ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, ਜਾਣੋ ਕੀ ਹੈ ਤਾਜ਼ਾ ਸਥਿਤੀ

Wednesday, May 26, 2021 - 10:01 AM (IST)

ਜਲੰਧਰ (ਰੱਤਾ)– 2-3 ਦਿਨਾਂ ਦੀ ਰਾਹਤ ਤੋਂ ਬਾਅਦ ਇਕ ਵਾਰ ਫਿਰ ਮੰਗਲਵਾਰ ਨੂੰ ਕੋਰੋਨਾ ਕਾਰਨ ਮਰਨ ਵਾਲਿਆਂ ਅਤੇ ਪਾਜ਼ੇਟਿਵ ਆਉਣ ਵਾਲਿਆਂ ਦੀ ਗਿਣਤੀ ਵਿਚ ਉਛਾਲ ਆ ਗਿਆ। ਜ਼ਿਲ੍ਹੇ ਵਿਚ ਜਿੱਥੇ 36 ਸਾਲਾ ਨੌਜਵਾਨ ਸਮੇਤ 12 ਇਲਾਜ ਅਧੀਨ ਮਰੀਜ਼ਾਂ ਨੇ ਦਮ ਤੋੜ ਦਿੱਤਾ, ਉਥੇ ਹੀ 536 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ। ਜਿਹੜੇ 12 ਮਰੀਜ਼ਾਂ ਦੀ ਮੌਤ ਹੋਈ, ਉਨ੍ਹਾਂ ਵਿਚੋਂ 7 ਦੀ ਸਿਰਫ਼ ਕੋਰੋਨਾ ਰਿਪੋਰਟ ਹੀ ਪਾਜ਼ੇਟਿਵ ਆਈ ਸੀ, ਜਦੋਂ ਕਿ ਉਨ੍ਹਾਂ ਨੂੰ ਕੋਈ ਹੋਰ ਬੀਮਾਰੀ ਨਹੀਂ ਸੀ।

ਇਹ ਵੀ ਪੜ੍ਹੋ: ਫਿਲੌਰ: ਥਾਣੇਦਾਰ ਦੀ ਧੀ ਨੂੰ ਸੜਕ 'ਤੇ ਰੋਕ ਕੇ ਪਾੜੇ ਕੱਪੜੇ, ਮਾਰਨ ਲਈ ਪਿੱਛੇ ਤਲਵਾਰ ਲੈ ਕੇ ਭੱਜੇ

ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਸਿਹਤ ਮਹਿਕਮੇ ਨੂੰ ਮੰਗਲਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 607 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 71 ਲੋਕ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸਬੰਧਤ ਪਾਏ ਗਏ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 536 ਮਰੀਜ਼ਾਂ ਵਿਚ ਇਕ ਅਤੇ 2 ਸਾਲ ਦੇ ਕੁਝ ਬੱਚੇ ਅਤੇ ਕਈ ਪਰਿਵਾਰਾਂ ਦੇ 3 ਜਾਂ 4 ਮੈਂਬਰ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਬਾਕੀ ਦੇ ਪਾਜ਼ੇਟਿਵ ਮਰੀਜ਼ਾਂ ਵਿਚੋਂ ਵਧੇਰੇ ਪਟੇਲ ਨਗਰ, ਹਰਗੋਬਿੰਦ ਨਗਰ, ਭਾਰਗੋ ਕੈਂਪ, ਗੁਰੂ ਨਾਨਕਪੁਰਾ ਵੈਸਟ, ਨਿਊ ਬੇਅੰਤ ਨਗਰ, ਏਕਤਾ ਨਗਰ, ਸਰਜੀਕਲ ਕੰਪਲੈਕਸ, ਸੋਢਲ ਰੋਡ, ਦਕੋਹਾ, ਕਬੀਰ ਨਗਰ, ਯੂਨੀਵਰਸਲ ਐਵੇਨਿਊ, ਇੰਦਰਾ ਪਾਰਕ, ਅਮਨ ਨਗਰ, ਅਰਜੁਨ ਨਗਰ, ਪਿੰਡ ਨੂਰਪੁਰ, ਮੇਜਰ ਕਾਲੋਨੀ ਘਾਹ ਮੰਡੀ, ਸ਼ਹੀਦ ਬਾਬੂ ਲਾਭ ਸਿੰਘ ਨਗਰ, ਤੇਜਮੋਹਨ ਨਗਰ, ਬਸਤੀ ਮਿੱਠੂ, ਸੋਫੀ ਪਿੰਡ, ਪਿੰਡ ਮੀਰਪੁਰ, ਗੁਰੂ ਗੋਬਿੰਦ ਸਿੰਘ ਐਵੇਨਿਊ, ਆਨੰਦ ਨਗਰ, ਨਿਊ ਵਿਜੇ ਨਗਰ, ਨਿਊ ਬਸ਼ੀਰਪੁਰਾ, ਰਵਿੰਦਰ ਨਗਰ ਆਦਿ ਇਲਾਕਿਆਂ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ: ਗੈਂਗਰੇਪ ਦੇ ਮਾਮਲੇ 'ਚ ਗ੍ਰਿਫ਼ਤਾਰ ਆਸ਼ੀਸ਼ ਤੋਂ ਬਾਅਦ ਅੰਡਰਗਰਾਊਂਡ ਹੋਏ ਮਸਾਜ ਤੇ ਕਈ ਸਪਾ ਸੈਂਟਰ ਵਾਲੇ

