ਜਲੰਧਰ ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ ਜਾਰੀ, 4 ਦੀ ਮੌਤ ਤੇ 411 ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ੇਟਿਵ
Thursday, Jan 27, 2022 - 04:33 PM (IST)
ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ ਵਿਚ ਵੀਰਵਾਰ ਨੂੰ ਕੋਰੋਨਾ ਦੇ 411 ਪਾਜ਼ੇਟਿਵ ਮਰੀਜ਼ ਮਿਲੇ। ਇਸ ਦੇ ਨਾਲ ਹੀ ਹਸਪਤਾਲ ਵਿਚ ਇਲਾਜ ਅਧੀਨ 4 ਮਰੀਜ਼ਾਂ ਦੀ ਕੋਰੋਨਾ ਕਰਕੇ ਮੌਤ ਵੀ ਹੋ ਗਈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਵੀਰਵਾਰ ਵੱਖ-ਵੱਖ ਲੈਬਾਰਟਰੀਆਂ ਤੋਂ 411 ਮਰੀਜ਼ਾਂ ਦੀ ਰਿਪੋਰਟ ਹਾਸਲ ਹੋਈ।
ਇਥੇ ਇਹ ਵੀ ਦੱਸਣਯੋਗ ਹੈ ਕਿ ਮੰਗਲਵਾਰ ਮਹਿਕਮੇ ਨੂੰ 1,360 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਪ੍ਰਾਪਤ ਹੋਈ ਸੀ ਅਤੇ ਐਕਟਿਵ ਮਰੀਜ਼ਾਂ ਵਿਚੋਂ 843 ਹੋਰ ਰਿਕਵਰ ਹੋਏ ਸਨ। ਮਹਿਕਮੇ ਦੀਆਂ ਟੀਮਾਂ ਨੇ 4,282 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ।
ਇਹ ਵੀ ਪੜ੍ਹੋ: ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
ਜਾਣੋ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-19,78,389
ਨੈਗੇਟਿਵ ਆਏ-18,22,237
ਪਾਜ਼ੇਟਿਵ ਆਏ-74,887
ਡਿਸਚਾਰਜ ਹੋਏ-69,464
ਮੌਤਾਂ ਹੋਈਆਂ-1,535
ਐਕਟਿਵ ਕੇਸ-3,888
ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਕਾਂਗਰਸ ’ਤੇ ਵੱਡਾ ਇਲਜ਼ਾਮ, CM ਚੰਨੀ ਲਈ ਅਪਣਾਈ ‘ਯੂਜ਼ ਐਂਡ ਥਰੋਅ’ ਦੀ ਪਾਲਿਸੀ
ਜ਼ਿਲ੍ਹੇ ਵਿਚ 18,929 ਲੋਕਾਂ ਨੇ ਲੁਆਈ ਵੈਕਸੀਨ, 20,047 ਲੋਕਾਂ ਨੂੰ ਲੱਗ ਚੁੱਕੀਆਂ ਨੇ ਤਿੰਨੋਂ ਡੋਜ਼
ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹੇ ਵਿਚ ਕੁੱਲ 18,929 ਲੋਕਾਂ ਨੂੰ ਵੈਕਸੀਨ ਲਾਈ ਗਈ ਅਤੇ ਇਨ੍ਹਾਂ ਵਿਚ 15 ਤੋਂ 18 ਸਾਲ ਤੱਕ ਦੇ 3,309 ਅੱਲ੍ਹੜ ਅਤੇ ਬੂਸਟਰ ਡੋਜ਼ ਲੁਆਉਣ ਵਾਲੇ 2,031 ਲਾਭਪਾਤਰੀ ਸ਼ਾਮਲ ਹਨ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 16,08,649 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 12,01,382 ਨੇ ਦੋਵੇਂ ਡੋਜ਼ ਅਤੇ 20,047 ਲਾਭਪਾਤਰੀਆਂ ਨੇ ਤਿੰਨੋਂ ਡੋਜ਼ ਲੁਆ ਲਈਆਂ ਹਨ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਵੱਡਾ ਐਲਾਨ, ਸਿੱਧੂ ਖ਼ਿਲਾਫ਼ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜਨਗੇ ਮਜੀਠੀਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