ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦਿਆਂ ਜਲੰਧਰ ਦੇ ਡੀ. ਸੀ. ਨੇ ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ

Tuesday, Apr 20, 2021 - 06:53 PM (IST)

ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦਿਆਂ ਜਲੰਧਰ ਦੇ ਡੀ. ਸੀ. ਨੇ ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ

ਜਲੰਧਰ— ਜਲੰਧਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਥੋਂ ਰੋਜ਼ਾਨਾ 400 ਤੋਂ ਵਧੇਰੇ ਪਾਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਲਗਾਤਾਰ ਵੱਧ ਰਹੇ ਕੇਸਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੀ ਚੌਕਸ ਹੋ ਗਿਆ ਹੈ ਅਤੇ ਕਈ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਕੰਟੇਨਮੈਂਟ ਜ਼ੋਨ ਅਤੇ ਮਾਈਕ੍ਰੋ ਕੰਟੇਨਮੈਂਟ ਜ਼ੋਨ ’ਚ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਜਲੰਧਰ 'ਚ ਉੱਡ ਰਹੀਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, ਪਾਬੰਦੀਆਂ ਦੇ ਬਾਵਜੂਦ ਖੋਲ੍ਹੇ ਇਹ ਮਸ਼ਹੂਰ ਕਾਲਜ

ਇਹ ਇਲਾਕੇ ਕੰਟੇਨਮੈਂਟ ਅਤੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਘੋਸ਼ਿਤ 
ਜਲੰਧਰ ਦੇ ਅਰਬਨ ਮੋਤਾ ਸਿੰਘ ਨਗਰ, ਮਕਾਨ ਨੰਬਰ.240-674 ਤੱਕ ਨੂੰ ਕੰਟੇਨਮੈਂਟ ਜ਼ੋਨ ਐਲਾਨ ਕੀਤਾ ਗਿਆ ਹੈ। ਇਸੇ ਦੇ ਨਾਲ-ਨਾਲ ਪਿੰਡ ਫਜ਼ਲਪੁਰ, ਨੇੜੇ ਪੁਦੀਨਾ ਫੈਕਟਰੀ, ਤਹਿਸੀਲ ਸ਼ਾਹਕੋਟ ਮਾਈਕ੍ਰੋ ਕੰਟੇਨਮੈਂਟ ਜ਼ੋਨ ਰੂਰਲ ਦੀ ਕੈਟੇਗਿਰੀ ’ਚ ਸ਼ਾਮਲ ਕੀਤੇ ਗਏ ਹਨ। 

ਇਹ ਵੀ ਪੜ੍ਹੋ : ਮੁੜ ਪੈਰ ਪਸਾਰਣ ਲੱਗਾ 'ਕੋਰੋਨਾ', ਪੰਜਾਬ ’ਚ ਟੈਸਟਿੰਗ ਦੌਰਾਨ ਹਰ 10ਵਾਂ ਪੰਜਾਬੀ ਆ ਰਿਹਾ ਕੋਰੋਨਾ ਪਾਜ਼ੇਟਿਵ

PunjabKesari

ਮਾਈਕ੍ਰੋ ਕੰਟੇਨਮੈਂਟ ਜ਼ੋਨ ਅਰਬਨ ’ਚ ਨਿਊ ਕਰਤਾਰ ਨਗਰ, ਸ਼ਿਵ ਮੰਦਿਰ ਵਾਲੀ ਗਲੀ, ਤਹਿਸੀਲ ਸ਼ਾਹਕੋਟ ਗਲੀ ਗਿਆਨੀ ਖਰੋੜੇ ਵਾਲੀ, ਪਲਾਟ ਨੰਬਰ-3, ਪਿੱਛੇ ਹੋਟਲ ਰਾਜ ਮਹਿਲ, ਮਿਲਾਪ ਚੌਕ, ਤਹਿਸੀਲ ਜਲੰਧਰ-1, ਗ੍ਰੋਵਰ ਕਾਲੋਨੀ, ਮਕਾਨ ਨੰਬਰ-350, ਬਸਤੀ ਦਾਨਿਸ਼ਮੰਦਾ, ਤਹਿਸੀਲ ਜਲੰਧਰ-2, ਮਾਸਟਰ ਤਾਰਾ ਸਿੰਘ, ਚਾਚਾ ਰੌਣਕੀ ਰਾਮ ਗਲੀ, ਮਕਾਨ ਨੰਬਰ-441, ਤਹਿਸੀਲ ਜਲੰਧਰ-1 ਸ਼ਾਮਲ ਹੈ। ਇਥੇ ਦੱਸ ਦੇਈਏ ਕਿ ਜਲੰਧਰ ਜ਼ਿਲ੍ਹੇ ’ਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਇੰਨਾ ਹੀ ਨਹੀਂ ਸਗੋਂ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੱਧਦਾ ਜਾ ਰਿਹਾ ਹੈ। ਇਸੇ ਕਰਕੇ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। 

ਇਹ ਵੀ ਪੜ੍ਹੋ : ਜਲੰਧਰ ਤੋਂ ਦੁਖਦਾਇਕ ਖ਼ਬਰ: ਪਤਨੀ ਦੀ ਲਾਸ਼ ਨੂੰ ਵੇਖ ਪਤੀ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਇਹ ਵੀ ਪੜ੍ਹੋ : ਜਲੰਧਰ 'ਚ ਉੱਡ ਰਹੀਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, ਪਾਬੰਦੀਆਂ ਦੇ ਬਾਵਜੂਦ ਖੋਲ੍ਹੇ ਇਹ ਮਸ਼ਹੂਰ ਕਾਲਜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


author

shivani attri

Content Editor

Related News