ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨੇ ਲਈ 9 ਮਰੀਜ਼ਾਂ ਦੀ ਜਾਨ, 450 ਦੇ ਕਰੀਬ ਮਿਲੇ ਪਾਜ਼ੇਟਿਵ
Saturday, May 22, 2021 - 05:36 PM (IST)
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਜਲੰਧਰ ਜ਼ਿਲ੍ਹੇ ’ਚ ਜਿੱਥੇ ਕੋਰੋਨਾ ਕਾਰਨ 9 ਰੋਗੀਆਂ ਦੀ ਮੌਤ ਹੋ ਗਈ, ਉਥੇ ਹੀ ਕਰੀਬ 450 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਜਾਣਕਾਰੀ ਅਨੁਸਾਰ ਸਿਹਤ ਮਹਿਕਮੇ ਨੂੰ ਸ਼ਨੀਵਾਰ ਨੂੰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 554 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ ਕੁਝ ਲੋਕ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸਬੰਧਤ ਪਾਏ ਗਏ।
ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਦੇ ਮਾਮਲੇ 'ਚ ਗ੍ਰਿਫ਼ਤਾਰ ਜੋਤੀ ਦੇ ਖ਼ੁਲਾਸਿਆਂ ਤੋਂ ਪੁਲਸ ਵੀ ਹੈਰਾਨ, ਇੰਝ ਚੱਲਦੀ ਸੀ ਇਹ ਗੰਦੀ ਖੇਡ
2811 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 788 ਹੋਰ ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਸ਼ੁੱਕਰਵਾਰ 2811 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 788 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 7647 ਹੋਰ ਲੋਕਾਂ ਦੇ ਸੈਂਪਲ ਲਏ।
ਇਹ ਵੀ ਪੜ੍ਹੋ: ਜਲੰਧਰ: ਭਾਬੀ ਨਾਲ ਰੰਗਰਲੀਆਂ ਮਨਾ ਰਹੇ ਪਤੀ ਨੂੰ ਪਤਨੀ ਨੇ ਰੰਗੇ ਹੱਥੀਂ ਫੜਿਆ, ਫਿਰ ਜੋ ਹੋਇਆ ਉਹ ਤਾਂ ਹੱਦ ਹੋ ਗਈ
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-1019936
ਨੈਗੇਟਿਵ ਆਏ-902506
ਪਾਜ਼ੇਟਿਵ ਆਏ-56410
ਡਿਸਚਾਰਜ ਹੋਏ-50179
ਮੌਤਾਂ ਹੋਈਆਂ-1290
ਐਕਟਿਵ ਕੇਸ-4941
ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਦੀ ਸ਼ਿਕਾਰ ਕੁੜੀ ਦੀ ਮਾਂ ਬੋਲੀ, 'ਜਾਨ ਤੋਂ ਮਾਰਨ ਦੀਆਂ ਮਿਲ ਰਹੀਆਂ ਨੇ ਧਮਕੀਆਂ'
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?