ਕੋਰੋਨਾ ਨਾਲ ਜਲੰਧਰ ਜ਼ਿਲ੍ਹੇ ''ਚ 4 ਰੋਗੀਆਂ ਦੀ ਮੌਤ, 250 ਦੇ ਕਰੀਬ ਮਿਲੇ ਨਵੇਂ ਮਾਮਲੇ

Wednesday, Jun 02, 2021 - 04:42 PM (IST)

ਜਲੰਧਰ (ਰੱਤਾ)– ਕੋਰੋਨਾ ਇਨਫੈਕਟਿਡ ਹੋਣ ਵਾਲੇ ਲੋਕਾਂ ਦੀ ਗਿਣਤੀ ਭਾਵੇਂ ਦਿਨੋ-ਦਿਨ ਘਟਦੀ ਜਾ ਰਹੀ ਹੈ ਪਰ ਇਸ ਵਾਇਰਸ ਕਾਰਨ ਦਮ ਤੋੜਨ ਵਾਲਿਆਂ ਦਾ ਅੰਕੜਾ ਘੱਟ ਨਹੀਂ ਰਿਹਾ। ਬੁੱਧਵਾਰ ਨੂੰ ਵੀ ਜ਼ਿਲ੍ਹੇ ਵਿਚ 37 ਸਾਲਾ ਨੌਜਵਾਨ ਸਣੇ 4 ਮਰੀਜ਼ਾਂ ਦੀ ਮੌਤ ਹੋ ਗਈ ਅਤੇ 250 ਦੇ ਕਰੀਬ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ।
ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਬੁੱਧਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕਰੀਬ 250 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ ਕੁਝ ਲੋਕ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਤ ਪਾਏ ਗਏ। 

ਇਹ ਵੀ ਪੜ੍ਹੋ: ਸੇਵਾਮੁਕਤੀ ਦਾ ਮਿਲਿਆ ਤੋਹਫ਼ਾ, ਈ. ਡੀ. ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਹੋਏ ਚਾਰਜਸ਼ੀਟ

7086 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 492 ਹੋਰ ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਮੰਗਲਵਾਰ 7086 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 492 ਹੋਰ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 7894 ਹੋਰ ਲੋਕਾਂ ਦੇ ਸੈਂਪਲ ਲਏ।

ਇਹ ਵੀ ਪੜ੍ਹੋ: ਜਲੰਧਰ ਲਈ ਰਾਹਤ ਭਰੀ ਖ਼ਬਰ: ਘਟੀ ਕੋਰੋਨਾ ਦੀ ਰਫ਼ਤਾਰ, 100 ਸੈਂਪਲਾਂ ’ਚੋਂ ਮਿਲ ਰਹੇ ਸਿਰਫ਼ 6 ਸੰਕ੍ਰਮਿਤ

ਜਾਣੋ ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-1094359
ਨੈਗੇਟਿਵ ਆਏ-971190
ਪਾਜ਼ੇਟਿਵ ਆਏ-60264
ਡਿਸਚਾਰਜ ਹੋਏ-55957
ਮੌਤਾਂ ਹੋਈਆਂ-1385
ਐਕਟਿਵ ਕੇਸ-2922

ਇਹ ਵੀ ਪੜ੍ਹੋ: 4 ਸਾਲਾ ਬੱਚੀ ਦਾ ਹਾਦਸੇ 'ਚ ਕੱਟਿਆ ਗਿਆ ਸੀ ਪੈਰ, ਡਾਕਟਰਾਂ ਦੀ ਮਦਦ ਤੇ ਜਲੰਧਰ ਦੇ ਡੀ. ਸੀ. ਸਦਕਾ ਬਚੀ ਜਾਨ


shivani attri

Content Editor

Related News