ਜਲੰਧਰ ਜ਼ਿਲ੍ਹੇ ’ਚ ਬੇਲਗਾਮ ਹੋਇਆ ਕੋਰੋਨਾ, 22 ਸਾਲਾ ਕੁੜੀ ਸਣੇ 12 ਦੀ ਮੌਤ, 900 ਤੋਂ ਵਧੇਰੇ ਮਿਲੇ ਪਾਜ਼ੇਟਿਵ

05/06/2021 7:23:03 PM

ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਪੂਰੀ ਤਰ੍ਹਾਂ ਬੇਕਾਬੂ ਹੋ ਚੁੱਕਾ ਹੈ। ਵੀਰਵਾਰ ਨੂੰ ਜਿੱਥੇ 22 ਸਾਲਾ ਲੜਕੀ ਸਣੇ 12 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ ’ਚ ਚਲੇ ਗਏ, ਉਥੇ ਹੀ 900 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਵੀ ਪਾਈ ਗਈ। ਸਿਹਤ ਮਹਿਕਮੇ ਨੂੰ ਵੱਖ-ਵੱਖ ਲੈਬਾਰਟਰੀਆਂ ਤੋਂ 900 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ। ਇੰਨੀ ਵੱਡੀ ਗਿਣਤੀ ’ਚ ਕੋਰੋਨਾ ਦਾ ਇਕੱਠੇ ਮਾਮਲੇ ਆਉਣ ਨਾਲ ਸਿਹਤ ਮਹਿਕਮੇ ਨੂੰ ਵੀ ਭਾਜੜਾਂ ਪੈ ਗਈਆਂ ਹਨ। 

ਇਹ ਵੀ ਪੜ੍ਹੋ :  ਹਨੀ ਟਰੈਪ 'ਚ ਫਸਾ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਇੰਝ ਖੇਡਦੇ ਸਨ ਗੰਦੀ ਖੇਡ, ਹੋਇਆ ਪਰਦਾਫਾਸ਼

4304 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 1093 ਹੋਏ ਰਿਕਵਰ
ਓਧਰ ਸਿਹਤ ਮਹਿਕਮੇ ਨੂੰ ਬੁੱਧਵਾਰ 4304 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ। ਇਸਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 1093 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5247 ਹੋਰ ਲੋਕਾਂ ਦੇ ਸੈਂਪਲ ਲਏ।

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ 
ਕੁੱਲ ਸੈਂਪਲ-937874
ਨੈਗੇਟਿਵ ਆਏ-839857
ਪਾਜ਼ੇਟਿਵ ਆਏ-46454
ਡਿਸਚਾਰਜ ਹੋਏ-40072
ਮੌਤਾਂ ਹੋਈਆਂ-1122
ਐਕਟਿਵ ਕੇਸ-5260
ਇਹ ਵੀ ਪੜ੍ਹੋ : ਸਾਵਧਾਨ! ਤੁਹਾਨੂੰ ਵੀ ਆ ਸਕਦੀ ਹੈ ਨੌਕਰੀ ਦਿਵਾਉਣ ਦੀ ਅਜਿਹੀ ਫੋਨ ਕਾਲ, ਹੋ ਸਕਦੇ ਠੱਗੀ ਦਾ ਸ਼ਿਕਾਰ

ਲੋਕਾਂ ਦੀ ਲਾਪ੍ਰਵਾਹੀ ਦਾ ਨਤੀਜਾ, 5 ਮਹੀਨਿਆਂ ’ਤੇ ਭਾਰੀ ਪੈ ਗਏ 5 ਦਿਨ
ਕੋਰੋਨਾ ਨੂੰ ਲੈ ਕੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਢਿੱਲੀ ਕਾਰਜਪ੍ਰਣਾਲੀ ਅਤੇ ਲੋਕਾਂ ਦੀ ਲਾਪ੍ਰਵਾਹੀ ਦਾ ਇਹ ਨਤੀਜਾ ਵੇਖਣ ਨੂੰ ਮਿਲਿਆ ਹੈ ਕਿ 5 ਮਹੀਨਿਆਂ ’ਤੇ 5 ਦਿਨ ਭਾਰੀ ਪੈ ਗਏ। ਵਰਣਨਯੋਗ ਹੈ ਕਿ ਪਿਛਲੇ ਸਾਲ ਮਾਰਚ ਮਹੀਨੇ ਵਿਚ ਜਦੋਂ ਕੋਰੋਨਾ ਦਾ ਪਹਿਲਾ ਪਾਜ਼ੇਟਿਵ ਮਰੀਜ਼ ਮਿਲਿਆ ਸੀ, ਉਸ ਦਿਨ ਤੋਂ ਲੈ ਕੇ 12 ਅਗਸਤ (ਲਗਭਗ 5 ਮਹੀਨੇ ਤੱਕ) ਜ਼ਿਲ੍ਹੇ ਵਿਚ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 3478 ਸੀ, ਜਦਕਿ ਹੁਣ ਸਿਰਫ ਮਈ ਮਹੀਨੇ ਦੇ ਪਹਿਲੇ 5 ਦਿਨ ਵਿਚ ਹੀ ਜ਼ਿਲੇ ਵਿਚ ਕੁੱਲ 3537 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਥੇ ਹੀ ਬਸ ਨਹੀਂ, ਇਸ ਦੇ ਨਾਲ ਇਹ ਵੀ ਚਿੰਤਾ ਵਾਲੀ ਗੱਲ ਹੈ ਕਿ ਪਿਛਲੇ ਸਾਲ ਮਾਰਚ ਮਹੀਨੇ ਤੋਂ 27 ਜੁਲਾਈ ਤੱਕ ਕੁੱਲ 39 ਲੋਕਾਂ ਨੇ ਕੋਰੋਨਾ ਕਾਰਨ ਆਪਣੀ ਜਾਨ ਗੁਆਈ ਸੀ, ਜਦਕਿ ਹੁਣ ਸਿਰਫ 5 ਦਿਨਾਂ ਵਿਚ 40 ਮਰੀਜ਼ ਕੋਰੋਨਾ ਤੋਂ ਜੰਗ ਹਾਰ ਚੁੱਕੇ ਹਨ। ‘ਜਗ ਬਾਣੀ’ ਦੀ ਲੋਕਾਂ ਨੂੰ ਅਪੀਲ ਹੈ ਕਿ ਕ੍ਰਿਪਾ ਕਰਕੇ ਕੋਰੋਨਾ ਦੇ ਮਾਮਲਿਆਂ ਵਿਚ ਲਾਪ੍ਰਵਾਹੀ ਨਾ ਵਰਤੋ ਅਤੇ ਆਪਣੇ ਤੇ ਆਪਣੇ ਪਰਿਵਾਰ ਦਾ ਧਿਆਨ ਰੱਖੋ।

ਇਹ ਵੀ ਪੜ੍ਹੋ : NRI ਪਤੀ ਦੀ ਕਰਤੂਤ, ਮੂੰਹ ’ਚ ਕੱਪੜਾ ਪਾ ਕੇ ਝਾੜੂ ਤੇ ਜੁੱਤੀਆਂ ਨਾਲ ਪਤਨੀ ਦੀ ਕੀਤੀ ਕੁੱਟਮਾਰ, ਇੰਝ ਸੱਚ ਆਇਆ ਸਾਹਮਣੇ

ਨੋਟ- ਜਲੰਧਰ ਜ਼ਿਲ੍ਹੇ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਕੇਸਾਂ ਨੂੰ ਲੈ ਕੇ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦੱਸੋ

shivani attri

This news is Content Editor shivani attri