''ਕੋਰੋਨਾ'' ਕਾਰਨ ਕਪੂਰਥਲਾ ''ਚ ਇਕ ਹੋਰ ਮਰੀਜ਼ ਦੀ ਮੌਤ, ਇਕ ਨਵਾਂ ਮਾਮਲਾ ਵੀ ਆਇਆ ਸਾਹਮਣੇ
Thursday, Jul 16, 2020 - 07:10 PM (IST)
ਕਪੂਰਥਲਾ (ਵਿਪਨ ਮਹਾਜਨ)— ਕੋਰੋਨਾ ਵਾਇਰਸ ਦੇ ਕਾਰਨ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਇਕ 65 ਸਾਲਾ ਵਿਅਕਤੀ ਦੀ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀ ਗੁਰਦਿਆਂ ਦੀ ਬੀਮਾਰੀ ਨਾਲ ਪੀੜਤ ਸੀ ਅਤੇ ਉਹ ਡਾਇਲੈਸਿਸ ਕਰਵਾ ਰਿਹਾ ਸੀ। 14 ਜੁਲਾਈ ਨੂੰ ਉਕਤ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ।
ਇਹ ਵੀ ਪੜ੍ਹੋ: ਪ੍ਰੇਮਿਕਾ ਨਾਲ ਖਿੱਚੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ ''ਤੇ ਪ੍ਰੇਮੀ ਨੂੰ ਭੁਗਤਣਾ ਪਿਆ ਖ਼ੌਫ਼ਨਾਕ ਅੰਜਾਮ
ਇਸ ਤੋਂ ਇਲਾਵਾ ਇਕ 29 ਸਾਲਾ ਲੜਕੀ ਜੋ ਕਿ ਮੁਹੱਲਾ ਸੰਤਪੁਰਾ ਕਪੂਰਥਲਾ ਦੀ ਵਸਨੀਕ ਹੈ ਅਤੇ ਆਰ. ਟੀ. ਓ ਦਫ਼ਤਰ ਜਲੰਧਰ ਵਿਖੇ ਕੰਮ ਕਰਦੀ ਹੈ, ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਥੇ ਦੱਸ ਦੇਈਏ ਕਿ ਕਪੂਰਥਲਾ 'ਚ ਕੋਰੋਨਾ ਵਾਇਰਸ ਦੇ ਹੁਣ ਤੱਕ 7 ਮੌਤਾਂ ਹੋ ਚੁੱਕੀਆਂ ਹਨ ਅਤੇ ਕੁੱਲ ਪਾਜ਼ੇਟਿਵ ਕੇਸ 142 ਪਾਏ ਗਏ ਹਨ, ਜਿਨ੍ਹਾਂ 'ਚੋਂ 94 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਕੁੱਲ ਐਕਟਿਵ ਕੇਸਾਂ ਦੀ ਗਿਣਤੀ 41 ਹੈ।
ਇਹ ਵੀ ਪੜ੍ਹੋ : ਜ਼ਿਲ੍ਹਾ ਜਲੰਧਰ ਲਈ ਚੰਗੀ ਖਬਰ, 372 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 8861 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1147, ਲੁਧਿਆਣਾ 'ਚ 1581, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1459, ਸੰਗਰੂਰ 'ਚ 672 ਕੇਸ, ਪਟਿਆਲਾ 'ਚ 749, ਮੋਹਾਲੀ 'ਚ 456, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 263, ਤਰਨਤਾਰਨ 221, ਹੁਸ਼ਿਆਰਪੁਰ 'ਚ 215, ਨਵਾਂਸ਼ਹਿਰ 'ਚ 251, ਮੁਕਤਸਰ 159, ਫਤਿਹਗੜ੍ਹ ਸਾਹਿਬ 'ਚ 178, ਰੋਪੜ 'ਚ 143, ਮੋਗਾ 'ਚ 153, ਫਰੀਦਕੋਟ 175, ਕਪੂਰਥਲਾ 141, ਫਿਰੋਜ਼ਪੁਰ 'ਚ 190, ਫਾਜ਼ਿਲਕਾ 114, ਬਠਿੰਡਾ 'ਚ 154, ਬਰਨਾਲਾ 'ਚ 79, ਮਾਨਸਾ 'ਚ 64 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 6067 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2542 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 226 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਜਲੰਧਰ: ਨੌਜਵਾਨ ਦਾ ਜਨਮਦਿਨ ਮਨਾਉਂਦੇ ਸਮਾਜਿਕ ਦੂਰੀ ਭੁੱਲੇ ASI, ਤਸਵੀਰਾਂ ਵਾਇਰਲ ਹੋਣ 'ਤੇ ਡਿੱਗੀ ਗਾਜ