ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਨਾਲ 4 ਦੀ ਮੌਤ, 450 ਦੀ ਰਿਪੋਰਟ ਆਈ ਪਾਜ਼ੇਟਿਵ

04/20/2021 5:38:11 PM

ਜਲੰਧਰ (ਰੱਤਾ)- ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਜਿੱਥੇ ਕੋਰੋਨਾ ਕਾਰਨ 36 ਸਾਲਾ ਔਰਤ ਸਣੇ 4 ਮਰੀਜ਼ਾਂ ਦੇ ਦਮ ਤੋੜ ਦਿੱਤਾ, ਉਥੇ ਹੀ 450 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਵੀ ਮਿਲੀ ਹੈ। 

6828 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 361 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਸੋਮਵਾਰ 6828 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 361 ਨੂੰ ਛੁੱਟੀ ਵੀ ਦਿੱਤੀ ਗਈ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 4504 ਹੋਰ ਲੋਕਾਂ ਦੇ ਸੈਂਪਲ ਲਏ ਹਨ।

ਇਹ ਵੀ ਪੜ੍ਹੋ : ਜਲੰਧਰ 'ਚ ਉੱਡ ਰਹੀਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, ਪਾਬੰਦੀਆਂ ਦੇ ਬਾਵਜੂਦ ਖੋਲ੍ਹੇ ਇਹ ਮਸ਼ਹੂਰ ਕਾਲਜ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ 
ਕੁਲ ਸੈਂਪਲ-852853
ਨੈਗੇਟਿਵ ਆਏ-771851
ਪਾਜ਼ੇਟਿਵ ਆਏ-37106
ਡਿਸਚਾਰਜ ਹੋਏ-32879
ਮੌਤਾਂ ਹੋਈਆਂ-1020
ਐਕਟਿਵ ਕੇਸ-3207

ਇਹ ਵੀ ਪੜ੍ਹੋ : ਜਲੰਧਰ ਤੋਂ ਦੁਖਦਾਇਕ ਖ਼ਬਰ: ਪਤਨੀ ਦੀ ਲਾਸ਼ ਨੂੰ ਵੇਖ ਪਤੀ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਕੋਰੋਨਾ ਵੈਕਸੀਨੇਸ਼ਨ : 8632 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਸੋਮਵਾਰ ਨੂੰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਅਤੇ ਮੋਬਾਇਲ ਵੈਨਜ਼ ਵੱਲੋਂ ਕੈਂਪ ਲਾ ਕੇ 8632 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜਿਹਡ਼ੇ 8632 ਲੋਕਾਂ ਨੇ ਵੈਕਸੀਨ ਲੁਆਈ ਹੈ, ਉਨ੍ਹਾਂ ਵਿਚੋਂ 7025 ਨੇ ਪਹਿਲੀ ਅਤੇ 1607 ਨੇ ਦੂਜੀ ਡੋਜ਼ ਲੁਆਈ। ਉਨ੍ਹਾਂ ਦੱਸਿਆ ਕਿ ਵੈਕਸੀਨ ਲੁਆਉਣ ਵਾਲਿਆਂ ਵਿਚ 45 ਸਾਲ ਤੋਂ ਵੱਧ ਉਮਰ ਦੇ 7790 ਲੋਕ, 714 ਫਰੰਟਲਾਈਨ ਵਰਕਰਜ਼ ਅਤੇ 128 ਹੈਲਥ ਕੇਅਰ ਵਰਕਰਜ਼ ਸਨ।

ਇਹ ਵੀ ਪੜ੍ਹੋ : ਮੁੜ ਪੈਰ ਪਸਾਰਣ ਲੱਗਾ 'ਕੋਰੋਨਾ', ਪੰਜਾਬ ’ਚ ਟੈਸਟਿੰਗ ਦੌਰਾਨ ਹਰ 10ਵਾਂ ਪੰਜਾਬੀ ਆ ਰਿਹਾ ਕੋਰੋਨਾ ਪਾਜ਼ੇਟਿਵ

