ਕੋਰੋਨਾ ਦੇ ਵੱਧਦੇ ਕਹਿਰ ਨੂੰ ਵੇਖਦਿਆਂ ਜਲੰਧਰ ਡੀ. ਸੀ. ਵੱਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨਜ਼ ਦੀ ਨਵੀਂ ਸੂਚੀ ਜਾਰੀ

Wednesday, Mar 24, 2021 - 10:53 AM (IST)

ਕੋਰੋਨਾ ਦੇ ਵੱਧਦੇ ਕਹਿਰ ਨੂੰ ਵੇਖਦਿਆਂ ਜਲੰਧਰ ਡੀ. ਸੀ. ਵੱਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨਜ਼ ਦੀ ਨਵੀਂ ਸੂਚੀ ਜਾਰੀ

ਜਲੰਧਰ (ਚੋਪੜਾ)– ਕੋਵਿਡ-19 ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਲਗਾਤਾਰ ਵਧਦੀ ਗਿਣਤੀ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਹੁਣ ਕੋਵਿਡ-19 ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਕੰਟੇਨਮੈਂਟ ਜ਼ੋਨ ਐਲਾਨੇ ਇਲਾਕਿਆਂ ਦੇ ਨਾਲ-ਨਾਲ ਉਨ੍ਹਾਂ ਘਰਾਂ ਨੂੰ ਵੀ ਕੰਟੇਨਮੈਂਟ ਜ਼ੋਨ ਐਲਾਨਿਆ ਜਾ ਰਿਹਾ ਹੈ, ਜਿਨ੍ਹਾਂ ਵਿਚੋਂ 5-6 ਮੈਂਬਰ ਕੋਰੋਨਾ ਪਾਜ਼ੇਟਿਵ ਮਿਲਣ ਲੱਗੇ ਹਨ।

ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਸਿਵਲ ਸਰਜਨ ਦਫ਼ਤਰ ਤੋਂ ਮਿਲੀ ਰਿਪੋਰਟ ਅਨੁਸਾਰ 19 ਮਾਰਚ ਨੂੰ ਜ਼ਿਲ੍ਹੇ ਨਾਲ ਸਬੰਧਤ ਐਲਾਨੇ ਗਏ 7 ਇਲਾਕਿਆਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨਜ਼ ਅਤੇ ਕੰਟੇਨਮੈਂਟ ਜ਼ੋਨਜ਼ ਦੀ ਸੂਚੀ ਨੂੰ ਰਿਵਾਈਜ਼ ਕਰਦਿਆਂ ਨਵੀਂ ਸੂਚੀ ਵਿਚ ਹੁਣ ਜ਼ਿਲ੍ਹੇ ਦੇ ਸ਼ਹਿਰੀ ਅਤੇ ਦਿਹਾਤੀ 12 ਇਲਾਕਿਆਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨਜ਼ ਅਤੇ ਕੰਟੇਨਮੈਂਟ ਜ਼ੋਨਜ਼ ਐਲਾਨਿਆ ਹੈ। ਇਸ ਨਵੀਂ ਸੂਚੀ ਵਿਚ ਇਕ ਫਲੈਟ ਅਤੇ ਕੁਝ ਮਕਾਨ ਵੀ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ : ਦੀਨਾਨਗਰ ’ਚ ਵਾਪਰੀ ਵੱਡੀ ਘਟਨਾ, ਗੁਰਦੁਆਰਾ ਦੇ ਦੀਵਾਨ ਹਾਲ ’ਚ ਗ੍ਰੰਥੀ ਦੇ ਪੁੱਤ ਨੇ ਲਿਆ ਫਾਹਾ

