ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, 5 ਦੀ ਮੌਤ, 450 ਦੇ ਕਰੀਬ ਪੀੜਤਾਂ ਦੀ ਰਿਪੋਰਟ ਆਈ ਪਾਜ਼ੇਟਿਵ

04/23/2021 5:38:45 PM

ਜਲੰਧਰ (ਰੱਤਾ)- ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ੁੱਕਰਵਾਰ ਨੂੰ ਜਿੱਥੇ ਕੋਰੋਨਾ ਨਾਲ 5 ਲੋਕਾਂ ਨੇ ਦਮ ਤੋੜ ਦਿੱਤਾ, ਉਥੇ ਹੀ 450 ਲੋਕਾਂ ਦੀ ਰਿਪੋਰਟ ਵੀ ਪਾਜ਼ੇਟਿਵ ਪਾਈ ਗਈ ਹੈ। 

3431 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 424 ਹੋਰ ਹੋਏ ਰਿਕਵਰ
ਓਧਰ ਸਿਹਤ ਮਹਿਕਮੇ ਨੂੰ ਵੀਰਵਾਰ 3431 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚੋਂ 424 ਹੋਰ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5620 ਹੋਰ ਲੋਕਾਂ ਦੇ ਸੈਂਪਲ ਲਏ ਹਨ।

ਇਹ ਵੀ ਪੜ੍ਹੋ : ਗਾਂਧੀ ਵਨੀਤਾ ਆਸ਼ਰਮ ਦੀਆਂ 40 ਤੋਂ ਵੱਧ ਕੁੜੀਆਂ ਕੋਰੋਨਾ ਪਾਜ਼ੇਟਿਵ, ਸਿਹਤ ਮਹਿਕਮੇ ’ਚ ਪਈਆਂ ਭਾਜੜਾਂ

ਜਲੰਧਰ ਵਿਚ ਕੋਰੋਨਾ ਦੀ ਸਥਿਤੀ 
ਕੁਲ ਸੈਂਪਲ- 871097
ਨੈਗੇਟਿਵ ਆਏ- 783120
ਪਾਜ਼ੇਟਿਵ ਆਏ - 38400
ਡਿਸਚਾਰਜ ਹੋਏ - 33958
ਮੌਤਾਂ ਹੋਈਆਂ-1034
ਐਕਟਿਵ ਕੇਸ- 3408

ਇਹ ਵੀ ਪੜ੍ਹੋ : ਦੁੱਖਾਂ ਨਾਲ ਛਿੜੀ ‘ਜੰਗ’ ਜਿੱਤੀ, ਜਲੰਧਰ ਦੀ ਇਸ ਔਰਤ ਨੇ ਕਾਰ ਨੂੰ ਬਣਾਇਆ ਢਾਬਾ (ਵੀਡੀਓ)

ਕੋਰੋਨਾ ਵੈਕਸੀਨੇਸ਼ਨ : 5537 ਲੋਕਾਂ ਨੇ ਲਗਵਾਇਆ ਟੀਕਾ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ’ਚ ਅਤੇ ਮੋਬਾਇਲ ਵੈਨਜ਼ ਵੱਲੋਂ ਕੈਂਪ ਲਗਾ ਕੇ 5537 ਲੋਕਾਂ ਨੂੰ ਟੀਕਾ ਲਗਾਇਆ ਗਿਆ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜਿਹੜੇ 5537 ਲੋਕਾਂ ਨੇ ਟੀਕਾ ਲੁਆਇਆ, ਉਨ੍ਹਾਂ ’ਚੋਂ 4318 ਨੇ ਪਹਿਲੀ ਅਤੇ 1219 ਨੇ ਦੂਸਰੀ ਡੋਜ਼ ਲੁਆਈ। ਉਨ੍ਹਾਂ ਨੇ ਦੱਸਿਆ ਕਿ ਵੈਕਸੀਨ ਲੁਆਉਣ ਵਾਲਿਆਂ ’ਚ 45 ਸਾਲ ਤੋਂ ਵੱਧ ਉਮਰ ਦੇ 4910 ਲੋਕ, 135 ਹੈਲਥ ਵਰਕਰਜ਼ ਅਤੇ 492 ਫਰੰਟਲਾਈਨ ਵਰਕਰਜ਼ ਸ਼ਾਮਲ ਹਨ।

ਇਹ ਵੀ ਪੜ੍ਹੋ : ਕਪੂਰਥਲਾ ਵਿਖੇ ਰਿਜ਼ਾਰਟ ’ਚ ਚੱਲ ਰਹੀ ਪਾਰਟੀ ’ਚ ਅਚਾਨਕ ਪੁੱਜੀ ਪੁਲਸ ਨੇ ਪਾ ਦਿੱਤਾ ਭੜਥੂ

ਪੰਜਾਬ ’ਚ ਟੁੱਟੇ ਸਾਰੇ ਰਿਕਾਰਡ : 24 ਘੰਟਿਆਂ ’ਚ 5437 ਨਵੇਂ ਮਰੀਜ਼, 76 ਦੀ ਮੌਤ
ਪੰਜਾਬ ਵਿਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਕੇਸ ਸਾਹਮਣੇ ਆਉਣ ਦੇ ਸਾਰੇ ਰਿਕਾਰਡ ਟੁੱਟ ਗਏ। ਬੀਤੇ 24 ਘੰਟਿਆਂ ਵਿਚ ਸੂਬੇ ਵਿਚ 5437 ਨਵੇਂ ਕੋਰੋਨਾ ਮਰੀਜ਼ ਪਾਏ ਜਾਣ ਤੋਂ ਬਾਅਦ ਹੁਣ ਤੱਕ ਇਸ ਵਾਇਰਸ ਤੋਂ ਇਨਫੈਕਟਿਡ ਮਰੀਜ਼ਾਂ ਦੀ ਗਿਣਤੀ 319749 ’ਤੇ ਪਹੁੰਚ ਗਈ ਹੈ ਅਤੇ 76 ਲੋਕਾਂ ਦੀ ਇਕ ਹੀ ਦਿਨ ’ਚ ਹੋਈ ਮੌਤ ਨੇ ਸਰਕਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੂਬੇ ਵਿਚ ਹੁਣ ਤੱਕ 8195 ਲੋਕ ਕੋਰੋਨਾ ਕਾਰਨ ਮੌਤ ਦਾ ਸ਼ਿਕਾਰ ਬਣ ਚੁੱਕੇ ਹਨ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 

shivani attri

This news is Content Editor shivani attri