ਕੋਰੋਨਾ ਕਾਰਨ 37 ਸਾਲਾ ਨੌਜਵਾਨ ਸਣੇ 7 ਦੀ ਮੌਤ, 179 ਦੀ ਰਿਪੋਰਟ ਆਈ ਪਾਜ਼ੇਟਿਵ
Wednesday, Jun 02, 2021 - 10:23 AM (IST)
ਜਲੰਧਰ (ਰੱਤਾ)– ਕੋਰੋਨਾ ਇਨਫੈਕਟਿਡ ਹੋਣ ਵਾਲੇ ਲੋਕਾਂ ਦੀ ਗਿਣਤੀ ਭਾਵੇਂ ਦਿਨੋ-ਦਿਨ ਘਟਦੀ ਜਾ ਰਹੀ ਹੈ ਪਰ ਇਸ ਵਾਇਰਸ ਕਾਰਨ ਦਮ ਤੋੜਨ ਵਾਲਿਆਂ ਦਾ ਅੰਕੜਾ ਘੱਟ ਨਹੀਂ ਰਿਹਾ। ਮੰਗਲਵਾਰ ਨੂੰ ਵੀ ਜ਼ਿਲ੍ਹੇ ਵਿਚ 37 ਸਾਲਾ ਨੌਜਵਾਨ ਸਣੇ 7 ਮਰੀਜ਼ਾਂ ਦੀ ਮੌਤ ਹੋ ਗਈ ਅਤੇ 179 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ।
ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਮੰਗਲਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 219 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 40 ਲੋਕ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਤ ਪਾਏ ਗਏ। ਜ਼ਿਲੇ ਦੇ ਪਾਜ਼ੇਟਿਵ ਆਉਣ ਵਾਲੇ 179 ਮਰੀਜ਼ਾਂ ਵਿਚ ਕੁਝ ਪਰਿਵਾਰਾਂ ਦੇ 3 ਜਾਂ 4 ਮੈਂਬਰ ਸ਼ਾਮਲ ਹਨ।
ਕੈਪਟਨ ਨੇ ਸੱਦੀ ਪੰਜਾਬ ਕੈਬਨਿਟ ਦੀ ਅੱਜ ਅਹਿਮ ਬੈਠਕ, ਹੋਵੇਗੀ ਕਈ ਮੁੱਦਿਆਂ 'ਤੇ ਚਰਚਾ
ਉਨ੍ਹਾਂ ਦੱਸਿਆ ਕਿ ਬਾਕੀ ਦੇ ਪਾਜ਼ੇਟਿਵ ਮਰੀਜ਼ਾਂ ਵਿਚੋਂ ਕੁਝ ਸੰਜੇ ਗਾਂਧੀ ਨਗਰ, ਨਿਊ ਦਸਮੇਸ਼ ਨਗਰ, ਦਿਲਬਾਗ ਨਗਰ, ਸਿਲਵਰ ਰੈਜ਼ੀਡੈਂਸੀ ਅਪਾਰਟਮੈਂਟ, ਬੈਂਕ ਕਾਲੋਨੀ, ਮਕਸੂਦਾਂ, ਕਾਜ਼ੀ ਮੰਡੀ, ਬਸਤੀ ਬਾਵਾ ਖੇਲ, ਰਾਮ ਨਗਰ, ਕੇ. ਪੀ. ਨਗਰ, ਕਰਤਾਰ ਨਗਰ, ਨਿਊ ਸੰਤ ਨਗਰ, ਦੀਪ ਨਗਰ, ਅਵਤਾਰ ਨਗਰ, ਫਰੈਂਡਜ਼ ਕਾਲੋਨੀ, ਨੀਲਾਮਹਿਲ, ਗੁਜਰਾਲ ਨਗਰ, ਹਾਊਸਿੰਗ ਬੋਰਡ ਕਾਲੋਨੀ, ਕ੍ਰਿਸ਼ਨ ਨਗਰ, ਮਿੱਠਾਪੁਰ, ਗੁਰੂ ਨਾਨਕਪੁਰਾ ਵੈਸਟ, ਮੁਹੱਲਾ ਗੋਬਿੰਦਗੜ੍ਹ, ਬਾਗ ਕਰਮਬਖਸ਼, ਚਹਾਰ ਬਾਗ, ਗੁਰੂ ਤੇਗ ਬਹਾਦਰ ਨਗਰ, ਅਰਬਨ ਅਸਟੇਟ, ਭਾਰਗੋ ਕੈਂਪ ਆਦਿ ਜ਼ਿਲੇ ਦੇ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ।
ਇਨ੍ਹਾਂ ਨੇ ਤੋੜਿਆ ਦਮ
37 ਸਾਲਾ ਤਰਨਜੀਤ ਸਿੰਘ
42 ਸਾਲਾ ਨੀਲਮ ਸੋਨੀ