ਡਿਪਟੀ ਕਮਿਸ਼ਨਰ ਵੱਲੋਂ ਨਵੀਂ ਸੂਚੀ ਅਨੁਸਾਰ ਪਹਿਲਾਂ ਐਲਾਨੇ ਗੁਰਦੁਆਰਾ ਬੁਲੰਦਪੁਰੀ ਮਹਿਤਪੁਰ, ਕਸਤੂਰਬਾ ਨਗਰ ਅਤੇ ਲਾਲ ਕੁੜਤੀ ਜਲੰਧਰ ਕੈਂਟ, ਪਾਲਮ ਵਿਹਾਰ ਅਲੀਪੁਰ (ਮਿੱਠਾਪੁਰ), ਚਾਚੇਵਾਲ ਅਤੇ ਨੰਗਲ ਕਰਾਰ ਖਾਂ, ਜਮਸ਼ੇਰ ਖਾਸ ਤੋਂ ਇਲਾਵਾ ਹੁਣ ਫਲੈਟ ਨੰਬਰ 4 ਲਾਜਪਤ ਨਗਰ, ਜਲੰਧਰ ਤਹਿਸੀਲ, ਮਕਾਨ ਨੰਬਰ 184 ਅਤੇ 185 ਸ਼ਕਤੀ ਨਗਰ ਜਲੰਧਰ, ਮਕਾਨ ਨੰਬਰ 162, ਵਿਵੇਕ ਵਿਹਾਰ ਮਕਸੂਦਾਂ ਤੇ ਮਕਾਨ ਨੰਬਰ 396 ਮੋਤਾ ਸਿੰਘ ਨਗਰ ਨੂੰ ਵੀ ਮਾਈਕ੍ਰੋਨ ਕੰਟੇਨਮੈਂਟ ਜ਼ੋਨਜ਼ ਐਲਾਨਿਆ ਗਿਆ ਹੈ, ਜਦੋਂ ਕਿ ਫਿਲੌਰ ਦੇ ਰਵਿਦਾਸਪੁਰਾ ਵਿਚ 20 ਪਾਜ਼ੇਟਿਵ ਕੇਸ ਸਾਹਮਣੇ ਆਉਣ ਉਪਰੰਤ ਹੁਣ ਚੌਧਰੀ ਮੁਹੱਲੇ ਵਿਚ ਵੀ 17 ਕੇਸ ਨਵੇਂ ਕੇਸ ਸਾਹਮਣੇ ਆਉਣ ’ਤੇ ਇਸ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ :ਹੁਸ਼ਿਆਰਪੁਰ ਦੇ ਸ਼ਾਮਚੁਰਾਸੀ ’ਚ ਦਹਿਸ਼ਤਗਰਦਾਂ ਨੇ ਚਲਾਈਆਂ ਗੋਲੀਆਂ, ਸਹਿਮੇ ਲੋਕ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਕੋਰੋਨਾ ਪ੍ਰਤੀ ਚੌਕਸ ਰਹਿਣ ਅਤੇ ਸਰਕਾਰ ਵੱਲੋਂ ਇਸ ਤੋਂ ਬਚਾਅ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਸਬੰਧੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਵਿਚ ਕੋਰੋਨਾ ਦੇ ਲੱਛਣ ਦੇ ਪਾਏ ਜਾਂਦੇ ਹਨ ਤਾਂ ਕਿ ਉਸਦਾ ਤੁਰੰਤ ਇਲਾਜ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਵਿਚ ਕਰਵਾਇਆ ਜਾਵੇ ਤਾਂ ਕਿ ਸਮਾਂ ਰਹਿੰਦਿਆਂ ਬੀਮਾਰੀ ’ਤੇ ਕਾਬੂ ਪਾਇਆ ਜਾ ਸਕੇ।

ਇਹ ਵੀ ਪੜ੍ਹੋ :ਅੱਜ ਤੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਹੋਵੇਗੀ ਸ਼ੁਰੂਆਤ

ਘਨਸ਼ਾਮ ਥੋਰੀ ਨੇ ਹਰੇਕ ਮਾਈਕ੍ਰੋ ਕੰਟੇਨਮੈਂਟ ਅਤੇ ਕੰਟੇਨਮੈਂਟ ਜ਼ੋਨ ਲਈ ਵੱਖ-ਵੱਖ ਸਿਵਲ ਅਤੇ ਪੁਲਸ ਅਧਿਕਾਰੀਆਂ ਸਮੇਤ ਡਾਕਟਰਾਂ ਦੀ ਤਾਇਨਾਤੀ ਕਰਦਿਆਂ ਉਨ੍ਹਾਂ ਨੂੰ ਰੋਜ਼ਾਨਾ ਇਨ੍ਹਾਂ ਜ਼ੋਨਜ਼ ਵਿਚ ਜਾ ਕੇ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਮਾਈਕ੍ਰੋ ਕੰਟੇਨਮੈਂਟ ਅਤੇ ਕੰਟੇਨਮੈਂਟ ਜ਼ੋਨਜ਼ ਵਿਚ ਕਰਫਿਊ ਵਰਗੀ ਸਖ਼ਤੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਐਲਾਨੇ ਜ਼ੋਨਜ਼ ਵਿਚ ਵਾਹਨਾਂ ਅਤੇ ਵਿਅਕਤੀਆਂ ਦੀ ਕੋਈ ਆਵਾਜਾਈ ਨਾ ਹੋਵੇ ਅਤੇ ਨਿਯਮਾਂ ਦਾ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤੀ ਕੀਤੀ ਜਾਵੇ। ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਲਈ ਸਬੰਧਤ ਇਲਾਕੇ ਦਾ ਅਧਿਕਾਰੀ ਜਵਾਬਦੇਹ ਹੋਵੇਗਾ।

ਇਹ ਵੀ ਪੜ੍ਹੋ : ਬਲਾਚੌਰ ਵਿਖੇ ਸਾਬਕਾ ਫ਼ੌਜੀ ਦੀ ਗੋਲ਼ੀ ਚੱਲਣ ਨਾਲ ਹੋਈ ਮੌਤ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News