ਜਲੰਧਰ ਜ਼ਿਲ੍ਹੇ 'ਚ ਕੋਰੋਨਾ ਕਾਰਨ 6 ਦੀ ਮੌਤ, 400 ਪੀੜਤਾਂ ਦੀ ਰਿਪੋਰਟ ਆਈ ਪਾਜ਼ੇਟਿਵ

04/19/2021 5:55:14 PM

ਜਲੰਧਰ (ਰੱਤਾ)- ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਅਜੇ ਕਾਬੂ ’ਚ ਆਉਂਦਾ ਵਿਖਾਈ ਨਹੀਂ ਦੇ ਰਿਹਾ। ਸੋਮਵਾਰ ਨੂੰ ਜ਼ਿਲ੍ਹੇ ’ਚ ਜਿੱਥੇ 6 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ, ਉਥੇ ਹੀ 400 ਲੋਕਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ। ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਵਿਭਾਗ ਨੂੰ ਸੋਮਵਾਰ ਵੱਖ-ਵੱਖ ਲੈਬਾਰਟਰੀਆਂ ਤੋਂ 448 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 67 ਲੋਕ ਦੂਜੇ ਜ਼ਿਲਿਆਂ ਜਾਂ ਸੂਬਿਆਂ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਪਾਜ਼ੇਟਿਵ ਆਉਣ ਵਾਲੇ 381 ਮਰੀਜ਼ਾਂ ਵਿਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀਆਂ ਦਾ ਸਟਾਫ, ਕੋਰਟ ਕੰਪਲੈਕਸ ਦੇ ਕੁਝ ਲੋਕ ਅਤੇ ਕਈ ਪਰਿਵਾਰਾਂ ਦੇ 3 ਜਾਂ 4 ਮੈਂਬਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ 6 ਹੋਰ ਇਲਾਜ ਅਧੀਨ ਮਰੀਜ਼ਾਂ ਨੇ ਦਮ ਵੀ ਤੋੜ ਦਿੱਤਾ।

ਇਹ ਹਾਰ ਗਏ ਕੋਰੋਨਾ ਤੋਂ ਜੰਗ
49 ਸਾਲਾ ਵਿਧੂ
59 ਸਾਲਾ ਰਜਨੀਸ਼ ਕੁਮਾਰ
65 ਸਾਲਾ ਰਾਮ ਸਰੂਪ
67 ਸਾਲਾ ਰਾਮ ਪਾਲ
70 ਸਾਲਾ ਗੁਰਮੀਤ ਕੌਰ
74 ਸਾਲਾ ਸ਼ਾਮ ਲਾਲ

ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਲਾਸ਼ ਬਣੇ 4 ਸਾਲਾ ਇਕਲੌਤੇ ਪੁੱਤ ਨੂੰ ਵੇਖ ਧਾਹਾਂ ਮਾਰ ਰੋਇਆ ਬਾਪ

5439 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 442 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਐਤਵਾਰ 5439 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚੋਂ 442 ਨੂੰ ਛੁੱਟੀ ਵੀ ਦੇ ਦਿੱਤੀ ਗਈ। ਵਿਭਾਗ ਦੀਅਾਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 4171 ਹੋਰ ਲੋਕਾਂ ਦੇ ਸੈਂਪਲ ਲਏ।

ਇਹ ਵੀ ਪੜ੍ਹੋ : ਅਮਰੀਕਾ ’ਚ ਗੋਲੀਬਾਰੀ ਦੌਰਾਨ ਮਾਰੀ ਗਈ ਜਲੰਧਰ ਦੀ ਅਮਰਜੀਤ ਕੌਰ, ਸਦਮੇ ’ਚ ਪਰਿਵਾਰ

ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-848349
ਨੈਗੇਟਿਵ ਆਏ-765023
ਪਾਜ਼ੇਟਿਵ ਆਏ-36725
ਡਿਸਚਾਰਜ ਹੋਏ-32518
ਮੌਤਾਂ ਹੋਈਆਂ-1014
ਐਕਟਿਵ ਕੇਸ-3193

ਇਹ ਵੀ ਪੜ੍ਹੋ : ਜਲੰਧਰ: ਮਾਡਲਿੰਗ ਦੀ ਦੁਨੀਆ ’ਚ ਤਹਿਲਕਾ ਮਚਾਉਣ ਲਈ ਤਿਆਰ ਸਾਢੇ 3 ਸਾਲ ਦਾ ਪ੍ਰਤਯਕਸ਼, ਆ ਰਹੇ ਵੱਡੇ ਆਫ਼ਰ

ਕੋਰੋਨਾ ਵੈਕਸੀਨੇਸ਼ਨ : 6053 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਐਤਵਾਰ ਨੂੰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ’ਚ ਅਤੇ ਮੋਬਾਇਲ ਵੈਨਜ਼ ਵੱਲੋਂ ਕੈਂਪ ਲਾ ਕੇ 6053 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜਿਹੜੇ 6053 ਲੋਕਾਂ ਨੇ ਵੈਕਸੀਨ ਲੁਆਈ ਹੈ, ਉਨ੍ਹਾਂ ’ਚੋਂ 5115 ਨੇ ਪਹਿਲੀ ਅਤੇ 938 ਨੇ ਦੂਜੀ ਡੋਜ਼ ਲੁਆਈ। ਉਨ੍ਹਾਂ ਦੱਸਿਆ ਕਿ ਵੈਕਸੀਨ ਲੁਆਉਣ ਵਾਲਿਆਂ ’ਚ 45 ਸਾਲ ਤੋਂ ਵੱਧ ਉਮਰ ਦੇ 5697 ਲੋਕ, 244 ਫਰੰਟਲਾਈਨ ਵਰਕਰਜ਼ ਅਤੇ 112 ਹੈਲਥ ਕੇਅਰ ਵਰਕਰਜ਼ ਸਨ।  

ਇਹ ਵੀ ਪੜ੍ਹੋ : ਪੰਜਾਬ ਦੀ ਜਵਾਨੀ ’ਤੇ ਚਿੱਟੇ ਦਾ ਵਾਰ, ਇੱਕੋ ਸਰਿੰਜ ਵਰਤਣ ਨਾਲ 20 ਤੋਂ ਵੱਧ ਨੌਜਵਾਨ ਏਡਜ਼ ਦੀ ਲਪੇਟ ’ਚ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News