ਕਪੂਰਥਲਾ ਜ਼ਿਲ੍ਹੇ ''ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ, ਬਜ਼ੁਰਗ ਨੇ ਤੋੜਿਆ ਦਮ

Wednesday, Jul 22, 2020 - 01:13 PM (IST)

ਕਪੂਰਥਲਾ ਜ਼ਿਲ੍ਹੇ ''ਚ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ, ਬਜ਼ੁਰਗ ਨੇ ਤੋੜਿਆ ਦਮ

ਜਲੰਧਰ/ਕਪੂਰਥਲਾ (ਰੱਤਾ)— ਕੋਰੋਨਾ ਦਾ ਕਹਿਰ ਪੰਜਾਬ 'ਚ ਲਗਾਤਾਰ ਵੱਧਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਪੀੜਤਾਂ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਕਈ ਪੀੜਤ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਰਹੇ ਹਨ। ਤਾਜ਼ਾ ਮਾਮਲੇ 'ਚ ਕਪੂਰਥਲਾ ਦੇ ਰਹਿਣ ਵਾਲੇ ਇਕ ਕੋਰੋਨਾ ਪੀੜਤ ਦੀ ਅੱਜ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜ ਕੁਮਾਰ ਸ਼ਰਮਾ (72) ਪੁੱਤਰ ਮਾਥੁਰ ਦਾਸ ਵਾਸੀ ਅਮਨ ਨਗਰ ਕਪੂਰਥਲਾ ਦੇ ਰੂਪ 'ਚ ਹੋਈ ਹੈ। ਉਕਤ ਵਿਅਕਤੀ ਨੇ ਜਲੰਧਰ ਦੇ ਸਿਵਲ ਹਸਪਤਾਲ 'ਚ ਦਮ ਤੋੜਿਆ। ਉਕਤ ਵਿਅਕਤੀ ਨੂੰ ਸਾਹ ਲੈਣ 'ਚ ਤਕਲੀਫ਼ ਹੋਣ ਉਪਰੰਤ ਜਲੰਧਰ ਦੇ ਸਿਵਲ ਹਸਪਤਾਲ 'ਚ ਰੈਫਰ ਕੀਤਾ ਗਿਆ ਸੀ, ਜਿੱਥੇ ਉਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ: ਫਿਲੌਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਸ਼ਰੇਆਮ ਬਾਜ਼ਾਰ 'ਚ ਭਿੜੇ ਨੌਜਵਾਨ

ਜਾਣੋ ਕੀ ਹਨ ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 10573 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1334, ਲੁਧਿਆਣਾ 'ਚ 1990, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1729, ਸੰਗਰੂਰ 'ਚ 827 ਕੇਸ, ਪਟਿਆਲਾ 'ਚ 1092, ਮੋਹਾਲੀ 'ਚ 574, ਗੁਰਦਾਸਪੁਰ 'ਚ 322 ਕੇਸ, ਪਠਾਨਕੋਟ 'ਚ 291, ਤਰਨਤਾਰਨ 234, ਹੁਸ਼ਿਆਰਪੁਰ 'ਚ 378, ਨਵਾਂਸ਼ਹਿਰ 'ਚ 265, ਮੁਕਤਸਰ 184, ਫਤਿਹਗੜ੍ਹ ਸਾਹਿਬ 'ਚ 225, ਰੋਪੜ 'ਚ 177, ਮੋਗਾ 'ਚ 225, ਫਰੀਦਕੋਟ 225, ਕਪੂਰਥਲਾ 158, ਫਿਰੋਜ਼ਪੁਰ 'ਚ 233, ਫਾਜ਼ਿਲਕਾ 154, ਬਠਿੰਡਾ 'ਚ 199, ਬਰਨਾਲਾ 'ਚ 84, ਮਾਨਸਾ 'ਚ 81 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 7453 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 3250 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 266 ਲੋਕਾਂ ਦੀ ਮੌਤ ਹੋ ਚੁੱਕੀ ਹੈ।


author

shivani attri

Content Editor

Related News