55 ਸਾਲਾ ਗੁਰਾਂਦਾਸ
57 ਸਾਲਾ ਅਸ਼ੋਕ ਕੁਮਾਰ
64 ਸਾਲਾ ਦਲਜੀਤ ਕੌਰ
65 ਸਾਲਾ ਰਣਜੀਤ ਕੌਰ
78 ਸਾਲਾ ਗੁਰਮੀਤ ਕੌਰ
ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਮਾਮਲੇ 'ਤੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਬੇਬਾਕ ਬੋਲ, ਕਹੀ ਇਹ ਵੱਡੀ ਗੱਲ
7086 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 492 ਹੋਰ ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਮੰਗਲਵਾਰ 7086 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 492 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 7894 ਹੋਰ ਲੋਕਾਂ ਦੇ ਸੈਂਪਲ ਲਏ।
ਜਾਣੋ ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-1094359
ਨੈਗੇਟਿਵ ਆਏ-971190
ਪਾਜ਼ੇਟਿਵ ਆਏ-60264
ਡਿਸਚਾਰਜ ਹੋਏ-55957
ਮੌਤਾਂ ਹੋਈਆਂ-1385
ਐਕਟਿਵ ਕੇਸ-2922
ਇਹ ਵੀ ਪੜ੍ਹੋ: ਓਲੰਪਿਕ ਕੁਆਲੀਫਾਈ ਕਰਨ ਲਈ ਖੇਤਾਂ ’ਚ ਪਸੀਨਾ ਵਹਾ ਕੇ ਇੰਝ ਪ੍ਰੈੱਕਟਿਸ ਕਰ ਰਹੇ ਨੇ ਸੂਬੇ ਦੇ ਖ਼ਿਡਾਰੀ
ਬਲੈਕ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ
ਮਹਾਨਗਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ 63 ਸਾਲਾ ਮਰਦ ਨੂੰ ਬਲੈਕ ਫੰਗਸ ਹੋਣ ਦੀ ਪੁਸ਼ਟੀ ਹੋਈ ਹੈ। ਵਰਣਨਯੋਗ ਹੈ ਕਿ ਜ਼ਿਲੇ ਦੇ ਵੱਖ-ਵੱਖ ਹਸਪਤਾਲਾਂ ਵਿਚ ਹੁਣ ਤੱਕ ਬਲੈਗ ਫੰਗਸ ਦੇ ਮਿਲ ਚੁੱਕੇ 44 ਮਰੀਜ਼ਾਂ ਵਿਚੋਂ 15 ਦੂਜੇ ਜ਼ਿਲਿਆਂ ਜਾਂ ਸੂਬਿਆਂ ਨਾਲ ਸਬੰਧਤ ਪਾਏ ਗਏ ਅਤੇ ਜ਼ਿਲ੍ਹੇ ਦੇ 29 ਮਰੀਜ਼ਾਂ ਵਿਚੋਂ 7 ਦੀ ਮੌਤ ਹੋ ਚੁੱਕੀ ਹੈ। ਇਲਾਜ ਅਧੀਨ ਮਰੀਜ਼ਾਂ ਵਿਚੋਂ ਕੁਝ ਬਲੈਕ ਫੰਗਸ ਦੇ ਸ਼ੱਕੀ ਮਰੀਜ਼ ਵੀ ਹਨ।
ਇਹ ਵੀ ਪੜ੍ਹੋ: ਅਸ਼ਵਨੀ ਸੇਖੜੀ ਵੱਲੋਂ ਚੁੱਕੇ ਗਏ ਸਵਾਲਾਂ ਦਾ ਹਰੀਸ਼ ਰਾਵਤ ਨੇ ਦਿੱਤਾ ਠੋਕਵਾਂ ਜਵਾਬ (ਵੀਡੀਓ)
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