ਇਨ੍ਹਾਂ ਤੋੜਿਆ ਦਮ
36 ਸਾਲਾ ਅਮਿਤ ਕੁਮਾਰ
39 ਸਾਲਾ ਹਰਜਿੰਦਰ ਕੁਮਾਰ
44 ਸਾਲਾ ਸੁਖਚੈਨ ਸਿੰਘ
47 ਸਾਲਾ ਸਪਨਾ
49 ਸਾਲਾ ਸਵਰਨ ਕੌਰ
54 ਸਾਲਾ ਲਖਵਿੰਦਰ ਕੌਰ
54 ਸਾਲਾ ਸੁਰਜੀਤ ਕੌਰ
62 ਸਾਲਾ ਮੱਖਣ ਰਾਮ
65 ਸਾਲਾ ਸਰੋਜ ਕੁਮਾਰ
70 ਸਾਲਾ ਸ਼ਸ਼ੀ ਕਲਾ
70 ਸਾਲਾ ਸਤਨਾਮ ਸਿੰਘ
70 ਸਾਲਾ ਮਹਿੰਦਰ ਸਿੰਘ

ਇਹ ਵੀ ਪੜ੍ਹੋ: ਜਲੰਧਰ: ਭਾਰਤ-ਪਾਕਿ ਦੀ ਵੰਡ ਦੌਰਾਨ ਹੋਏ ਕਤਲੇਆਮ ਦੀ ਸੁਣੋ ਅਸਲ ਕਹਾਣੀ, ਬਜ਼ੁਰਗ ਨੇ ਸੁਣਾਈਆਂ ਸੱਚੀਆਂ ਗੱਲਾਂ

4700 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 591 ਹੋਰ ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਮੰਗਲਵਾਰ 4700 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 591 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 7206 ਹੋਰ ਲੋਕਾਂ ਦੇ ਸੈਂਪਲ ਲਏ।

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-1051720
ਨੈਗੇਟਿਵ ਆਏ-925803
ਪਾਜ਼ੇਟਿਵ ਆਏ-58160
ਡਿਸਚਾਰਜ ਹੋਏ-52414
ਮੌਤਾਂ ਹੋਈਆਂ-1326
ਐਕਟਿਵ ਕੇਸ-4420

