ਜਲੰਧਰ ਜ਼ਿਲ੍ਹੇ ''ਚ ਕੋਰੋਨਾ ਹੋਇਆ ਖ਼ਤਰਨਾਕ, 800 ਦੇ ਕਰੀਬ ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ੇਟਿਵ, 5 ਦੀ ਮੌਤ
Wednesday, Jan 19, 2022 - 06:21 PM (IST)
ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਖ਼ਤਰਨਾਕ ਹੁੰਦਾ ਜਾ ਰਿਹਾ ਹੈ। ਜ਼ਿਲ੍ਹੇ ਵਿਚ ਬੁੱਧਵਾਰ ਨੂੰ ਕੋਰੋਨਾ ਨਾਲ ਜਿੱਥੇ 5 ਲੋਕਾਂ ਦੀ ਮੌਤ ਹੋ ਗਈ ਉਥੇ ਹੀ 800 ਦੇ ਕਰੀਬ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 800 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ।
ਓਧਰ ਮਹਿਕਮੇ ਨੂੰ ਮੰਗਲਵਾਰ 1981 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਪ੍ਰਾਪਤ ਹੋਈ ਅਤੇ ਐਕਟਿਵ ਕੇਸਾਂ ਵਿਚੋਂ 574 ਹੋਰ ਮਰੀਜ਼ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ 3643 ਹੋਰ ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ।
ਇਹ ਵੀ ਪੜ੍ਹੋ: ਠੰਡ ਤੋਂ ਬਚਾਉਣ ਲਈ ਬਾਲੀ ਅੱਗ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਡੇਢ ਸਾਲਾ ਬੱਚੇ ਦੀ ਦਰਦਨਾਕ ਮੌਤ
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-19,50,296
ਨੈਗੇਟਿਵ ਆਏ-18,01,537
ਪਾਜ਼ੇਟਿਵ ਆਏ-70,345
ਡਿਸਚਾਰਜ ਹੋਏ-64,767
ਮੌਤਾਂ ਹੋਈਆਂ-1,513
ਐਕਟਿਵ ਕੇਸ-4,065
ਇਹ ਵੀ ਪੜ੍ਹੋ: ਪਰਗਟ ਸਿੰਘ ਦਾ ਵੱਡਾ ਐਲਾਨ, ਨਵੀਂ ਸਰਕਾਰ ਬਣਨ ਤੋਂ ਪਹਿਲਾਂ 36 ਹਜ਼ਾਰ ਮੁਲਾਜ਼ਮ ਹੋਣਗੇ ਪੱਕੇ, ਕੈਪਟਨ ਨੂੰ ਦਿੱਤਾ ਚੈਲੇਂਜ
ਜ਼ਿਲ੍ਹੇ ’ਚ 18,707 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹੇ ਵਿਚ ਕੁੱਲ 18,707 ਲੋਕਾਂ ਨੂੰ ਵੈਕਸੀਨ ਲਾਈ ਗਈ ਅਤੇ ਇਨ੍ਹਾਂ ਵਿਚ 15 ਤੋਂ 18 ਸਾਲ ਤੱਕ ਦੇ 506 ਅੱਲ੍ਹੜ ਅਤੇ ਬੂਸਟਰ ਡੋਜ਼ ਲੁਆਉਣ ਵਾਲੇ 905 ਲਾਭਪਾਤਰੀ ਸ਼ਾਮਲ ਹਨ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 15,67,934 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 11,24,908 ਨੇ ਦੋਵੇਂ ਡੋਜ਼ ਅਤੇ 6313 ਲਾਭਪਾਤਰੀਆਂ ਨੇ ਤਿੰਨੋਂ ਡੋਜ਼ ਲੁਆ ਲਈਆਂ ਹਨ।
ਇਹ ਵੀ ਪੜ੍ਹੋ:ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗਿਆ ਅਸਤੀਫ਼ਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