ਜਲੰਧਰ 'ਚ 'ਕੋਰੋਨਾ' ਹੋਇਆ ਬੇਕਾਬੂ, 9 ਪੀੜਤਾਂ ਦੀ ਮੌਤ ਤੇ 800 ਤੋਂ ਵਧੇਰੇ ਨਵੇਂ ਮਾਮਲੇ ਮਿਲੇ

Wednesday, May 12, 2021 - 05:08 PM (IST)

ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਬੇਕਾਬੂ ਹੁੰਦਾ ਜਾ ਰਿਹਾ ਹੈ। ਬੁੱਧਵਾਰ ਨੂੰ ਕੋਰੋਨਾ ਕਰਕੇ ਜਿੱਥੇ ਜ਼ਿਲ੍ਹੇ ਵਿਚ 9 ਪੀੜਤਾਂ ਦੇ ਦਮ ਤੋੜ ਦਿੱਤਾ, ਉਥੇ ਹੀ 800 ਤੋਂ ਵਧੇਰੇ ਨਵੇਂ ਮਾਮਲਿਆਂ ਦੀ ਵੀ ਪੁਸ਼ਟੀ ਕੀਤੀ ਗਈ ਹੈ। ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਬੁੱਧਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ 800 ਤੋਂ ਵਧੇਰੇ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ ਕੁਝ ਲੋਕ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਵੀ ਸਬੰਧਤ ਪਾਏ ਗਏ।

ਇਹ ਵੀ ਪੜ੍ਹੋ:  ਜਲੰਧਰ ’ਚੋਂ ਸਾਹਮਣੇ ਆਇਆ ਹੈਰਾਨ ਕਰਦਾ ਮਾਮਲਾ, ਪਤੀ ’ਤੇ ਸਮਲਿੰਗੀ ਹੋਣ ਦੇ ਦੋਸ਼ ਲਗਾ ਥਾਣੇ ਪੁੱਜੀ ਪਤਨੀ

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-965530
ਨੈਗੇਟਿਵ ਆਏ-860628
ਪਾਜ਼ੇਟਿਵ ਆਏ-50449
ਡਿਸਚਾਰਜ ਹੋਏ-43581
ਮੌਤਾਂ ਹੋਈਆਂ-1184
ਐਕਟਿਵ-5684

ਇਹ ਵੀ ਪੜ੍ਹੋ: ਜਲੰਧਰ ’ਚ ਚਿੱਟੇ ਦਿਨ ਛਾਇਆ ਹਨ੍ਹੇਰਾ, ਖੁਸ਼ ਗਵਾਰ ਹੋਇਆ ਮੌਸਮ, ਪਈ ਬਾਰਿਸ਼ ਨੇ ਦਿਵਾਈ ਗਰਮੀ ਤੋਂ ਰਾਹਤ

‘ਜਗ ਬਾਣੀ’ ਦੀ ਪਾਠਕਾਂ ਨੂੰ ਸਲਾਹ
ਵਧ ਰਹੇ ਹਨ ਕੋਰੋਨਾ ਦੇ ਕੇਸ, ਚੌਕਸ ਰਹਿਣ ਦੀ ਲੋੜ
ਕੋਰੋਨਾ ਤੋਂ ਕਿਵੇਂ ਕਰੀਏ ਬਚਾਅ
ਮਾਸਕ ਜ਼ਰੂਰ ਪਹਿਨੋ
ਹੱਥ ਹਮੇਸ਼ਾ ਸਾਫ ਰੱਖੋ
ਨਿਸ਼ਚਿਤ ਵਕਫੇ ’ਤੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਵੋ
ਅਲਕੋਹਲ ਵਾਲੇ ਸੈਨੇਟਾਈਜ਼ਰ ਨਾਲ ਹੱਥ ਸਾਫ ਕਰਦੇ ਰਹੋ, ਛਿੱਕਣ ਅਤੇ ਖੰਘਣ ਸਮੇਂ ਮੂੰਹ ਤੇ ਨੱਕ ਨੂੰ ਟਿਸ਼ੂ ਨਾਲ ਢਕ ਲਓ। ਇਸ ਤੋਂ ਬਾਅਦ ਟਿਸ਼ੂ ਨੂੰ ਬੰਦ ਡਸਟਬਿਨ ਵਿਚ ਸੁੱਟ ਦਿਓ
ਜਿਨ੍ਹਾਂ ਨੂੰ ਸਰਦੀ-ਜ਼ੁਕਾਮ ਅਤੇ ਫਲੂ ਹੈ, ਉਨ੍ਹਾਂ ਤੋਂ ਦੂਰ ਰਹੋ
ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰੋ
ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰੋ

ਇਹ ਵੀ ਪੜ੍ਹੋ:  ਪੰਜਾਬ ਦੇ 8 ਲੱਖ ‘ਫਰਜ਼ੀ’ ਕਿਸਾਨਾਂ ਨੇ ਕੇਂਦਰ ਦੇ 450 ਕਰੋੜ ਹੜੱਪੇ, ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਂਚ ਸ਼ੁਰੂ

ਕੀ ਹਨ ਕੋਰੋਨਾ ਦੇ ਮੁੱਖ ਲੱਛਣ
ਬੁਖਾਰ, ਸੁੱਕੀ ਖੰਘ, ਸਾਹ ਲੈਣ ਵਿਚ ਤਕਲੀਫ, ਕੁਝ ਮਰੀਜ਼ਾਂ ’ਚ ਨੱਕ ਵਗਣਾ, ਗਲੇ ਵਿਚ ਖਰਾਸ਼
ਨੱਕ ਬੰਦ ਹੋਣਾ, ਡਾਇਰੀਆ

ਇਹ ਵੀ ਪੜ੍ਹੋ: ਜਲੰਧਰ: ਲਾਕਡਾਊਨ ਦੌਰਾਨ ਬੱਸਾਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਪੰਜਾਬ ਰੋਡਵੇਜ਼ ਨੇ ਦਿੱਤੀ ਵੱਡੀ ਸਹੂਲਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News