ਇਹ ਵੀ ਪੜ੍ਹੋ: 'ਕੋਰੋਨਾ' ਹੋਣ 'ਤੇ ਸ਼ਰਮਿੰਦਗੀ ਮਹਿਸੂਸ ਕਰ ਰਹੇ 'ਕਪੂਰਥਲਾ' ਦੇ ਇਸ ਪਿੰਡ ਦੇ ਲੋਕ, ਜਾਣੋ ਕਿਉਂ

ਬਲੈਕ ਫੰਗਸ ਦੇ 25 ਮਰੀਜ਼ ਹਨ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ
ਇਨ੍ਹੀਂ ਦਿਨੀਂ ਕੋਰੋਨਾ ਦੇ ਨਾਲ-ਨਾਲ ਦਹਿਸ਼ਤ ਦਾ ਕਾਰਨ ਬਣੇ ਬਲੈਕ ਫੰਗਸ ਤੋਂ ਪੀੜਤ 25 ਮਰੀਜ਼ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ। ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ ਡਾ. ਰਮਨ ਗੁਪਤਾ ਨੇ ਦੱਸਿਆ ਕਿ ਵਿਭਾਗ ਨੂੰ ਵੱਖ-ਵੱਖ ਹਸਪਤਾਲਾਂ ਤੋਂ ਜਿਹੜੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ, ਉਨ੍ਹਾਂ ਮੁਤਾਬਕ ਇਸ ਸਮੇਂ ਬਲੈਕ ਫੰਗਸ ਦੇ 25 ਮਰੀਜ਼ ਇਲਾਜ ਅਧੀਨ ਹਨ ਅਤੇ ਇਨ੍ਹਾਂ ਵਿਚੋਂ 14 ਮਰੀਜ਼ ਜ਼ਿਲੇ ਨਾਲ ਸਬੰਧਤ ਹਨ ਅਤੇ ਬਾਕੀ ਹੋਰ ਜ਼ਿਲਿਆਂ ਜਾਂ ਸੂਬਿਆਂ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ:  ਪਤਨੀ ਵੇਖਦੀ ਰਹੀ ਪਤੀ ਕੋਲ ਇਟਲੀ ਜਾਣ ਦੇ ਸੁਫ਼ਨੇ, ਪਤੀ ਦੇ ਕਾਰੇ ਦੀ ਫੇਸਬੁੱਕ ਨੇ ਖੋਲ੍ਹੀ ਪੋਲ ਤਾਂ ਉੱਡੇ ਪਰਿਵਾਰ ਦੇ ਹੋਸ਼

ਕੋਰੋਨਾ ਵੈਕਸੀਨੇਸ਼ਨ : ਸਿਰਫ਼ 1891 ਲੋਕਾਂ ਨੂੰ ਲੱਗਾ ਟੀਕਾ
ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਸਿਰਫ 1891 ਲੋਕਾਂ ਨੂੰ ਟੀਕਾ ਲੱਗਾ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਸੋਮਵਾਰ ਨੂੰ ਵੱਖ-ਵੱਖ ਥਾਵਾਂ ’ਤੇ ਬਣਾਏ ਗਏ ਸੈਂਟਰਾਂ ਵਿਚ ਜਲੰਧਰ ਡਿਵੀਜ਼ਨ 1 ਵਿਚ 781, ਡਿਵੀਜ਼ਨ-2 ਵਿਚ 648, ਨਕੋਦਰ ਵਿਚ 105, ਸ਼ਾਹਕੋਟ ਵਿਚ 189 ਅਤੇ ਫਿਲੌਰ ਬਲਾਕ ਵਿਚ 168 ਲੋਕਾਂ ਦੀ ਵੈਕਸੀਨੇਸ਼ਨ ਹੋਈ।

ਇਹ ਵੀ ਪੜ੍ਹੋ:  ਜਲੰਧਰ: ਸਪਾ ਸੈਂਟਰ 'ਚ ਹੋਏ ਗੈਂਗਰੇਪ ਦੇ ਮਾਮਲੇ ਦਾ ਮਾਸਟਰਮਾਈਂਡ ਆਸ਼ੀਸ਼ ਤੇ ਸਾਥੀ ਇੰਦਰ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News