ਕੋਰੋਨਾ ਪਾਜ਼ੇਟਿਵ ਖ਼ੁਦ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਦੇ ਲੋਕਾਂ ਦੀ ਸਿਹਤ ਦਾ ਵੀ ਰੱਖਣ ਧਿਆਨ
ਪੂਰੀ ਦੁਨੀਆ ਵਿਚ ਫੈਲ ਚੁੱਕੇ ਕੋਰੋਨਾ ਵਾਇਰਸ ਨੂੰ ਲੈ ਕੇ ਸਿਹਤ ਜਗਤ ਨਾਲ ਜੁੜੇ ਮਾਹਿਰਾਂ ਦਾ ਇਹੀ ਕਹਿਣਾ ਹੈ ਕਿ ਕੋਰੋਨਾ ਇਕ ਤੋਂ ਦੂਜੇ ਵਿਅਕਤੀ ਨੂੰ ਹੁੰਦਾ ਹੈ, ਇਸ ਲਈ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਚਾਹੀਦਾ ਹੈ ਕਿ ਉਹ ਖ਼ੁਦ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਦੇ ਲੋਕਾਂ ਦੀ ਸਿਹਤ ਦਾ ਵੀ ਧਿਆਨ ਰੱਖਣ। ਵਰਣਨਯੋਗ ਹੈ ਕਿ ਅੱਜ ਤੋਂ ਲਗਭਗ ਇਕ ਸਾਲ ਪਹਿਲਾਂ ਜਦੋਂ ਕੋਰੋਨਾ ਫੈਲਿਆ ਸੀ ਤਾਂ ਉਸ ਸਮੇਂ ਜਿਸ ਕਿਸੇ ਵੀ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਉਂਦੀ ਸੀ, ਸਿਹਤ ਵਿਭਾਗ ਤੁਰੰਤ ਉਸ ਨੂੰ ਘਰੋਂ ਚੁੱਕ ਕੇ ਕਿਸੇ ਸਰਕਾਰੀ ਸਿਹਤ ਕੇਂਦਰ ਜਾਂ ਸਰਕਾਰ ਵੱਲੋਂ ਬਣਾਏ ਗਏ ਕੁਆਰੰਟਾਈਨ ਸੈਂਟਰ ਵਿਚ ਦਾਖਲ ਕਰਵਾ ਦਿੰਦਾ ਸੀ। ਕੁਝ ਸਮੇਂ ਬਾਅਦ ਜਿਥੇ ਸਰਕਾਰੀ ਕੁਆਰੰਟਾਈਨ ਸੈਂਟਰ ਬੰਦ ਹੋ ਗਏ, ਉਥੇ ਹੀ ਨਵੀਆਂ ਗਾਈਡਲਾਈਨਜ਼ ਮੁਤਾਬਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਘਰ ਵਿਚ ਹੀ ਆਈਸੋਲੇਟ ਹੋਣ ਦੀ ਛੋਟ ਦੇ ਦਿੱਤੀ ਗਈ। ਇਸੇ ਛੋਟ ਦਾ ਫਾਇਦਾ ਉਠਾਉਂਦਿਆਂ ਵਧੇਰੇ ਪਾਜ਼ੇਟਿਵ ਮਰੀਜ਼ ਸਿਹਤ ਵਿਭਾਗ ਦੀਆਂ ਨਜ਼ਰਾਂ ਵਿਚ ਤਾਂ ਘਰਾਂ ਵਿਚ ਆਈਸੋਲੇਟ ਹੋ ਜਾਂਦੇ ਹਨ, ਜਦੋਂ ਕਿ ਅਸਲ ਵਿਚ ਉਹ ਇਧਰ-ਉਧਰ ਘੁੰਮਦੇ ਰਹਿੰਦੇ ਹਨ, ਜੋ ਕਿ ਆਪਣੇ ਨਾਲ-ਨਾਲ ਦੂਜਿਆਂ ਲਈ ਵੀ ਖ਼ਤਰਾ ਮੁੱਲ ਲੈਂਦੇ ਹਨ।

ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਲਾਸ਼ ਬਣੇ 4 ਸਾਲਾ ਇਕਲੌਤੇ ਪੁੱਤ ਨੂੰ ਵੇਖ ਧਾਹਾਂ ਮਾਰ ਰੋਇਆ ਬਾਪ


shivani attri

Content Editor

Related News