ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, ਮਨੋਰੰਜਨ ਕਾਲੀਆ ਸਣੇ 179 ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ੇਟਿਵ

01/05/2022 7:21:40 PM

ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਇਕ ਵਾਰ ਫਿਰ ਬੇਕਾਬੂ ਹੁੰਦਾ ਵਿਖਾਈ ਦੇ ਰਿਹਾ ਹੈ। ਬੁੱਧਵਾਰ ਨੂੰ ਜਲੰਧਰ ਜ਼ਿਲ੍ਹੇ ਵਿਚੋਂ ਹੈਰਾਨ ਕਰ ਦੇਣ ਵਾਲੇ ਅੰਕੜੇ ਸਾਹਮਣੇ ਆਏ ਹਨ। ਅੱਜ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ 179 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਮੰਗਲਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 179 ਮਰੀਜ਼ਾਂ ਦੀ ਰਿਪੋਰਟ ਮਿਲੀ ਹੈ। ਸਿਹਤ ਵਿਭਾਗ ਤੋਂ ਪ੍ਰਾਪਤ ਸਮਾਚਾਰ ਅਨੁਸਰ ਸਬਾਕਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਹੈ। ਇਸ ਦੇ ਨਾਲ ਹੀ ਇਕ ਵਿਅਕਤੀ ਦੀ ਮੌਤ ਵੀ ਹੋਈ ਹੈ।

ਜਾਣੋ ਕੀ ਨੇ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੇ ਹਾਲਾਤ
ਹੁਣ ਤੱਕ ਕੁੱਲ ਸੈਂਪਲ-19,03,821
ਨੈਗੇਟਿਵ ਆਏ-17,66,329
ਪਾਜ਼ੇਟਿਵ ਆਏ-63,829
ਡਿਸਚਾਰਜ ਹੋਏ-62,088
ਮੌਤਾਂ ਹੋਈਆਂ-1,501
ਐਕਟਿਵ ਕੇਸ-240

ਇਹ ਵੀ ਪੜ੍ਹੋ: PM ਮੋਦੀ ਨੂੰ ਵਾਪਸ ਮੁੜਨਾ ਪਿਆ ਸਾਨੂੰ ਦੁੱਖ਼ ਪਰ ਇਸ ਮਾਮਲੇ ’ਤੇ ਨਾ ਹੋਵੇ ਸਿਆਸਤ: ਚਰਨਜੀਤ ਸਿੰਘ ਚੰਨੀ

ਜ਼ਿਲ੍ਹੇ ’ਚ 400 ਤੋਂ ਵੱਧ ਅੱਲ੍ਹੜਾਂ ਸਮੇਤ 6986 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲੇ ਵਿਚ 400 ਤੋਂ ਵੱਧ ਅੱਲ੍ਹੜਾਂ ਸਮੇਤ 6986 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ ਅਤੇ ਕੁਝ ਥਾਵਾਂ ’ਤੇ ਲਾਏ ਕੈਂਪਾਂ ਵਿਚ ਮੰਗਲਵਾਰ ਨੂੰ ਜਿਹੜੇ 6986 ਲੋਕਾਂ ਨੂੰ ਵੈਕਸੀਨ ਲਾਈ ਗਈ, ਉਨ੍ਹਾਂ ਵਿਚੋਂ ਵਧੇਰੇ ਨੂੰ ਦੂਜੀ ਅਤੇ ਕੁਝ ਨੂੰ ਪਹਿਲੀ ਡੋਜ਼ ਲੱਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 15,11,157 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 9,89,436 ਲੋਕਾਂ ਨੂੰ ਦੋਵੇਂ ਡੋਜ਼ ਲੱਗ ਚੁੱਕੀਆਂ ਹਨ।

ਇਹ ਵੀ ਪੜ੍ਹੋ: ਰਾਜ ਕੁਮਾਰ ਵੇਰਕਾ ਦਾ ਵੱਡਾ ਬਿਆਨ, ਰੈਲੀ 'ਫਲਾਪ' ਹੋਣ ਕਾਰਨ ਪਰਤੇ PM ਮੋਦੀ

shivani attri

This news is Content Editor shivani attri