ਜਲੰਧਰ ਜ਼ਿਲ੍ਹੇ ’ਚ ਕੋਰੋਨਾ ਕਾਰਨ 5 ਦੀ ਮੌਤ, 400 ਤੋਂ ਵਧੇਰੇ ਨਵੇਂ ਮਾਮਲਿਆਂ ਦੀ ਪੁਸ਼ਟੀ
Thursday, Apr 22, 2021 - 05:08 PM (IST)
ਜਲੰਧਰ (ਰੱਤਾ)– ਦੁਨੀਆ ਵਿਚ ਹੁਣ ਤੱਕ ਕਰੋੜਾਂ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਚੁੱਕੇ ਕੋਰੋਨਾ ਵਾਇਰਸ ਦਾ ਪ੍ਰਕੋਪ ਜਿੱਥੇ ਇਕ ਵਾਰ ਫਿਰ ਤੇਜ਼ੀ ਨਾਲ ਵਧਦਾ ਹੀ ਜਾ ਰਿਹਾ ਹੈ, ਉਥੇ ਹੀ ਜ਼ਿਆਦਾਤਰ ਲੋਕ ਇਸ ਸਬੰਧੀ ਬਿਲਕੁਲ ਲਾਪ੍ਰਵਾਹ ਹੋ ਗਏ ਹਨ। ਵੀਰਵਾਰ ਨੂੰ ਜ਼ਿਲ੍ਹੇ ਵਿਚ ਇਲਾਜ ਅਧੀਨ 5 ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ ਅਤੇ 400 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਫਿਰ ਪਾਜ਼ੇਟਿਵ ਆਈ ਹੈ। ਓਧਰ ਜ਼ਿਲਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਵੀਰਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁਲ 452 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ’ਚੋਂ 33 ਲੋਕ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਤ ਪਾਏ ਗਏ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 419 ਮਰੀਜ਼ਾਂ ’ਚ 4 ਮਹੀਨੇ ਦਾ ਬੱਚਾ, ਏਸ਼ੀਅਨ ਟਾਇਰਸ ਅਤੇ ਲੈਦਰ ਕੰਪਲੈਕਸ ਦੀ ਇਕ ਫੈਕਟਰੀ ਦੇ ਕੁਝ ਵਰਕਰਜ਼ ਅਤੇ ਕਈ ਪਰਿਵਾਰਾਂ ਦੇ ਤਿੰਨ ਜਾਂ ਚਾਰ ਮੈਂਬਰ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਬਾਕੀ ਦੇ ਪਾਜ਼ੇਟਿਵ ਮਰੀਜ਼ਾਂ ’ਚੋਂ ਕੁਝ ਮਾਡਲ ਟਾਊਨ, ਗੁਰੂ ਤੇਗ ਬਹਾਦਰ ਨਗਰ, ਅਰਬਨ ਅਸਟੇਟ, ਨਿਊ ਜਵਾਹਰ ਨਗਰ, ਲਾਜਪਤ ਨਗਰ, ਮਾਸਟਰ ਤਾਰਾ ਸਿੰਘ ਨਗਰ, ਆਦਰਸ਼ ਨਗਰ, ਲਾਡੋਵਾਲੀ ਰੋਡ, ਟਾਵਰ ਐਨਕਲੇਵ, ਪੁਲਸ ਲਾਈਨ, ਵਿਰਕ ਐਨਕਲੇਵ, ਕਾਲੀਆ ਕਾਲੋਨੀ, ਸੇਠ ਹੁਕਮ ਚੰਦ ਕਾਲੋਨੀ, ਸ਼ਿਵ ਨਗਰ, ਅਟਵਾਲ ਹਾਊਸ ਕਾਲੋਨੀ, ਰਤਨ ਨਗਰ, ਕਮਲ ਵਿਹਾਰ, ਬਸਤੀ ਬਾਵਾ ਖੇਲ, ਨਿਊ ਦਸਮੇਸ਼ ਨਗਰ, ਸੂਰਿਆ ਐਨਕਲੇਵ, ਸੈਂਟਰਲ ਟਾਊਨ, ਕੋਟ ਕਿਸ਼ਨ ਚੰਦ, ਕ੍ਰਿਸ਼ਨਾ ਨਗਰ, ਗੁਰੂ ਗੋਬਿੰਦ ਸਿੰਘ ਐਵੇਨਿਊ, ਚਰਨਜੀਤਪੁਰਾ, ਨਕੋਦਰ, ਫਿਲੌਰ, ਸ਼ਾਹਕੋਟ, ਕਰਤਾਰਪੁਰ ਅਤੇ ਜ਼ਿਲੇ ਦੇ ਵੱਖ-ਵੱਖ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ : ਦੁੱਖਾਂ ਨਾਲ ਛਿੜੀ ‘ਜੰਗ’ ਜਿੱਤੀ, ਜਲੰਧਰ ਦੀ ਇਸ ਔਰਤ ਨੇ ਕਾਰ ਨੂੰ ਬਣਾਇਆ ਢਾਬਾ (ਵੀਡੀਓ)
