹੋ : ਜਲੰਧਰ ਦੇ ਰੁੜਕਾ ਕਲਾਂ ਪਿੰਡ ਦੀ ਪਹਿਲ, ਬਰਸਾਤੀ ਪਾਣੀ ਨੂੰ ਬਚਾਉਣ ਲਈ ਛੱਤ ’ਤੇ ਲਾਇਆ ‘ਵਾਟਰ ਰਿਚਾਰਜ ਪਲਾਂਟ’

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News