ਜਲੰਧਰ ਜ਼ਿਲ੍ਹੇ ’ਚ ਕੋਰੋਨਾ ਤੋਂ ਹਾਰੇ 11 ਮਰੀਜ਼, 300 ਤੋਂ ਵਧੇਰੇ ਮਿਲੇ ਨਵੇਂ ਮਾਮਲੇ
Wednesday, May 26, 2021 - 05:55 PM (IST)
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੇ ਕਾਰਨ ਮੌਤ ਦੇ ਮੂੰਹ ’ਚ ਜਾਣ ਵਾਲਿਆਂ ਦੀ ਗਿਣਤੀ ’ਚ ਇਖ ਵਾਰ ਫਿਰ ਤੋਂ ਉਛਾਲ ਵੇਖਣ ਨੂੰ ਮਿਲਿਆ ਹੈ। ਬੁੱਧਵਾਰ ਨੂੰ ਕੋਰੋਨਾ ਕਾਰਨ ਜਿੱਥੇ 11 ਲੋਕਾਂ ਦੀ ਮੌਤ ਹੋ ਗਈ, ਉਥੇ ਹੀ 350 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
4700 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 591 ਹੋਰ ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਮੰਗਲਵਾਰ 4700 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 591 ਹੋਰ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 7206 ਹੋਰ ਲੋਕਾਂ ਦੇ ਸੈਂਪਲ ਲਏ।
ਇਹ ਵੀ ਪੜ੍ਹੋ: ਕਿਸਾਨੀ ਘੋਲ ਦੇ 6 ਮਹੀਨੇ ਪੂਰੇ ਹੋਣ ’ਤੇ ਜਲੰਧਰ ’ਚ ਕਿਸਾਨਾਂ ਨੇ ਮਨਾਇਆ ‘ਕਾਲਾ ਦਿਵਸ’
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-1051720
ਨੈਗੇਟਿਵ ਆਏ-925803
ਪਾਜ਼ੇਟਿਵ ਆਏ-58160
ਡਿਸਚਾਰਜ ਹੋਏ-52414
ਮੌਤਾਂ ਹੋਈਆਂ-1326
ਐਕਟਿਵ ਕੇਸ-4420
ਇਹ ਵੀ ਪੜ੍ਹੋ: ਜਲੰਧਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਪੰਜਾਬ ਰੋਡਵੇਜ਼ ਨੇ ਦਿੱਤੀ ਇਹ ਵੱਡੀ ਰਾਹਤ
ਬਲੈਕ ਫੰਗਸ ਦੇ 25 ਮਰੀਜ਼ ਹਨ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ
ਇਨ੍ਹੀਂ ਦਿਨੀਂ ਕੋਰੋਨਾ ਦੇ ਨਾਲ-ਨਾਲ ਦਹਿਸ਼ਤ ਦਾ ਕਾਰਨ ਬਣੇ ਬਲੈਕ ਫੰਗਸ ਤੋਂ ਪੀੜਤ 25 ਮਰੀਜ਼ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ। ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ ਡਾ. ਰਮਨ ਗੁਪਤਾ ਨੇ ਦੱਸਿਆ ਕਿ ਵਿਭਾਗ ਨੂੰ ਵੱਖ-ਵੱਖ ਹਸਪਤਾਲਾਂ ਤੋਂ ਜਿਹੜੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ, ਉਨ੍ਹਾਂ ਮੁਤਾਬਕ ਇਸ ਸਮੇਂ ਬਲੈਕ ਫੰਗਸ ਦੇ 25 ਮਰੀਜ਼ ਇਲਾਜ ਅਧੀਨ ਹਨ ਅਤੇ ਇਨ੍ਹਾਂ ਵਿਚੋਂ 14 ਮਰੀਜ਼ ਜ਼ਿਲੇ ਨਾਲ ਸਬੰਧਤ ਹਨ ਅਤੇ ਬਾਕੀ ਹੋਰ ਜ਼ਿਲਿਆਂ ਜਾਂ ਸੂਬਿਆਂ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ: ਪਹਿਲਾਂ ਪੂਰੇ ਟੱਬਰ ਨੂੰ ਵਿਖਾਏ ਕੈਨੇਡਾ ਜਾਣ ਦੇ ਸੁਫ਼ਨੇ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਕੋਰੋਨਾ ਵੈਕਸੀਨੇਸ਼ਨ : ਸਿਰਫ਼ 1891 ਲੋਕਾਂ ਨੂੰ ਲੱਗਾ ਟੀਕਾ
ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਸਿਰਫ਼ 1891 ਲੋਕਾਂ ਨੂੰ ਟੀਕਾ ਲੱਗਾ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਨੇ ਚੋਪੜਾ ਨੇ ਦੱਸਿਆ ਕਿ ਸੋਮਵਾਰ ਨੂੰ ਵੱਖ-ਵੱਖ ਥਾਵਾਂ ’ਤੇ ਬਣਾਏ ਗਏ ਸੈਂਟਰਾਂ ਵਿਚ ਜਲੰਧਰ ਡਿਵੀਜ਼ਨ 1 ਵਿਚ 781, ਡਿਵੀਜ਼ਨ-2 ਵਿਚ 648, ਨਕੋਦਰ ਵਿਚ 105, ਸ਼ਾਹਕੋਟ ਵਿਚ 189 ਅਤੇ ਫਿਲੌਰ ਬਲਾਕ ਵਿਚ 168 ਲੋਕਾਂ ਦੀ ਵੈਕਸੀਨੇਸ਼ਨ ਹੋਈ।
ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਮਾਮਲੇ 'ਚ ਗ੍ਰਿਫ਼ਤਾਰ ਆਸ਼ੀਸ਼ ਦੀ ਜ਼ੁਬਾਨ ’ਚੋਂ ਨਿਕਲਣ ਲੱਗੇ ਕਈ ‘ਸ਼ਰੀਫਜ਼ਾਦਿਆਂ’ ਦੇ ਨਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