ਕੋਰੋਨਾ ਨਾਲ ਜਲੰਧਰ ਜ਼ਿਲ੍ਹੇ ''ਚ 10 ਪੀੜਤਾਂ ਦੀ ਮੌਤ, 600 ਦੇ ਕਰੀਬ ਮਿਲੇ ਨਵੇਂ ਮਾਮਲੇ
Thursday, May 13, 2021 - 07:00 PM (IST)
ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ’ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਗ੍ਰਾਫ਼ ਜਿੱਥੇ ਤੇਜ਼ੀ ਨਾਲ ਉੱਪਰ ਜਾ ਰਿਹਾ ਹੈ, ਉਥੇ ਹੀ ਇਕ ਵਾਰ ਫਿਰ ਪਾਜ਼ੇਟਿਵ ਆਉਣ ਵਾਲੇ ਰੋਗੀਆਂ ਦੀ ਗਿਣਤੀ ਵੀ ਵਧਣੀ ਸ਼ੁਰੂ ਹੋ ਗਈ ਹੈ। ਕੋਰੋਨਾ ਦੇ ਕਾਰਨ ਵੱਖ-ਵੱਖ ਹਸਪਤਾਲਾਂ ’ਚ ਇਲਾਜ ਅਧੀਨ ਰੋਗੀਆਂ ’ਚੋਂ 10 ਹੋਰ ਰੋਗੀਆਂ ਨੇ ਵੀਰਵਾਰ ਨੂੰ ਦਮ ਤੋੜ ਦਿੱਤਾ ਅਤੇ 600 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ। ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਸਿਹਤ ਮਹਿਕਮੇ ਨੂੰ ਵੀਰਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਜ਼ ਤੋਂ ਕਰੀਬ 600 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ’ਚੋਂ ਕੁਝ ਲੋਕ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸੰਬੰਧਤ ਪਾਏ ਗਏ।
ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਪ੍ਰੇਮ ਸੰਬੰਧਾਂ ਦੇ ਸ਼ੱਕ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਦਿੱਤੀ ਦਰਦਨਾਕ ਮੌਤ
4033 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 639 ਹੋਏ ਰਿਕਵਰ
ਓਧਰ ਸਿਹਤ ਮਹਿਕਮੇ ਨੂੰ ਬੁੱਧਵਾਰ 4033 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਰੋਗੀਆਂ ’ਚੋਂ 639 ਹੋਰ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5789 ਹੋਰ ਲੋਕਾਂ ਦੇ ਸੈਂਪਲ ਲਏ।
ਇਹ ਵੀ ਪੜ੍ਹੋ: ਜਲੰਧਰ ’ਚ ਖ਼ਤਮ ਹੋਈ ਕੋਰੋਨਾ ਦੀ ਵੈਕਸੀਨ, ਬੰਦ ਹੋਏ ਕਈ ਵੈਕਸੀਨ ਸੈਂਟਰ
ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਹੁਣ ਤਕ ਕੁੱਲ ਸੈਂਪਲ --971319
ਨੈਗੇਟਿਵ ਆਏ -- 864661
ਪਾਜ਼ੇਟਿਵ ਆਏ-- 51248
ਡਿਸਚਾਰਜ ਹੋਏ -- 44220
ਮੌਤਾਂ ਹੋਈਆਂ --- 1193
ਐਕਟਿਵ ਕੇਸ -- 5835
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ 75 ਲੱਖ ਦੀ ਠੱਗੀ ਦਾ ਮਾਮਲਾ, ਇੰਝ ਖੁੱਲ੍ਹਿਆ ਧੋਖਾਧੜੀ ਦਾ ਭੇਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?