ਜਲੰਧਰ ਲਈ ਰਾਹਤ ਭਰੀ ਖਬਰ, 558 ਲੋਕਾਂ ਦੀ ਰਿਪੋਰਟ ਆਈ 'ਕੋਰੋਨਾ ਨੈਗੇਟਿਵ'
Friday, Jul 10, 2020 - 12:50 PM (IST)
ਜਲੰਧਰ (ਰੱਤਾ)— ਜਲੰਧਰ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਕਹਿਰ ਦਰਮਿਆਨ ਜਲੰਧਰ ਵਾਸੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਰਾਹਤ ਭਰੀ ਖਬਰ ਇਹ ਹੈ ਕਿ ਅੱਜ ਇਥੇ 558 ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਸਿਹਤ ਮਹਿਕਮੇ ਨੂੰ ਫਰੀਦਕੋਟ ਮੈਡੀਕਲ ਕਾਲਜ ਤੋਂ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ 558 ਲੋਕਾਂ ਦੀਆਂ ਰਿਪੋਰਟਾਂ ਨੈਗੇਟਿਵ ਪ੍ਰਾਪਤ ਹੋਈਆਂ ਹਨ।
ਇਹ ਵੀ ਪੜ੍ਹੋ: ਕੋਰੋਨਾ ਪਾਜ਼ੇਟਿਵ ਆਏ SSP ਮਾਹਲ ਨੇ ਅਵਤਾਰ ਹੈਨਰੀ ਦੀ ਬੇਟੀ ਦੇ ਵਿਆਹ ''ਚ ਕੀਤੀ ਸੀ ਸ਼ਿਰਕਤ, ਤਸਵੀਰ ਹੋਈ ਵਾਇਰਲ
ਇਥੇ ਦੱਸ ਦੇਈਏ ਕੱਲ੍ਹ ਜਲੰਧਰ 'ਚ ਕੋਰੋਨਾ ਦੇ ਕੁੱਲ 38 ਕੇਸ ਪਾਜ਼ੇਟਿਵ ਪਾਏ ਗਏ ਸਨ, ਜਿਨ੍ਹਾਂ 'ਚ ਸ਼ਾਹਕੋਟ ਦੇ ਐੱਸ. ਡੀ. ਐੱਮ. ਅਤੇ ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ. ਨਵਜੋਤ ਸਿੰਘ ਮਾਹਲ ਵੀ ਸ਼ਾਮਲ ਸਨ। ਜਲੰਧਰ 'ਚ ਵੱਡੇ ਅਧਿਕਾਰੀਆਂ ਦੀਆਂ ਰਿਪੋਰਟਾਂ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਜਲੰਧਰ 'ਚ ਜਿੱਥੇ ਪੁਲਸ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈ ਗਈਆਂ ਹਨ, ਉਥੇ ਹੀ ਸਿਹਤ ਮਹਿਕਮਾ ਵੀ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ: SSP ਮਾਹਲ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਸ ਪ੍ਰਸ਼ਾਸਨ ''ਚ ਮਚੀ ਹਫੜਾ-ਦਫੜੀ
ਵੀਰਵਾਰ 668 ਦੀ ਰਿਪੋਰਟ ਆਈ ਨੈਗੇਟਿਵ ਤੇ 12 ਹੋਰ ਘਰਾਂ ਨੂੰ ਪਰਤੇ
ਸਿਹਤ ਮਹਿਕਮੇ ਵੱਲੋਂ ਪ੍ਰੈੱਸ ਨੂੰ ਜਾਰੀ ਕੀਤੀ ਗਈ ਲਿਸਟ ਅਨੁਸਾਰ ਵੀਰਵਾਰ ਨੂੰ 668 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 12 ਹੋਰ ਠੀਕ ਹੋ ਕੇ ਘਰਾਂ ਨੂੰ ਪਰਤ ਗਏ।
ਇਹ ਵੀ ਪੜ੍ਹੋ: ਯੂਨੀਵਰਸਿਟੀ-ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਰੱਦ ਕਰਨ ਲਈ ਕੈਪਟਨ ਮੋਦੀ ਨੂੰ ਲਿਖਣਗੇ ਚਿੱਠੀ
ਜਲੰਧਰ ਦੇ ਹਾਲਾਤ
ਕੁਲ ਸੈਂਪਲ 27643
ਨੈਗੇਟਿਵ ਆਏ 25111
ਪਾਜ਼ੇਟਿਵ ਆਏ 1051
ਡਿਸਚਾਰਜ ਹੋਏ ਮਰੀਜ਼ 688
ਮੌਤਾਂ ਹੋਈਆਂ 23
ਐਕਟਿਵ ਕੇਸ 340
ਇਹ ਵੀ ਪੜ੍ਹੋ: ਕਲਯੁਗੀ ਨੂੰਹ ਦੀ ਖ਼ੌਫਨਾਕ ਹਰਕਤ, ਭੈਣ ਤੇ ਆਪਣੇ ਦੋਸਤ ਨਾਲ ਮਿਲ ਕੇ ਕੀਤਾ ਸਹੁਰੇ ਦਾ ਕਤਲ