ਜਲੰਧਰ ''ਚ ਉੱਡ ਰਹੀਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, ਪਾਬੰਦੀਆਂ ਦੇ ਬਾਵਜੂਦ ਖੋਲ੍ਹੇ ਇਹ ਮਸ਼ਹੂਰ ਕਾਲਜ
Tuesday, Apr 20, 2021 - 04:56 PM (IST)
ਜਲੰਧਰ (ਸੋਨੂੰ)- ਕੋਰੋਨਾ ਦੇ ਵਧਦੇ ਕੇਸਾਂ ਨੂੰ ਵੇਖਦਿਆਂ ਹੋਇਆ ਪੰਜਾਬ ਸਰਕਾਰ ਨੇ ਸਾਰੇ ਸਕੂਲ ਕਾਲਜ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ ਪਰ ਬਾਵਜੂਦ ਇਸ ਦੇ ਜਲੰਧਰ ਦਾ ਡੀ. ਏ. ਵੀ. ਇੰਸਟੀਚਿਊਟ ਅਤੇ ਕੇ. ਐੱਮ. ਵੀ. ਕਾਲਜ ਖੁੱਲ੍ਹਾ ਪਾਇਆ ਗਿਆ। ਇਸ ਦੌਰਾਨ ਡੀ. ਏ. ਵੀ. ਕਾਲਜ ਵਿਚ ਮਜੂਦ ਪ੍ਰਿੰਸੀਪਲ ਨੇ ਦਸਿਆ ਕਿ ਉਨ੍ਹਾਂ ਦੀ ਯੂਨੀਵਰਸਿਟੀ ਵੱਲੋਂ ਕਾਲਜ ਬੰਦ ਕਰਨ ਦੀ ਕੋਈ ਵੀ ਗਾਈਡਲਾਈਨ ਨਹੀਂ ਆਈ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਕੋਈ ਪੇਪਰ ਰੱਦ ਕਰਨ ਦੀ ਕੋਈ ਮੇਲ ਨਹੀਂ ਆਈ।
ਇਹ ਵੀ ਪੜ੍ਹੋ : ਜਲੰਧਰ ਤੋਂ ਦੁਖਦਾਇਕ ਖ਼ਬਰ: ਪਤਨੀ ਦੀ ਲਾਸ਼ ਨੂੰ ਵੇਖ ਪਤੀ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ
ਪ੍ਰਿੰਸੀਪਲ ਨੇ ਦਸਿਆ ਕਿ ਥੋੜ੍ਹੀ ਦੇਰ ਪਹਿਲਾਂ ਹੀ ਉਨ੍ਹਾਂ ਨੂੰ ਕਲਾਸਾਂ ਆਨਲਾਈਨ ਕਰਨ ਲਈ ਚਿੱਠੀ ਆਈ ਹੈ, ਜੋਕਿ ਕਲ ਤੋਂ ਆਨਲਾਈਨ ਸ਼ੁਰੂ ਕੀਤੀਆਂ ਜਾਣਗੀਆਂ ਪਰ ਪੇਪਰ ਨੂੰ ਕੈਂਸਲ ਕਰਨ ਦੀ ਕੋਈ ਵੀ ਅਜੇ ਗਾਈਡਲਾਈਨ ਉਨ੍ਹਾਂ ਨੂੰ ਯੂਨੀਵਰਸਿਟੀ ਵੱਲੋਂ ਨਹੀਂ ਆਈ। ਉਥੇ ਹੀ ਕੇ.ਐੱਮ.ਵੀ. ਕਾਲਜ ਵਿਚ ਵੀ ਭਾਰੀ ਗਿਣਤੀ ਵਿਚ ਵਿਦਿਆਰਥੀਆਂ ਬੁਲਾਇਆ ਜਾ ਰਿਹਾ ਹੈ। ਇਥੇ ਦੱਸ ਦੇਈਏ ਕਿ ਕਾਲਜ ਪ੍ਰਸ਼ਾਸਨ ਦੇ ਅਜਿਹੇ ਰਵੱਈਏ ਨਾਲ ਕੋਰੋਨਾ ਪਾਜ਼ੇਟਿਵ ਮਾਮਲਿਆਂ ਵਿਚ ਹੋਰ ਵਾਧਾ ਵੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ : ਮੁੜ ਪੈਰ ਪਸਾਰਣ ਲੱਗਾ 'ਕੋਰੋਨਾ', ਪੰਜਾਬ ’ਚ ਟੈਸਟਿੰਗ ਦੌਰਾਨ ਹਰ 10ਵਾਂ ਪੰਜਾਬੀ ਆ ਰਿਹਾ ਕੋਰੋਨਾ ਪਾਜ਼ੇਟਿਵ
ਜ਼ਿਕਰਯੋਗ ਹੈ ਕਿ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਰੋਜ਼ਾਨਾ ਜਲੰਧਰ ਜ਼ਿਲ੍ਹੇ ਵਿਚੋਂ 400 ਤੋਂ ਵਧੇਰੇ ਪਾਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਬੀਤੇ ਦਿਨ ਵੀ ਜਿੱਥੇ ਕੋਰੋਨਾ ਕਾਰਨ 6 ਲੋਕਾਂ ਦੀ ਮੌਤ ਹੋ ਗਈ ਸੀ, ਉਥੇ ਹੀ 400 ਤੋਂ ਵਧੇਰੇ ਕੇਸ ਪਾਜ਼ੇਟਿਵ ਪਾਏ ਗਏ ਸਨ।
ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਲਾਸ਼ ਬਣੇ 4 ਸਾਲਾ ਇਕਲੌਤੇ ਪੁੱਤ ਨੂੰ ਵੇਖ ਧਾਹਾਂ ਮਾਰ ਰੋਇਆ ਬਾਪ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?