ਜਲੰਧਰ ਜ਼ਿਲ੍ਹੇ ''ਚ ਕੋਰੋਨਾ ਕਾਰਨ 4 ਲੋਕਾਂ ਦੀ ਮੌਤ, 496 ਦੀ ਰਿਪੋਰਟ ਆਈ ਪਾਜ਼ੇਟਿਵ

Monday, Jan 24, 2022 - 06:32 PM (IST)

ਜਲੰਧਰ ਜ਼ਿਲ੍ਹੇ ''ਚ ਕੋਰੋਨਾ ਕਾਰਨ 4 ਲੋਕਾਂ ਦੀ ਮੌਤ, 496 ਦੀ ਰਿਪੋਰਟ ਆਈ ਪਾਜ਼ੇਟਿਵ

ਜਲੰਧਰ (ਰੱਤਾ)-ਕੋਰੋਨਾ ਦਾ ਕਹਿਰ ਜਲੰਧਰ ਜ਼ਿਲ੍ਹੇ ਵਿਚ ਲਗਾਤਾਰ ਵੱਧਦਾ ਜਾ ਰਿਹਾ ਹੈ। ਸੋਮਵਾਰ ਨੂੰ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਜਿੱਥੇ 4 ਲੋਕਾਂ ਦੀ ਮੌਤ ਹੋ ਗਈ, ਉਥੇ ਹੀ 496 ਪੀੜਤਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ।  ਇਥੇ ਦੱਸਣਯੋਗ ਹੈ ਕਿ ਸਿਹਤ ਮਹਿਕਮੇ ਐਤਵਾਰ ਨੂੰ 3,259 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਵੀ ਪ੍ਰਾਪਤ ਹੋਈ ਸੀ ਅਤੇ ਐਕਟਿਵ ਮਰੀਜ਼ਾਂ ਵਿਚੋਂ 1,015 ਹੋਰ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ 4,448 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਸਨ।

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-19,72,451
ਨੈਗੇਟਿਵ ਆਏ-18,17,844
ਪਾਜ਼ੇਟਿਵ ਆਏ-74,147
ਡਿਸਚਾਰਜ ਹੋਏ-68,025
ਮੌਤਾਂ ਹੋਈਆਂ-1,529
ਐਕਟਿਵ ਕੇਸ-4,593

ਇਹ ਵੀ ਪੜ੍ਹੋ: ਜਲੰਧਰ ਪੁੱਜੇ ਭਗਵੰਤ ਮਾਨ ਦਾ ਵੱਡਾ ਦਾਅਵਾ, ਕਿਹਾ-‘ਆਪ’ ਵੱਡੇ ਬਹੁਮਤ ਨਾਲ ਜਿੱਤ ਕਰੇਗੀ ਦਰਜ

ਜ਼ਿਲ੍ਹੇ ’ਚ 12,841 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਜ਼ਿਲੇ ਵਿਚ ਐਤਵਾਰ ਨੂੰ ਕੁੱਲ 12,841 ਲੋਕਾਂ ਨੂੰ ਵੈਕਸੀਨ ਲਾਈ ਗਈ, ਜਿਨ੍ਹਾਂ ਵਿਚ 15 ਤੋਂ 18 ਸਾਲ ਦੀ ਉਮਰ ਦੇ 560 ਅੱਲ੍ਹੜ ਅਤੇ ਬੂਸਟਰ ਡੋਜ਼ ਲੈਣ ਵਾਲੇ 3,705 ਲਾਭਪਾਤਰੀ ਸ਼ਾਮਲ ਹਨ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 15,94,952 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 11,82,008 ਨੇ ਦੋਵੇਂ ਡੋਜ਼ ਅਤੇ 15,119 ਲਾਭਪਾਤਰੀਆਂ ਨੂੰ ਤਿੰਨੋਂ ਡੋਜ਼ ਲੁਆ ਲਈਆਂ ਹਨ।

ਇਹ ਵੀ ਪੜ੍ਹੋ: ਸੁਖਜਿੰਦਰ ਰੰਧਾਵਾ ਦਾ ਵੱਡਾ ਹਮਲਾ, ਕਿਹਾ- ‘ਆਪ’ ਦਾ ਬੁਲਬੁਲਾ 2017 ਵਾਂਗ ਜਲਦ ਫਟੇਗਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News