ਇਨ੍ਹਾਂ ਨੇ ਤੋੜਿਆ ਦਮ
57 ਸਾਲਾ ਰੋਸ਼ਨ ਲਾਲ
62 ਸਾਲਾ ਯੋਗੇਸ਼ ਭੰਡਾਰੀ
64 ਸਾਲਾ ਬਲਵਿੰਦਰ ਕੌਰ
67 ਸਾਲਾ ਨਿਰਵੈਰ ਸਿੰਘ
67 ਸਾਲਾ ਤ੍ਰਿਪਤਾ ਸ਼ਰਮਾ
3607 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 372 ਹੋਰ ਹੋਏ ਰਿਕਵਰ
ਓਧਰ ਸਿਹਤ ਮਹਿਕਮੇ ਨੂੰ ਬੁੱਧਵਾਰ 3607 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 372 ਹੋਰ ਰਿਕਵਰ ਹੋ ਗਏ ਹਨ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 6686 ਹੋਰ ਲੋਕਾਂ ਦੇ ਸੈਂਪਲ ਲਏ ਹਨ।
ਇਹ ਵੀ ਪੜ੍ਹੋ : ਜਲੰਧਰ ਤੋਂ ਦੁਖਦਾਇਕ ਖ਼ਬਰ: ਪਤਨੀ ਦੀ ਲਾਸ਼ ਨੂੰ ਵੇਖ ਪਤੀ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-865477
ਨੈਗੇਟਿਵ ਆਏ-779689
ਪਾਜ਼ੇਟਿਵ ਆਏ-37981
ਮੌਤਾਂ ਹੋਈਆਂ-1029
ਐਕਟਿਵ ਕੇਸ-3418
ਇਹ ਵੀ ਪੜ੍ਹੋ : ਟਾਂਡਾ 'ਚ ਵੱਡੀ ਵਾਰਦਾਤ, ਔਰਤ ਦਾ ਗੋਲੀ ਮਾਰ ਕੇ ਕੀਤਾ ਕਤਲ
ਕੋਰੋਨਾ ਵੈਕਸੀਨੇਸ਼ਨ : 9215 ਲੋਕਾਂ ਨੇ ਲੁਆਇਆ ਟੀਕਾ
ਕੋਰੋਨਾ ’ਤੇ ਕਾਬੂ ਪਾਉਣ ਲਈ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਦੇ ਤਹਿਤ ਬੁੱਧਵਾਰ ਨੂੰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਅਤੇ ਮੋਬਾਇਲ ਵੈਨਜ਼ ਰਾਹੀਂ ਕੈਂਪ ਲਾ ਕੇ 9215 ਲੋਕਾਂ ਨੂੰ ਟੀਕਾ ਲਾਇਆ ਗਿਆ। ਜ਼ਿਲੇ ਵਿਚ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜਿਨ੍ਹਾਂ 9215 ਲੋਕਾਂ ਨੇ ਟੀਕਾ ਲੁਆਇਆ ਹੈ, ਉਨ੍ਹਾਂ ਵਿਚੋਂ 7270 ਨੇ ਪਹਿਲੀ ਅਤੇ 1945 ਨੇ ਦੂਜੀ ਡੋਜ਼ ਲੁਆਈ ਹੈ। ਉਨ੍ਹਾਂ ਦੱਸਿਆ ਕਿ ਵੈਕਸੀਨ ਲੁਆਉਣ ਵਾਲਿਆਂ ਵਿਚ 45 ਸਾਲ ਤੋਂ ਜ਼ਿਆਦਾ ਦੇ 7953 ਲੋਕ ਅਤੇ 644 ਫਰੰਟਲਾਈਨਜ਼ ਵਰਕਰਜ਼ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਟ੍ਰੇਨਿੰਗ ਲਈ ਗ੍ਰਾਂਟ ਜਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?